Fri, Apr 26, 2024
Whatsapp

ਨਗਰ ਕੌਂਸਲ ਸਰਹਿੰਦ ਦੇ ਪ੍ਰਧਾਨ ਸ਼ੇਰ ਸਿੰਘ ਨੇ ਮੁੜ ਸੰਭਾਲਿਆ ਅਹੁਦਾ, ਅਕਾਲੀ ਦਲ ਵਰਕਰਾਂ 'ਚ ਖੁਸ਼ੀ ਦੀ ਲਹਿਰ

Written by  Jashan A -- October 07th 2019 03:49 PM
ਨਗਰ ਕੌਂਸਲ ਸਰਹਿੰਦ ਦੇ ਪ੍ਰਧਾਨ ਸ਼ੇਰ ਸਿੰਘ ਨੇ ਮੁੜ ਸੰਭਾਲਿਆ ਅਹੁਦਾ, ਅਕਾਲੀ ਦਲ ਵਰਕਰਾਂ 'ਚ ਖੁਸ਼ੀ ਦੀ ਲਹਿਰ

ਨਗਰ ਕੌਂਸਲ ਸਰਹਿੰਦ ਦੇ ਪ੍ਰਧਾਨ ਸ਼ੇਰ ਸਿੰਘ ਨੇ ਮੁੜ ਸੰਭਾਲਿਆ ਅਹੁਦਾ, ਅਕਾਲੀ ਦਲ ਵਰਕਰਾਂ 'ਚ ਖੁਸ਼ੀ ਦੀ ਲਹਿਰ

ਨਗਰ ਕੌਂਸਲ ਸਰਹਿੰਦ ਦੇ ਪ੍ਰਧਾਨ ਸ਼ੇਰ ਸਿੰਘ ਨੇ ਮੁੜ ਸੰਭਾਲਿਆ ਅਹੁਦਾ, ਅਕਾਲੀ ਦਲ ਵਰਕਰਾਂ 'ਚ ਖੁਸ਼ੀ ਦੀ ਲਹਿਰ,ਸ੍ਰੀ ਫਤਿਹਗੜ੍ਹ ਸਾਹਿਬ: ਫਤਿਹਗੜ੍ਹ ਸਾਹਿਬ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਕਾਂਗਰਸ ਪਾਰਟੀ ਵੱਲੋਂ ਨਗਰ ਕੌਂਸਲ ਸਰਹਿੰਦ ਦੇ ਪ੍ਰਧਾਨ ਸ਼ੇਰ ਸਿੰਘ ਨੂੰ ਨਾਜਾਇਜ਼ ਢੰਗ ਨਾਲ ਮੁਅੱਤਲ ਕਰਵਾਉਣ 'ਤੇ ਹਾਈਕੋਰਟ ਵੱਲੋਂ ਰੋਕ ਲਗਾ ਦਿੱਤੀ ਗਈ। Sadਜਿਸ ਦਾ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਸ਼ੇਰ ਸਿੰਘ ਨੇ ਹਾਈਕੋਰਟ ਵੱਲੋਂ ਸਟੇਅ ਮਿਲਣ ਉਪਰੰਤ ਅੱਜ ਬਤੌਰ ਨਗਰ ਕੌਂਸਲ ਸਰਹਿੰਦ, ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਮੈਂਬਰਾਂ ਨੂੰ ਅਸੰਬਲੀ 'ਚ ਜਾਣ ਤੋਂ ਰੋਕਣ ਖ਼ਿਲਾਫ ਵਿਸ਼ੇਸ਼ ਅਧਿਕਾਰ ਮਤਾ ਕੀਤਾ ਦਾਖ਼ਲ Sadਇਸ ਮੌਕੇ ਪ੍ਰਧਾਨ ਸ਼ੇਰ ਸਿੰਘ ਅਤੇ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਈਰਖਾਵਾਦੀ ਤੇ ਗੈਰ ਲੋਕਤੰਤਰਿਕ ਢੰਗ ਨਾਲ ਸਰਹਿੰਦ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਨੂੰ ਮੁਅੱਤਲ ਕਰਵਾਇਆ ਗਿਆ ਸੀ। ਜਿਸ ਦੀ ਅਪੀਲ ਹਾਈਕੋਰਟ ਵਿੱਚ ਕੀਤੀ ਗਈ ਅਤੇ ਜਿੱਥੇ ਉਥੋਂ ਵੱਡੀ ਰਾਹਤ ਮਿਲੀ ਹੈ। -PTC News


Top News view more...

Latest News view more...