Wed, Apr 24, 2024
Whatsapp

ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਯਾਦ 'ਚ ਸ਼ਹੀਦੀ ਜੋੜ ਮੇਲਾ ਸ਼ੁਰੂ ,ਠੰਢ 'ਚ ਜ਼ਮੀਨ 'ਤੇ ਸੌਂਦੇ ਹਨ ਸ਼ਰਧਾਲੂ 

Written by  Shanker Badra -- December 26th 2019 02:07 PM
ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਯਾਦ 'ਚ ਸ਼ਹੀਦੀ ਜੋੜ ਮੇਲਾ ਸ਼ੁਰੂ ,ਠੰਢ 'ਚ ਜ਼ਮੀਨ 'ਤੇ ਸੌਂਦੇ ਹਨ ਸ਼ਰਧਾਲੂ 

ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਯਾਦ 'ਚ ਸ਼ਹੀਦੀ ਜੋੜ ਮੇਲਾ ਸ਼ੁਰੂ ,ਠੰਢ 'ਚ ਜ਼ਮੀਨ 'ਤੇ ਸੌਂਦੇ ਹਨ ਸ਼ਰਧਾਲੂ 

ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਯਾਦ 'ਚ ਸ਼ਹੀਦੀ ਜੋੜ ਮੇਲਾ ਸ਼ੁਰੂ ,ਠੰਢ 'ਚ ਜ਼ਮੀਨ 'ਤੇ ਸੌਂਦੇ ਹਨ ਸ਼ਰਧਾਲੂ:ਫ਼ਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਜੀ ਦੀ ਲਾਸਾਨੀ ਸ਼ਹਾਦਤਦੀ ਯਾਦ 'ਚ ਫ਼ਤਹਿਗੜ੍ਹ ਸਾਹਿਬ ਵਿਖੇ ਤਿੰਨ ਦਿਨ ਤੱਕ ਚੱਲਣ ਵਾਲੇ ਸ਼ਹੀਦੀ ਜੋੜ ਮੇਲ ਦੀ ਅੱਜ ਤੋਂ ਸ਼ੁਰੂਆਤ ਹੋ ਗਈ ਹੈ। ਜਿਸ ਦੇ ਲਈ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਪਹੁੰਚ ਰਹੀ ਹੈ। ਇਸ ਦੌਰਾਨ ਸੰਗਤ ਵਲੋਂ ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਜਾ ਰਿਹਾ ਹੈ। [caption id="attachment_373172" align="aligncenter" width="300"]Fatehgarh Sahib Younger Sahibzade And Mata Gujari Ji Shaheedi Jor Mela Start ਫ਼ਤਹਿਗੜ੍ਹ ਸਾਹਿਬ ਵਿਖੇਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਯਾਦ 'ਚਸ਼ਹੀਦੀ ਜੋੜ ਮੇਲਾ ਸ਼ੁਰੂ , ਠੰਢ 'ਚ ਜ਼ਮੀਨ 'ਤੇ ਸੌਂਦੇ ਹਨ ਸ਼ਰਧਾਲੂ[/caption] ਇਸ ਦੌਰਾਨ ਸ਼ਹੀਦੀ ਜੋੜਮੇਲ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਐਸਜੀਪੀਸੀ ਦੀਆਂ ਜਿੰਨੀਆਂ ਵੀ ਸਰਾਵਾਂ ਹਨ, ਉੱਥੇ ਸੰਗਤ ਦੇ ਰਹਿਣ ਦੇ ਲਈ ਸਥਾਨ ਬਣਾਏ ਗਏ ਹਨ। ਇਹ ਸਥਾਨ ਮਾਤਾ ਗੁਜਰੀ ਕਾਲਜ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਬਣਾਏ ਗਏ ਹਨ। ਉਧਰ ਗੁਰਦੁਆਰਾ ਸਾਹਿਬ ਵਿੱਚ ਅੱਜ ਸ੍ਰੀ ਆਖੰਡ ਪਾਠ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੇ ਭੋਗ 28 ਦਸੰਬਰ ਨੂੰ ਪਾਏ ਜਾਣਗੇ। [caption id="attachment_373170" align="aligncenter" width="300"]Fatehgarh Sahib Younger Sahibzade And Mata Gujari Ji Shaheedi Jor Mela Start ਫ਼ਤਹਿਗੜ੍ਹ ਸਾਹਿਬ ਵਿਖੇਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਯਾਦ 'ਚਸ਼ਹੀਦੀ ਜੋੜ ਮੇਲਾ ਸ਼ੁਰੂ , ਠੰਢ 'ਚ ਜ਼ਮੀਨ 'ਤੇ ਸੌਂਦੇ ਹਨ ਸ਼ਰਧਾਲੂ[/caption] ਫ਼ਤਹਿਗੜ੍ਹ ਸਾਹਿਬ ਦੇ ਹਜ਼ਾਰਾਂ ਪਰਿਵਾਰ ਅੱਜ ਵੀ ਪੋਹ (ਦਸੰਬਰ) ਮਹੀਨੇ ਦੀ ਕੜਾਕੇ ਦੀ ਠੰਢ 'ਚ ਜ਼ਮੀਨ 'ਤੇ ਸੌਂਦੇ ਹਨ। ਇਸ ਮਹੀਨੇ ਨਾ ਤਾਂ ਵਿਆਹ ਸਮਾਗਮ ਹੁੰਦੇ ਹਨ ਤੇ ਨਾ ਹੀ ਹੋਰ ਖ਼ੁਸ਼ੀ ਦੇ ਕਾਰਜ ਕੀਤੇ ਜਾਦੇ ਹਨ। ਇਸ ਮਹੀਨੇ ਲੋਕ ਸਾਦੇ ਭੋਜਨ ਨੂੰ ਤਰਜੀਹ ਦਿੰਦੇ ਹਨ। ਇਹ ਰਵਾਇਤ 315 ਸਾਲਾਂ ਤੋਂ ਚੱਲੀ ਆ ਰਹੀ ਹੈ। ਭਾਰਤ ਦੇ ਵੱਖ-ਵੱਖ ਰਾਜਾਂ ਤੇ ਵਿਦੇਸ਼ ਤੋਂ ਆਉਣ ਵਾਲੀ ਜ਼ਿਆਦਾਤਰ ਸਿੱਖ ਸੰਗਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਦੀ ਸਰਾਂ 'ਚ ਜ਼ਮੀਨ 'ਤੇ ਹੀ ਸੌਂਦੀ ਹੈ। [caption id="attachment_373171" align="aligncenter" width="300"]Fatehgarh Sahib Younger Sahibzade And Mata Gujari Ji Shaheedi Jor Mela Start ਫ਼ਤਹਿਗੜ੍ਹ ਸਾਹਿਬ ਵਿਖੇਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਯਾਦ 'ਚਸ਼ਹੀਦੀ ਜੋੜ ਮੇਲਾ ਸ਼ੁਰੂ , ਠੰਢ 'ਚ ਜ਼ਮੀਨ 'ਤੇ ਸੌਂਦੇ ਹਨ ਸ਼ਰਧਾਲੂ[/caption] ਦੱਸ ਦੇਈਏ ਕਿ ਦੁਨੀਆ ਦੀ ਸਭ ਤੋਂ ਮਹਿੰਗੀ ਜ਼ਮੀਨ ਵੀ ਫ਼ਤਹਿਗੜ੍ਹ ਸਾਹਿਬ 'ਚ ਹੈ। ਇਸ ਜ਼ਮੀਨ ਨੂੰ 315 ਸਾਲ ਪਹਿਲਾਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰੀ ਜੀ ਦਾ ਸਸਕਾਰ ਕਰਨ ਲਈ ਦੀਵਾਨ ਟੋਡਰ ਮੱਲ ਨੇ ਖ਼ਰੀਦਿਆ ਸੀ। ਟੋਡਰ ਮੱਲ ਨੇ 78 ਹਜ਼ਾਰ ਸੋਨੇ ਦੀਆਂ ਮੋਹਰਾਂ ਚਾਰ ਵਰਗ ਮੀਟਰ ਜ਼ਮੀਨ 'ਤੇ ਵਿਛਾ ਕੇ ਇਹ ਜ਼ਮੀਨ ਖ਼ਰੀਦੀ ਸੀ। ਹੁਣ ਇਸ ਜ਼ਮੀਨ 'ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਸੁਸ਼ੋਭਿਤ ਹੈ। ਗੁਰਦੁਆਰਾ ਸਾਹਿਬ 'ਚ ਜਿੱਥੇ ਪਾਲਕੀ ਸਾਹਿਬ ਸੁਸ਼ੋਭਿਤ ਹੈ, ਉਥੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦਾ ਸਸਕਾਰ ਕੀਤਾ ਗਿਆ ਸੀ। ਨੇੜੇ ਹੀ ਅਸਥੀਆਂ ਜ਼ਮੀਨ ਵਿਚ ਦੱਬੀਆਂ ਗਈਆਂ ਸਨ, ਉਸ ਜਗ੍ਹਾ 'ਤੇ ਸ਼ਸਤਰ ਸੁਸ਼ੋਭਿਤ ਹਨ। [caption id="attachment_373169" align="aligncenter" width="300"]Fatehgarh Sahib Younger Sahibzade And Mata Gujari Ji Shaheedi Jor Mela Start ਫ਼ਤਹਿਗੜ੍ਹ ਸਾਹਿਬ ਵਿਖੇਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਯਾਦ 'ਚਸ਼ਹੀਦੀ ਜੋੜ ਮੇਲਾ ਸ਼ੁਰੂ , ਠੰਢ 'ਚ ਜ਼ਮੀਨ 'ਤੇ ਸੌਂਦੇ ਹਨ ਸ਼ਰਧਾਲੂ[/caption] ਜ਼ਿਕਰਯੋਗ ਹੈ ਕਿ ਫ਼ਤਹਿਗੜ੍ਹ ਸਾਹਿਬ ਦੀ ਇਤਿਹਾਸਕ ਧਰਤੀ 'ਤੇ ਹੀ ਵਜ਼ੀਰ ਖਾਨ ਦੇ ਜ਼ੁਲਮ ਅੱਗੇ ਨਾ ਝੁਕਦੇ ਹੋਏ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਨੇ ਸ਼ਹਾਦਤ ਦਾ ਜਾਮ ਪੀਤਾ ਸੀ। ਇਸ ਸਥਾਨ 'ਤੇ ਹੀ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਜੀ ਨੂੰ ਵਜੀਰ ਖਾਨ ਵੱਲੋਂ ਜ਼ਿੰਦਾ ਦੀਵਾਰ 'ਚ ਚਿਣਵਾ ਦਿੱਤਾ ਗਿਆ ਸੀ। ਉਸ ਥਾਂ 'ਤੇ ਹੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਸੁਸ਼ੋਭਿਤ ਹੈ ਅਤੇ ਜਿੱਥੇ ਨੀਹਾਂ ਵਿੱਚ ਛੋਟੇ ਸਾਹਿਬਜ਼ਾਦਿਆਂ ਨੂੰ ਚਿਣਵਾਇਆ ਗਿਆ ਸੀ ,ਉਸ ਥਾਂ 'ਤੇ ਭੋਰਾ ਸਾਹਿਬ ਹੈ। ਅੱਜ ਵੀ ਉਹ ਦੀਵਾਰ ਮੌਜੂਦ ਹੈ। -PTCNews


Top News view more...

Latest News view more...