ਤੇਜ਼ ਰਫ਼ਤਾਰ ਬੱਸ ਨੇ 3 ਨੌਜਵਾਨਾਂ ਨੂੰ ਦਰੜਿਆ, 2 ਦੀ ਮੌਕੇ ‘ਤੇ ਮੌਤ

ਤੇਜ਼ ਰਫ਼ਤਾਰ ਬੱਸ ਨੇ 3 ਨੌਜਵਾਨਾਂ ਨੂੰ ਦਰੜਿਆ, 2 ਦੀ ਮੌਕੇ ‘ਤੇ ਮੌਤ,ਸ੍ਰੀ ਫਤਿਹਗੜ੍ਹ ਸਾਹਿਬ: ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਖਰੌੜੀ ਨੇੜੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਦਕਿ ਇੱਕ ਹੋਰ ਵਿਅਕਤੀ ਜ਼ਖਮੀ ਹੋ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਇਹ ਵਿਅਕਤੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪਟਿਆਲਾ ਵੱਲ ਜਾ ਰਹੇ ਸਨ। ਜਿਵੇਂ ਹੀ ਉਹ ਖਰੌੜੀ ਪਿੰਡ ਕੋਲ ਪਹੁੰਚੇ ਤਾਂ ਪਿੱਛੋਂ ਸਰਹਿੰਦ ਤੋਂ ਪਟਿਆਲਾ ਵੱਲ ਜਾ ਰਹੀ ਪ੍ਰਾਈਵੇਟ ਕੰਪਨੀ ਦੀ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

ਹੋਰ ਪੜ੍ਹੋ: ਜੇਲ੍ਹ ‘ਚ ਰਾਮ ਰਹੀਮ ਦਾ 2 ਸਾਲਾ ‘ਚ ਘਟਿਆ 15 ਕਿੱਲੋ ਭਾਰ, ਹੁਣ ਤੱਕ ਕਮਾਏ ਇੰਨ੍ਹੇ ਪੈਸੇ !

ਜਿਸ ਕਾਰਨ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਗੰਭੀਰ ਰੂਪ ‘ਚ ਜ਼ਖ਼ਮੀ ਹੋਏ ਇਕ ਵਿਅਕਤੀ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਭਰਤੀ ਕਰਵਾਇਆ ਗਿਆ ਹੈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

-PTC News