Advertisment

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ

author-image
Ragini Joshi
Updated On
New Update
Advertisment
ਸੂਹੀ ਮਹਲਾ 3 ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਿਲਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥1॥ ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥ ਸਦਾ ਹੋਵਹਿ ਸੋਹਾਗਣੀ ਫਿਿਰ ਮੈਲਾ ਵੇਸੁ ਨ ਹੋਈ ਰਾਮ ॥ ਫਿਿਰ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥ ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥ ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥ ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥2॥ ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥ ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਿਲ ਪ੍ਰੀਤਮ ਸੁਖੁ ਪਾਏ ਰਾਮ ॥ ਮਿਿਲ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ ॥ ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥ ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੰਠਿ ਲਾਏ ॥ ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥3॥ ਸਾ ਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥ ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥ ਪ੍ਰਭੁ ਰਵਿ ਰਹਿਆ ਸਭੁ ਥਾਈ ਮੰਨਿ ਵਸਾਈ ਪੂਰਬਿ ਲਿਿਖਆ ਪਾਇਆ ॥ ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਸੀਗਾਰੁ ਬਣਾਇਆ ॥ ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ ॥ ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਿਧ ਪਾਈ ॥4॥3॥4॥ ਸੋਮਵਾਰ, 12 ਫੱਗਣ (ਸੰਮਤ 551 ਨਾਨਕਸ਼ਾਹੀ) (ਅੰਗ: 769) ਸੂਹੀ ਮਹਲਾ 3 ॥ ਹੇ ਭਾਈ! (ਜੁਗ ਚਾਹੇ ਕੋਈ ਭੀ ਹੋਵੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੁੰਦਾ, ਜੀਵ-ਇਸਤ਼੍ਰੀ ਭਾਵੇਂ ਚੌਹਾਂ ਜੁਗਾਂ ਵਿਚ ਭਟਕਦੀ ਫਿਰੇ । ਉਸ ਪ੍ਰਭੂ-ਪਤੀ ਦਾ ਹੁਕਮ ਅਟੱਲ ਹੈ (ਕਿ ਗੁਰੂ ਦੀ ਰਾਹੀਂ ਹੀ ਉਸ ਦਾ ਮਿਲਾਪ ਪ੍ਰਾਪਤ ਹੁੰਦਾ ਹੈ) । ਉਸ ਤੋਂ ਬਿਨਾ ਕੋਈ ਹੋਰ ਉਸ ਦੀ ਬਰਾਬਰੀ ਦਾ ਨਹੀਂ (ਜੋ ਇਸ ਹੁਕਮ ਨੂੰ ਬਦਲਾਅ ਸਕੇ) । ਹੇ ਭਾਈ! ਉਸ ਪ੍ਰਭੂ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ । ਉਹ ਪ੍ਰਭੂ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ । ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ਼੍ਰੀ ਉਸ ਇੱਕ ਨਾਲ ਹੀ ਡੰੂਘੀ ਸਾਂਝ ਬਣਾਂਦੀ ਹੈ । ਜਦੋਂ ਗੁਰੂ ਦੀ ਮਤਿ ਉਤੇ ਤੁਰ ਕੇ ਜੀਵ-ਇਸਤ਼੍ਰੀ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ, ਤਦੋਂ ਜੀਵ-ਇਸਤ਼੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ । ਹੇ ਭਾਈ! ਜਦੋਂ ਗੁਰੂ ਮਿਲਦਾ ਹੈ ਤਦੋਂ ਹੀ ਪ੍ਰਭੂ ਦੀ ਪ੍ਰਾਪਤੀ ਹੁੰਦੀ ਹੈ (ਗੁਰੂ ਹੀ ਪ੍ਰਭੂ ਦਾ ਨਾਮ ਜੀਵ-ਇਸਤ਼੍ਰੀ ਦੇ ਹਿਰਦੇ ਵਿਚ ਵਸਾਂਦਾ ਹੈ, ਤੇ ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਨਹੀਂ ਹੁੰਦੀ । ਹੇ ਨਾਨਕ! ਜੇ ਮਨ ਪ੍ਰਭੂ ਦੀ ਯਾਦ ਵਿਚ ਗਿੱਝ ਜਾਏ, ਤਾਂ ਜੀਵ-ਇਸਤ਼੍ਰੀ ਪ੍ਰਭੂ ਦਾ ਮਿਲਾਪ ਮਾਣਦੀ ਹੈ, ਉਸ ਦੇ ਹਿਰਦੇ ਵਿਚ ਆਨੰਦ ਪੈਦਾ ਹੋਇਆ ਰਹਿੰਦਾ ਹੈ ।1।ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਕਾਰ ਕਰਿਆ ਕਰ, (ਇਸ ਤਰ੍ਹਾਂ ਤੂµ ਪ੍ਰਭੂ-ਪਤੀ ਨੂੰ ਪ੍ਰਾਪਤ ਕਰ ਲਏਂਗੀ । ਤੂµ ਸਦਾ ਵਾਸਤੇ ਖਸਮ-ਵਾਲੀ ਹੋ ਜਾਏਂਗੀ, ਫਿਰ ਕਦੇ ਪ੍ਰਭੂ-ਪਤੀ ਨਾਲੋਂ ਵਿਛੋੜਾ ਨਹੀਂ ਹੋਏਗਾ! ਕੋਈ ਵਿਰਲੀ ਜੀਵ-ਇਸਤ਼੍ਰੀ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਇਹ ਗੱਲ ਸਮਝਦੀ ਹੈ (ਕਿ ਗੁਰੂ ਦੀ ਰਾਹੀਂ ਪ੍ਰਭੂ ਨਾਲ ਮਿਲਾਪ ਹੋਇਆਂ) ਫਿਰ ਉਸ ਤੋਂ ਕਦੇ ਵਿਛੋੜਾ ਨਹੀਂ ਹੁੰਦਾ । ਉਹ ਜੀਵ-ਇਸਤ਼੍ਰੀ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਪ੍ਰਭੂ ਨਾਲ ਸਾਂਝ ਕਾਇਮ ਰੱਖਦੀ ਹੈ । ਉਹ ਜੀਵ-ਇਸਤ਼੍ਰੀ (ਪ੍ਰਭੂ-ਸਿਮਰਨ ਦੀ) ਕਰਨ-ਜੋਗ ਕਾਰ ਕਰਦੀ ਰਹਿੰਦੀ ਹੈ, ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੀ ਹੈ, ਆਪਣੇ ਹਿਰਦੇ ਵਿਚ ਇਕ ਪ੍ਰਭੂ ਨਾਲ ਜੀਵ-ਇਸਤ਼੍ਰੀ ਪਛਾਣ ਪਾਈ ਰੱਖਦੀ ਹੈ । ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ਼੍ਰੀ ਦਿਨ ਰਾਤ ਆਪਣੇ ਪ੍ਰਭੂ ਦਾ ਨਾਮ ਸਿਮਰਦੀ ਰਹਿੰਦੀ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸਦਾ ਕਾਇਮ ਰਹਿਣ ਵਾਲੀ ਇੱਜ਼ਤ ਮਿਲਦੀ ਹੈ । ਉਹ ਜੀਵ-ਇਸਤ਼੍ਰੀ ਆਪਣੇ ਉਸ ਪ੍ਰਭੂ-ਪਤੀ ਨੂੰ ਹਰ ਵੇਲੇ ਯਾਦ ਕਰਦੀ ਹੈ ਜੋ ਹਰ ਥਾਂ ਵਿਆਪਕ ਹੈ ।2।ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਹੋਈ ਕਾਰ ਕਰਿਆ ਕਰ । ਗੁਰੂ ਪ੍ਰਭੂ-ਪਤੀ ਨਾਲ ਮਿਲਾ ਦੇਂਦਾ ਹੈ । ਜੇਹੜੀ ਜੀਵ-ਇਸਤ਼੍ਰੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਉਹ ਪਿਆਰੇ ਪ੍ਰਭੂ ਨੂੰ ਮਿਲ ਕੇ ਆਤਮਕ ਆਨੰਦ ਮਾਣਦੀ ਹੈ । ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਉਹ ਆਤਮਕ ਆਨੰਦ ਮਾਣਦੀ ਹੈ, ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੀ ਹੈ, ਉਹ ਸਦਾ-ਥਿਰ ਪ੍ਰਭੂ ਉਸ ਨੂੰ ਸਭ ਥਾਵਾਂ ਵਿਚ ਵੱਸਦਾ ਦਿੱਸਦਾ ਹੈ । ਉਹ ਜੀਵ-ਇਸਤ਼੍ਰੀ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਮਸਤ ਰਹਿੰਦੀ ਹੈ, ਇਹੀ ਸਦਾ ਕਾਇਮ ਰਹਿਣ ਵਾਲਾ (ਆਤਮਕ) ਸਿੰਗਾਰ ਉਹ ਦਿਨ ਰਾਤ ਕਰੀ ਰੱਖਦੀ ਹੈ । ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਜੀਵ-ਇਸਤ਼੍ਰੀ ਸਾਰੇ ਸੁਖ ਦੇਣ ਵਾਲੇ ਪ੍ਰਭੂ ਨਾਲ ਸਾਂਝ ਪਾਂਦੀ ਹੈ, ਉਸ ਨੂੰ ਆਪਣੇ ਗਲ ਨਾਲ ਲਾਈ ਰੱਖਦੀ ਹੈ (ਗਲੇ ਵਿਚ ਪ੍ਰੋ ਲੈਂਦੀ ਹੈ, ਹਰ ਵੇਲੇ ਉਸ ਦਾ ਜਾਪ ਕਰਦੀ ਹੈ) । ਹੇ ਨਾਨਕ! ਉਹ ਜੀਵ-ਇਸਤ਼੍ਰੀ ਮਾਲਕ-ਪ੍ਰਭੂ ਦਾ ਮਹਲ ਲੱਭ ਲੈਂਦੀ ਹੈ, ਗੁਰੂ ਦੀ ਮਤਿ ਉਤੇ ਤੁਰ ਕੇ ਉਹ ਪ੍ਰਭੂ-ਪਤੀ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ ।3।ਹੇ ਭਾਈ! ਜਿਸ ਅੰਞਾਣ ਜੀਵ-ਇਸਤ਼੍ਰੀ ਨੂੰ ਧੁਰ ਦਰਗਾਹ ਤੋਂ ਮਿਲਾਪ ਦਾ ਲੇਖ ਪ੍ਰਾਪਤ ਹੋਇਆ, ਉਸ ਨੂੰ ਪ੍ਰਭੂ ਨੇ ਆਪ ਆਪਣੇ ਚਰਨਾਂ ਵਿਚ ਜੋੜ ਲਿਆ । ਉਸ ਜੀਵ-ਇਸਤ਼੍ਰੀ ਦੇ ਹਿਰਦੇ ਵਿਚ ਇਹ ਚਾਨਣ ਹੋ ਗਿਆ ਕਿ ਪਰਮਾਤਮਾ ਸਭ ਥਾਈਂ ਮੌਜੂਦ ਹੈ । ਸਭ ਥਾਈਂ ਵਿਆਪਕ ਹੋ ਰਹੇ ਪ੍ਰਭੂ ਨੂੰ ਉਸ ਜੀਵ-ਇਸਤ਼੍ਰੀ ਨੇ ਆਪਣੇ ਮਨ ਵਿਚ ਵਸਾ ਲਿਆ, ਪਿਛਲੇ ਜਨਮ ਵਿਚ ਲਿਿਖਆ ਲੇਖ (ਉਸ ਦੇ ਮੱਥੇ ਉਤੇ) ਉੱਘੜ ਪਿਆ । ਉਹ ਜੀਵ-ਇਸਤ਼੍ਰੀ ਪਿਆਰੇ ਪ੍ਰਭੂ ਨੂੰ ਚੰਗੀ ਲੱਗਣ ਲੱਗ ਪਈ, ਉਸ ਦਾ ਹਿਰਦਾ-ਸੇਜ ਆਨੰਦ-ਭਰਪੂਰ ਹੋ ਗਿਆ, ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਨੂੰ ਉਸ ਨੇ (ਆਪਣੇ ਜੀਵਨ ਦਾ) ਸੁਹਜ ਬਣਾ ਲਿਆ । ਜੇਹੜੀ ਜੀਵ ਇਸਤ਼੍ਰੀ ਗੁਰੂ ਦੀ ਮਤਿ ਲੈ ਕੇ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦੀ ਹੈ, ਉਹ (ਆਪਣੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਲੈਂਦੀ ਹੈ, ਉਹ ਪਵਿਤ਼੍ਰ ਜੀਵਨ ਵਾਲੀ ਬਣ ਜਾਂਦੀ ਹੈ । ਹੇ ਨਾਨਕ! (ਆਖ—) ਕਰਤਾਰ ਨੇ ਆਪ ਉਸ ਨੂੰ ਨਾਲ ਮਿਲਾ ਲਿਆ, ਉਸ ਨੇ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਜੋ ਉਸ ਦੇ ਵਾਸਤੇ ਸ੍ਰਿਸ਼ਟੀ ਦੇ ਨੌ ਹੀ ਖ਼ਜ਼ਾਨੇ ਹੈ ।4।3।4।-
Advertisment

Stay updated with the latest news headlines.

Follow us:
Advertisment