ਹੋਰ ਖਬਰਾਂ

ਨਸ਼ੇ ਨੇ ਇਕ ਹੋਰ ਘਰ 'ਚ ਵਿਛਾਇਆ ਚਿੱਟਾ ਸੱਥਰ , ਨੌਜਵਾਨ ਲਗਾਉਂਦਾ ਸੀ ਨਸ਼ੇ ਦੇ ਟੀਕੇ

By Shanker Badra -- July 26, 2019 10:07 am -- Updated:Feb 15, 2021

ਨਸ਼ੇ ਨੇ ਇਕ ਹੋਰ ਘਰ 'ਚ ਵਿਛਾਇਆ ਚਿੱਟਾ ਸੱਥਰ , ਨੌਜਵਾਨ ਲਗਾਉਂਦਾ ਸੀ ਨਸ਼ੇ ਦੇ ਟੀਕੇ:ਫ਼ਤਹਿਗੜ੍ਹ ਸਾਹਿਬ : ਪੰਜਾਬ 'ਚ ਨਸ਼ਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ।ਜਿਸਦੇ ਚੱਲਦੇ ਨਸ਼ਿਆਂ ਦੀ ਲਪੇਟ 'ਚ ਆ ਕੇ ਕਈ ਨੌਜਵਾਨ ਆਪਣੀ ਜਾਨ ਗਵਾ ਚੁੱਕੇ ਹਨ।ਪੰਜਾਬ 'ਚ ਹੁਣ ਨਸ਼ਿਆਂ ਦਾ ਦਰਿਆ ਵਗ ਤੁਰਿਆ ਹੈ, ਜਿਸਨੇ ਪੰਜਾਬ ਦੇ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਆਪਣੇ ਚੁੰਗਲ 'ਚ ਲੈ ਲਿਆ ਹੈ।

Fatehgarh Sahib Village Isserhel Death due to drugs ਨਸ਼ੇ ਨੇ ਇਕ ਹੋਰ ਘਰ 'ਚ ਵਿਛਾਇਆ ਚਿੱਟਾ ਸੱਥਰ , ਨੌਜਵਾਨ ਲਗਾਉਂਦਾ ਸੀ ਨਸ਼ੇ ਦੇ ਟੀਕੇ

ਹੁਣ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਈਸਰਹੇਲ ਵਿੱਚ ਇਕ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿ੍ਤਕ ਦੀ ਪਛਾਣ ਗੁਰਵਿੰਦਰ ਸਿੰਘ (22) ਵਾਸੀ ਈਸਰਹੇਲ ਵਜੋਂ ਹੋਈ ਹੈ। ਦੱਸਿਆ ਜਾਂਦਾ ਹੈ ਕਿ ਮ੍ਰਿਤਕ ਦਾ ਪਿਛਲੇ 15 ਦਿਨ ਤੋਂ ਵੱਖ-ਵੱਖ ਹਸਪਤਾਲਾਂ 'ਚ ਇਲਾਜ ਚੱਲ ਰਿਹਾ ਸੀ, ਜਿਸ ਦੀ ਪੀਜੀਆਈ ਚੰਡੀਗੜ੍ਹ ਵਿਖੇ ਮੌਤ ਹੋ ਗਈ।

Fatehgarh Sahib Village Isserhel Death due to drugs ਨਸ਼ੇ ਨੇ ਇਕ ਹੋਰ ਘਰ 'ਚ ਵਿਛਾਇਆ ਚਿੱਟਾ ਸੱਥਰ , ਨੌਜਵਾਨ ਲਗਾਉਂਦਾ ਸੀ ਨਸ਼ੇ ਦੇ ਟੀਕੇ

ਮਿਲੀ ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਨਸ਼ੇ ਦੇ ਟੀਕੇ ਲਗਾਉਂਦਾ ਸੀ ,ਜਿਸ ਕਾਰਨ ਉਸਦੀ ਮੌਤ ਹੋਈ ਹੈ। ਗੁਰਵਿੰਦਰ ਦੇ ਪਿਤਾ ਹਰਚੰਦ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਦਸਵੀਂ 'ਚੋਂ ਫ਼ੇਲ੍ਹ ਹੋਣ ਕਰਕੇ ਟਰੱਕ ਡਰਾਇਵਰੀ ਸਿੱਖਣ ਲੱਗ ਗਿਆ ਸੀ, ਜਿੱਥੋਂ ਉਸ ਨੂੰ ਨਸ਼ੇ ਦੀ ਆਦਤ ਪੈ ਗਈ। ਉਨ੍ਹਾਂ ਦੱਸਿਆ ਕਿ ਗੁਰਵਿੰਦਰ ਦਾ ਇਕ ਸਾਲ ਤੋਂ ਪਟਿਆਲਾ ਤੋਂ ਇਲਾਜ ਚੱਲ ਰਿਹਾ ਸੀ ਪਰ ਉਹ ਨਸ਼ੇ ਅੱਗੇ ਖੁਦ ਹਾਰ ਗਿਆ।

Fatehgarh Sahib Village Isserhel Death due to drugs ਨਸ਼ੇ ਨੇ ਇਕ ਹੋਰ ਘਰ 'ਚ ਵਿਛਾਇਆ ਚਿੱਟਾ ਸੱਥਰ , ਨੌਜਵਾਨ ਲਗਾਉਂਦਾ ਸੀ ਨਸ਼ੇ ਦੇ ਟੀਕੇ

ਇਸ ਸਬੰਧੀ ਥਾਣਾ ਮੁਖੀ ਬਡਾਲੀ ਆਲਾ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਦਾ ਸਰਹਿੰਦ, ਪਟਿਆਲਾ ਅਤੇ ਅੰਬਾਲਾ ਦੇ ਵੱਖ-ਵੱਖ ਹਸਪਤਾਲਾਂ 'ਚ ਇਲਾਜ ਹੋ ਚੁੱਕਾ ਹੈ ਅਤੇ ਉਹ ਪਿਛਲੇ ਕਈ ਦਿਨ ਤੋਂ ਪੀਜੀਆਈ ਚੰਡੀਗੜ੍ਹ ਦਾਖਲ ਸੀ।ਨਸ਼ੇ ਕਾਰਨ ਉਸ ਦਾ ਲੀਵਰ ਖਰਾਬ ਹੋ ਗਿਆ ਸੀ ,ਜਿਸ ਕਰਕੇ ਉਸ ਦੀ ਮੌਤ ਹੋ ਗਈ।
-PTCNews