Advertisment

ਸ੍ਰੀ ਫ਼ਤਹਿਗੜ੍ਹ ਸਾਹਿਬ: ਪੁਲਿਸ ਨੇ ਵੱਡੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਸਮੇਤ 3 ਨੂੰ ਦਬੋਚਿਆ

author-image
Jashan A
Updated On
New Update
ਸ੍ਰੀ ਫ਼ਤਹਿਗੜ੍ਹ ਸਾਹਿਬ: ਪੁਲਿਸ ਨੇ ਵੱਡੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਸਮੇਤ 3 ਨੂੰ ਦਬੋਚਿਆ
Advertisment
ਸ੍ਰੀ ਫ਼ਤਹਿਗੜ੍ਹ ਸਾਹਿਬ: ਪੁਲਿਸ ਨੇ ਵੱਡੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਸਮੇਤ 3 ਨੂੰ ਦਬੋਚਿਆ,ਸ੍ਰੀ ਫ਼ਤਹਿਗੜ੍ਹ ਸਾਹਿਬ: ਨਸ਼ਿਆਂ ਦੇ ਮਾਮਲੇ ਦੇ 'ਚ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੀ ਅਮਲੋਹ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਦਰਅਸਲ, ਅਮਲੋਹ ਪੁਲਿਸ ਨੂੰ ਨਾਕਾਬੰਦੀ ਦੌਰਾਨ ਇਕ ਸਵਿਫਟ ਕਾਰ ਅਤੇ ਟਰੱਕ ਵਿੱਚੋਂ ਚੈਕਿੰਗ ਦੌਰਾਨ 10 ਕਿੱਲੋ ਗ੍ਰਾਮ ਨਸ਼ੀਲਾ ਪਾਊਡਰ, ਦੋ ਕਿੱਲੋ ਅਫ਼ੀਮ ਅਤੇ ਇਕ ਕੁਇੰਟਲ 10 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। publive-imageਇਸ ਸਬੰਧੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਫ਼ਤਹਿਗੜ੍ਹ ਸਾਹਿਬ ਅਮਨੀਤ ਕੌਂਡਲ ਨੇ ਦੱਸਿਆ ਕਿ ਇਹ ਮੁੱਖ ਦੋਸ਼ੀ ਦਾ ਮੰਡੀ ਗੋਬਿੰਦਗੜ੍ਹ ਵਿੱਚ ਸਕਰੈਪ ਦਾ ਗੋਦਾਮ ਹੈ ਅਤੇ ਇਹ ਅਕਸਰ ਹੀ ਬਾਹਰਲੀਆਂ ਸਟੇਟਾਂ ਵਿੱਚੋਂ ਸਕਰੈਪ ਲੈ ਕੇ ਆਉਂਦਾ ਹੈ। ਹੋਰ ਪੜ੍ਹੋ:
Advertisment
ਚੋਰਾਂ ਨੂੰ ਫੜ੍ਹਨ ਵਾਲੀ ਪੁਲਿਸ ਖੁਦ ਹੋਈ ਚੋਰਾਂ ਦਾ ਸ਼ਿਕਾਰ... publive-imageਜਿਸ ਦੀ ਆੜ ਵਿੱਚ ਹੀ ਇਹ ਹਰਿਆਣਾ ਹਿਮਾਚਲ ਅਤੇ ਪੰਜਾਬ ਵਿੱਚ ਵੱਡੇ ਪੱਧਰ 'ਤੇ ਅਫੀਮ ਭੁੱਕੀ ਅਤੇ ਨਸ਼ੀਲੇ ਪਾਊਡਰ ਦੀ ਸਪਲਾਈ ਦਾ ਕੰਮ ਕਰਦਾ ਹੈ। publive-imageਉਨ੍ਹਾਂ ਦੱਸਿਆ ਕਿ ਇਨ੍ਹਾਂ ਕਥਿਤ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਅਤੇ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਜਿਨ੍ਹਾਂ ਪਾਸੋਂ ਹੋਰ ਵੀ ਅਹਿਮ ਸੁਰਾਗ ਹੱਥ ਲੱਗਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। -PTC News-
punjab-news latest-punjab-news news-in-punjabi drug-news fatehgarh-sahib-news latest-fatehgarh-sahib-news latest-drug-news drug-news-in-punjabi fatehgarh-sahib-news-in-punjabi
Advertisment

Stay updated with the latest news headlines.

Follow us:
Advertisment