adv-img

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ

By Joshi - February 22nd 2020 05:50 AM
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥1॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਿਨ ਸੁੰਦਰੁ ਰਚਿਆ ਦੇਹੁ ॥2॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥3॥ ਸ਼ੁੱਕਰਵਾਰ, 9 ਫੱਗਣ (ਸੰਮਤ 551 ਨਾਨਕਸ਼ਾਹੀ) ਅੰਗ: 706 ਸਲੋਕ ॥ ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ।1। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂµ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ । ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ।2। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ । ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ । ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ਼੍ਰ ਤੇ ਨੌਕਰ ਦਿੱਤੇ । ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿਿੜਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ । (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ।3।  
TODEE, FIFTH MEHL, SECOND HOUSE, DU-PADAS:
ONE UNIVERSAL CREATOR GOD. BY THE GRACE OF THE TRUE GURU:

I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. || 1 || Pause || Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. || 1 || Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. || 2 || 1 || 6 ||

 
Saturday, 10th Phalgun (Samvat 551 Nanakshahi) (Page: 713)