Mon, Apr 29, 2024
Whatsapp

SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

Written by  Shanker Badra -- December 28th 2019 02:56 PM
SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ:ਅੰਮ੍ਰਿਤਸਰ : ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਦੇ ਨਾਲ ਹੀ ਸਵੇਰੇ 10:45 ਤੋਂ 11:00 ਵਜੇ ਤੀਕ (15 ਮਿੰਟ) ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਮੁੱਚੇ ਸਟਾਫ ਤੇ ਸੰਗਤਾਂ ਨੇ ਗੁਰ ਮੰਤਰ ਦਾ ਜਾਪ ਕਰਕੇ ਲਾਸਾਨੀ ਸ਼ਹਾਦਤਾਂ ਨੂੰ ਸ਼ਰਧਾ-ਸਤਿਕਾਰ ਭੇਟ ਕੀਤਾ। [caption id="attachment_373837" align="aligncenter" width="300"]Fatehgarh Sahib Younger Sahibzade And Mata Gujari Ji Martyrdom Dedicated Bhog of Sri Akhand Path Sahib SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ[/caption] ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਸੰਸਾਰ ਦੀ ਮਹਾਨ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਦਾ ਜ਼ਿਕਰ ਕਰਦਿਆਂ ਸਮੁੱਚੀ ਕੌਮ ਨੂੰ ਬੇਨਤੀ ਕੀਤੀ ਕਿ ਆਪਣਾ ਸਮਾਂ ਸਾਰਥਿਕ ਕਰਨ ਲਈ ਇਨ੍ਹਾਂ ਲਾਸਾਨੀ ਸ਼ਹਾਦਤਾਂ ਤੋਂ ਪ੍ਰੇਰਨਾ ਲੈਣ ਲਈ ਬਹੁਤ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਇੰਨੀ ਛੋਟੀ ਉਮਰ ਵਿਚ ਸਾਹਿਬਜ਼ਾਦਿਆਂ ਅਤੇ ਲੱਗਭਗ 83 ਸਾਲ ਦੀ ਵਡੇਰੀ ਉਮਰ ’ਚ ਮਾਤਾ ਗੁਜਰੀ ਜੀ ਦੀ ਸ਼ਹਾਦਤ ਸਦਕਾ ਅੱਜ ਕੌਮ ਦੀ ਨੀਂਹ ਮਜ਼ਬੂਤ ਹੈ। [caption id="attachment_373836" align="aligncenter" width="300"]Fatehgarh Sahib Younger Sahibzade And Mata Gujari Ji Martyrdom Dedicated Bhog of Sri Akhand Path Sahib SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ[/caption] ਉਨ੍ਹਾਂ ਸਮੁੱਚੇ ਮੁਲਾਜ਼ਮਾਂ ਨੂੰ ਪ੍ਰੇਰਤ ਕਰਦਿਆਂ ਕਿਹਾ ਕਿ ਅੱਜ ਦੇ ਦਿਨ ਲੱਖਾਂ ਸਿੱਖ ਸੰਗਤਾਂ ਆਪਣੇ ਛੋਟੇ-ਛੋਟੇ ਬੱਚਿਆਂ ਅਤੇ ਪਰਿਵਾਰ ਨਾਲ ਜਿਥੇ ਇਹ ਸ਼ਹਾਦਤਾਂ ਹੋਈਆਂ ਉਸ ਅਸਥਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਦਰਸ਼ਨ ਕਰਕੇ ਇਨ੍ਹਾਂ ਸ਼ਹਾਦਤਾਂ ਨੂੰ ਨਤਮਸਤਕ ਹੋ ਰਹੀਆਂ ਹਨ ਪਰ ਇਨ੍ਹਾਂ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਸ਼ਹੀਦ ਕਰਨ ਵਾਲੇ ਵਜ਼ੀਰ ਖਾਂ ਵਰਗਿਆਂ ਦੀ ਮੜੀ ਬਾਰੇ ਕੋਈ ਨਹੀਂ ਜਾਣਦਾ। ਉਨ੍ਹਾਂ ਕਿਹਾ ਕਿ ਸਾਨੂੰ ’ਤੇ ਗੁਰੂ ਘਰ ਚੋਂ ਤਨਖਾਹ ਮਿਲਦੀ ਹੈ ਇਸ ਲਈ ਪੂਰੀ ਇਮਾਨਦਾਰੀ, ਤਨਦੇਹੀ ਤੇ ਸਮਰਪਿਤ ਭਾਵਨਾ ਨਾਲ ਸੇਵਾ ਸਮਝ ਕੇ ਕੰਮ ਕਰਨਾ ਚਾਹੀਦਾ ਹੈ। [caption id="attachment_373838" align="aligncenter" width="300"]Fatehgarh Sahib Younger Sahibzade And Mata Gujari Ji Martyrdom Dedicated Bhog of Sri Akhand Path Sahib SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ[/caption] ਇਸ ਮੌਕੇ ਸਕੱਤਰ ਮਨਜੀਤ ਸਿੰਘ, ਐਡੀ. ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸਤਿੰਦਰ ਸਿੰਘ, ਹਰਜਿੰਦਰ ਸਿੰਘ ਕੈਰੋਂਵਾਲ, ਨਿਸ਼ਾਨ ਸਿੰਘ,  ਸੁਲੱਖਣ ਸਿੰਘ ਭੰਗਾਲੀ, ਬਲਵਿੰਦਰ ਸਿੰਘ ਕਾਹਲਵਾ, ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਐਡੀ. ਮੈਨੇਜਰ ਬਘੇਲ ਸਿੰਘ, ਸੁਖਰਾਜ ਸਿੰਘ, ਸਤਨਾਮ ਮਾਂਗਾਸਰਾਏ, ਸੁਪ੍ਰਿੰਟੈਂਡੈਂਟ ਸਤਨਾਮ ਸਿੰਘ ਸ/ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦਾ ਸਟਾਫ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। -PTCNews


Top News view more...

Latest News view more...