ਪੰਜਾਬ ਸਰਕਾਰ ਦਾ ਐਲਾਨ , ਫਤਹਿਵੀਰ’ ਦੇ ਨਾਂ ‘ਤੇ ਰੱਖਿਆ ਜਾਵੇਗਾ ਸੁਨਾਮ ਸ਼ੇਰੋਂ ਕੈਂਚੀਆਂ ਤੋਂ ਲੌਂਗੋਵਾਲ ਜਾਣ ਵਾਲੀ ਸੜਕ ਦਾ ਨਾਮ

Fatehvir named going Sunam Sheron to Longowal going Road
ਪੰਜਾਬ ਸਰਕਾਰ ਦਾ ਐਲਾਨ , ਫਤਹਿਵੀਰ' ਦੇ ਨਾਂ 'ਤੇ ਰੱਖਿਆ ਜਾਵੇਗਾ ਸੁਨਾਮ ਸ਼ੇਰੋਂ ਕੈਂਚੀਆਂ ਤੋਂ ਲੌਂਗੋਵਾਲ ਜਾਣ ਵਾਲੀ ਸੜਕ ਦਾ ਨਾਮ

ਪੰਜਾਬ ਸਰਕਾਰ ਦਾ ਐਲਾਨ , ਫਤਹਿਵੀਰ’ ਦੇ ਨਾਂ ‘ਤੇ ਰੱਖਿਆ ਜਾਵੇਗਾ ਸੁਨਾਮ ਸ਼ੇਰੋਂ ਕੈਂਚੀਆਂ ਤੋਂ ਲੌਂਗੋਵਾਲ ਜਾਣ ਵਾਲੀ ਸੜਕ ਦਾ ਨਾਮ:ਚੰਡੀਗੜ : ਪਿੰਡ ਭਗਵਾਨਪੁਰਾ, ਤਹਿਸੀਲ ਸੰਗਰੂਰ ਦੇ ਲੋਕਾਂ ਅਤੇ ਮ੍ਰਿਤਕ ਬੱਚੇ ਦੇ ਪਰਿਵਾਰ ਵੱਲੋਂ ਸੁਨਾਮ ਸ਼ੇਰੋਂ ਕੈਂਚੀਆਂ ਤੋਂ ਸ਼ੇਰੋਂ ਲੌਂਗੋਵਾਲ ਜਾਣ ਵਾਲੀ ਸੜਕ ਦਾ ਨਾਂ ‘ਫਤਿਹਵੀਰ ਸਿੰਘ’ ਦੇ ਨਾਂ ‘ਤੇ ਰੱਖਣ ਦੀ ਬੇਨਤੀ ਨੂੰ ਇੱਕ ਵਿਸ਼ੇਸ਼ ਕੇਸ ਵਜੋਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ।

Fatehvir named going Sunam Sheron to Longowal going Road
ਪੰਜਾਬ ਸਰਕਾਰ ਦਾ ਐਲਾਨ , ਫਤਹਿਵੀਰ’ ਦੇ ਨਾਂ ‘ਤੇ ਰੱਖਿਆ ਜਾਵੇਗਾ ਸੁਨਾਮ ਸ਼ੇਰੋਂ ਕੈਂਚੀਆਂ ਤੋਂ ਲੌਂਗੋਵਾਲ ਜਾਣ ਵਾਲੀ ਸੜਕ ਦਾ ਨਾਮ

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਇਹ ਮੰਦਭਾਗਾ ਦੁਖਾਂਤ ਵਾਪਰਿਆ ਸੀ ਜਦੋਂ ਛੋਟੇ ਬੱਚੇ ਫਤਿਹਵੀਰ ਦੀ ਬੋਰਵੈੱਲ ‘ਚ ਗਿਰ ਕੇ ਮੌਤ ਹੋ ਗਈ ਸੀ।ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਮੁੱਖ ਮੰਤਰੀ ਤਰਫੋਂ ਘਨਸ਼ਿਆਮ ਥੋਰੀ, ਡਿਪਟੀ ਕਮਿਸ਼ਨਰ, ਸੰਗਰੂਰ, ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ, ਰਾਜਿੰਦਰ ਸਿੰਘ ਰਾਜਾ ਅਤੇ ਦਮਨ ਬਾਜਵਾ ਸਮੇਤ ਮ੍ਰਿਤਕ ਬੱਚੇ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਉਨ੍ਹਾਂ ਮ੍ਰਿਤਕ ਬੱਚੇ ਦੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ।

Fatehvir named going Sunam Sheron to Longowal going Road
ਪੰਜਾਬ ਸਰਕਾਰ ਦਾ ਐਲਾਨ , ਫਤਹਿਵੀਰ’ ਦੇ ਨਾਂ ‘ਤੇ ਰੱਖਿਆ ਜਾਵੇਗਾ ਸੁਨਾਮ ਸ਼ੇਰੋਂ ਕੈਂਚੀਆਂ ਤੋਂ ਲੌਂਗੋਵਾਲ ਜਾਣ ਵਾਲੀ ਸੜਕ ਦਾ ਨਾਮ

ਮੰਤਰੀ ਨੇ ਦੱਸਿਆ ਕਿ ਪਰਿਵਾਰ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਅਤੇ ਬੇਵਕਤ ਵਿਛੜੀ ਨਿੱਕੀ ਰੂਹ ਨੂੰ ਸਤਿਕਾਰ ਦੇਣ ਵਜੋਂ ਸੂਬਾ ਸਰਕਾਰ ਨੇ ਇਸ ਸੜਕ ਦਾ ਨਾਂ ਉਸ ਬੱਚੇ (ਫਤਿਹਵੀਰ) ਦੇ ਨਾਮ ‘ਤੇ ਰੱਖਣ ਲਈ ਸਹਿਮਤੀ ਪ੍ਰਗਟਾਈ ਹੈ।ਇਹ 11.83 ਕਿਲੋ ਮੀਟਰ ਦੀ ਲੰਬਾਈ ਵਾਲੀ ਇੱਕ ਅਦਰ ਡਿਸਟ੍ਰਿਕਟ ਰੋਡ(ਓ.ਡੀ.ਆਰ-01) ਹੈ , ਜਿਸਨੂੰ ਸੀ.ਆਰ.ਐਫ ਸਕੀਮ ਤਹਿਤ 5.50 ਮੀਟਰ ਤੋਂ ਵਧਾ ਕੇ 7.0 ਮੀਟਰ ਤੱਕ ਚੌੜਾ ਕੀਤਾ ਜਾ ਰਿਹਾ ਹੈ।ਸਿੰਗਲਾ ਨੇ ਦੱਸਿਆ ਕਿ ਮ੍ਰਿਤਕ ਬੱਚੇ ਦੇ ਪਰਿਵਾਰ ਵੱਲੋਂ ਇਸ ਸਬੰਧੀ ਲਿਖਤੀ ਬੇਨਤੀ ਡਿਪਟੀ ਕਮਿਸ਼ਨਰ, ਸੰਗਰੂਰ ਰਾਹੀਂ ਸੂਬਾ ਸਰਕਾਰ ਪਾਸ ਪਹੁੰਚੀ ਸੀ ।
-PTCNews