Fri, Apr 19, 2024
Whatsapp

ਫਤਹਿਗੜ੍ਹ ਸਾਹਿਬ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਫੂਡ ਪ੍ਰੋਸੈਸਿੰਗ ਯੂਨਿਟ ਦਾ ਉਦਘਾਟਨ

Written by  Jashan A -- February 26th 2019 06:27 PM
ਫਤਹਿਗੜ੍ਹ ਸਾਹਿਬ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਫੂਡ ਪ੍ਰੋਸੈਸਿੰਗ ਯੂਨਿਟ ਦਾ ਉਦਘਾਟਨ

ਫਤਹਿਗੜ੍ਹ ਸਾਹਿਬ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਫੂਡ ਪ੍ਰੋਸੈਸਿੰਗ ਯੂਨਿਟ ਦਾ ਉਦਘਾਟਨ

ਫਤਹਿਗੜ੍ਹ ਸਾਹਿਬ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਫੂਡ ਪ੍ਰੋਸੈਸਿੰਗ ਯੂਨਿਟ ਦਾ ਉਦਘਾਟਨ,ਫਤਿਹਗੜ ਸਾਹਿਬ: ਅੱਜ ਇਸ ਖੇਤਰ ਅੰਦਰ ਫੂਡ ਪ੍ਰੋਸੈਸਿੰਗ ਇਕਾਈਆਂ ਦਾ ਵਿਸਥਾਰ ਕਰਦਿਆਂ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇੱਥੇ ਮੈਸਰਜ਼ ਪਾਗਰੋ ਫਰੋਜ਼ਨ ਫੂਡਜ਼ ਪ੍ਰਾਈਵੇਟ ਲਿਮਟਿਡ ਨਾਂ ਦੇ ਯੂਨਿਟ ਦਾ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਉਹਨਾਂ ਨੇ ਜਲੰਧਰ ਵਿਖੇ ਕਈ ਸਾਲਾਂ ਤੋਂ ਕੰਮ ਕਰਕੇ ਯੂਨਿਟ ਸੰਘਾ ਰੈਫਰਿੱਜਰੇਸ਼ਨਜ਼ ਦਾ ਦੌਰਾ ਕੀਤਾ। [caption id="attachment_262065" align="aligncenter" width="300"]hkb ਫਤਹਿਗੜ੍ਹ ਸਾਹਿਬ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਫੂਡ ਪ੍ਰੋਸੈਸਿੰਗ ਯੂਨਿਟ ਦਾ ਉਦਘਾਟਨ[/caption] ਇਸ ਮੌਕੇ ਪੰਜਾਬ ਅੰਦਰ ਸ਼ੁਰੂ ਕੀਤੇ ਗਏ ਅਜਿਹੇ ਹੋਰ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੰਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਅਜਿਹੇ ਪ੍ਰਾਜੈਕਟ ਸਥਾਨਕ ਲੋਕਾਂ ਨੂੰ ਸਿਖਲਾਈ ਅਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦੇ ਹਨ। ਇਹਨਾਂ ਦੋਵੇਂ ਛੋਟੇ ਪ੍ਰਾਜੈਕਟਾਂ ਵਿਚ ਘੱਟੋ ਘੱਟ ਇੱਕ ਹਜ਼ਾਰ ਵਿਅਕਤੀਆਂ ਨੂੰ ਰੁਜ਼ਗਾਰ ਮਿਲੇਗਾ, ਜਿਸ ਨਾਲ 5 ਹਜ਼ਾਰ ਪਰਿਵਾਰਾਂ ਦਾ ਰੋਟੀ-ਪਾਣੀ ਚੱਲੇਗਾ। [caption id="attachment_262066" align="aligncenter" width="300"]hkb ਫਤਹਿਗੜ੍ਹ ਸਾਹਿਬ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਫੂਡ ਪ੍ਰੋਸੈਸਿੰਗ ਯੂਨਿਟ ਦਾ ਉਦਘਾਟਨ[/caption] ਪੱਤਰਕਾਰਾਂ ਦੇ ਸਵਾਲਾਂ ਦੇ ਜੁਆਬ ਦਿੰਦਿਆਂ ਬੀਬੀ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਭ੍ਰਿਸ਼ਟਾਚਾਰ ਅੰਦਰ ਗਲ ਤਕ ਡੁੱਬੀ ਹੋਈ ਹੈ ਅਤੇ ਪ੍ਰਸਾਸ਼ਨ ਨਾਂ ਦੀ ਕੋਈ ਸ਼ੈਅ ਨਜ਼ਰ ਨਹੀਂ ਆ ਰਹੀ ਹੈ। ਉਹਨਾਂ ਕਿਹਾ ਕਿ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਮੌਕੇ ਲੋਕਾਂ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ, ਜਿਸ ਕਰਕੇ ਹਾਲਾਤ ਦਿਨ-ਬ-ਦਿਨ ਹੋਰ ਬਦਤਰ ਹੁੰਦੇ ਜਾ ਰਹੇ ਹਨ। [caption id="attachment_262067" align="aligncenter" width="300"]hkb ਫਤਹਿਗੜ੍ਹ ਸਾਹਿਬ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਫੂਡ ਪ੍ਰੋਸੈਸਿੰਗ ਯੂਨਿਟ ਦਾ ਉਦਘਾਟਨ[/caption] ਬੀਬੀ ਬਾਦਲ ਨੇ ਕਿਹਾ ਕਿ ਸੂਬੇ ਅੰਦਰ ਕਿਸਾਨ ਖੁਦਕੁਸ਼ੀਆਂ ਅੰਦਰ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਕਾਂਗਰਸ ਦੀ ਜਾਅਲੀ ਕਰਜ਼ਾ ਰਾਹਤ ਸਕੀਮ ਦਾ ਲਾਭ ਵੀ ਸਿਰਫ ਰਸੂਖਵਾਨ ਕਾਂਗਰਸੀ ਵਰਕਰ ਹੀ ਲੈ ਗਏ ਹਨ, ਲੋੜਵੰਦ ਕਿਸਾਨਾਂ ਨੂੰ ਇਸ ਦਾ ਕੋਈ ਫਾਇਦਾ ਨਹੀਂ ਹੋਇਆ। ਉਹਨਾਂ ਕਿਹਾ ਕਿ ਕਰਜ਼ਾ ਮੁਆਫੀ ਦੇ ਨਾਂ ਉੱਤੇ ਵੀ ਵੱਡਾ ਘੁਟਾਲਾ ਹੋਇਆ ਹੈ, ਜਿਸ ਦਾ ਜਲਦੀ ਹੀ ਪਰਦਾਫਾਸ਼ ਕੀਤਾ ਜਾਵੇਗਾ। [caption id="attachment_262064" align="aligncenter" width="300"]hkb ਫਤਹਿਗੜ੍ਹ ਸਾਹਿਬ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਫੂਡ ਪ੍ਰੋਸੈਸਿੰਗ ਯੂਨਿਟ ਦਾ ਉਦਘਾਟਨ[/caption] ਅਕਾਲੀ ਆਗੂ ਨੇ ਕਿਹਾ ਕਿ ਕਾਂਗਰਸ ਵੱਲੋਂ ਨਸ਼ਿਆਂ ਨੂੰ ਇੱਕ ਮਹੀਨੇ ਅੰਦਰ ਖ਼ਤਮ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰੰਤੂ ਨਸ਼ਿਆਂ ਦਾ ਕਾਰੋਬਾਰ ਅਜੇ ਤੀਕ ਬੇਰੋਕ ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਵਾਅਦੇ ਮੁਤਾਬਿਕ ਨੌਜਵਾਨਾਂ ਨੂੰ ਨਾ ਨੌਕਰੀਆਂ ਦਿੱਤੀਆਂ ਹਨ ਅਤੇ ਨਾ ਹੀ ਸਮਾਰਟ ਫੋਨ। -PTC News


Top News view more...

Latest News view more...