ਸੁਖਬੀਰ ਸਿੰਘ ਬਾਦਲ ਨੇ ਹਲਕਾ ਬੱਲੂਆਣਾ ਤੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰਾਂ ਲਈ ਕਣਕ ਦੇ 2 ਟਰੱਕ ਕੀਤੇ ਰਵਾਨਾ

By Shanker Badra - May 22, 2020 2:05 pm

ਸੁਖਬੀਰ ਸਿੰਘ ਬਾਦਲ ਨੇ ਹਲਕਾ ਬੱਲੂਆਣਾ ਤੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰਾਂ ਲਈ ਕਣਕ ਦੇ 2 ਟਰੱਕ ਕੀਤੇ ਰਵਾਨਾ:ਫ਼ਾਜ਼ਿਲਕਾ : ਸਿੱਖ ਧਰਮ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲਦੇ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰਾਂ ਅਤੇ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਲੰਗਰਾਂ ਵਿੱਚ ਦਸਵੰਦ ਵਜੋਂ ਸੇਵਾ ਪਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ 'ਚੋਂ ਕਣਕ ਭੇਜੀ ਜਾ ਰਹੀ ਹੈ।

ਇਸੇ ਤਰ੍ਹਾਂ ਅੱਜਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਫ਼ਾਜ਼ਿਲਕਾ ਦੇ ਹਲਕਾ ਬੱਲੂਆਣਾ ਵਿਖੇ ਪਹੁੰਚੇ ,ਜਿੱਥੇ ਅਰਦਾਸ ਤੋਂ ਬਾਅਦ ਸੰਗਤ ਵੱਲੋਂ ਇਕੱਤਰ ਕੀਤੀ ਗਈ ਕਣਕ ਦੇ ਤਿੰਨ ਟਰੱਕ ਸ੍ਰੀ ਹਰਿਮੰਦਰ ਸਾਹਿਬ ਲਈ ਰਵਾਨਾ ਕੀਤੇ ਗਏ ਹਨ। ਇਸ ਦੌਰਾਨ ਕਣਕ ਦੇ ਟਰੱਕਾਂ ਦੀ ਰਵਾਨਗੀ ਮੌਕੇ ਗੁਰੂ ਚਰਨਾਂ 'ਚ ਅਰਦਾਸ ਕੀਤੀ ਗਈ ਹੈ ।

ਇਸ ਮੌਕੇ ਅਕਾਲੀ ਵਰਕਰਾਂ ਦਾ ਕਹਿਣਾ ਹੈ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਵੱਲੋਂ ਅੰਮ੍ਰਿਤਸਰ ਅਤੇ ਹੋਰ ਇਤਿਹਾਸਕ ਗੁਰਦੁਆਰਿਆਂ ਵਿਚ ਚੱਲ ਰਹੇ ਗੁਰੂ ਦੇ ਲੰਗਰਾਂ ਵਿੱਚ ਕਣਕ ਭੇਜਣ ਦਾ ਪ੍ਰੋਗਰਾਮ ਦਿੱਤਾ ਗਿਆ ਸੀ , ਜਿਸ ਕਰਕੇ ਵਰਕਰਾਂ ਨੇ ਖੁਸ਼ੀ - ਖੁਸ਼ੀ ਇਸ ਕਾਰਜ ਵਿੱਚ ਯੋਗਦਾਨ ਪਾਉਂਦਿਆਂ ਲੰਗਰ ਲਈ ਕਣਕ ਦਾ ਸਹਿਯੋਗ ਦਿੱਤਾ ਹੈ।
-PTCNews

adv-img
adv-img