Thu, Apr 25, 2024
Whatsapp

ਮਹਿਲਾ ਡਰੱਗ ਇੰਸਪੈਕਟਰ ਨੇਹਾ ਸ਼ੋਰੀ ਦੇ ਕਤਲ ਦਾ ਮਾਮਲਾ , ਨੇਹਾ ਦੇ ਪਰਿਵਾਰ ਨੇ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ

Written by  Shanker Badra -- April 01st 2019 09:06 PM
ਮਹਿਲਾ ਡਰੱਗ ਇੰਸਪੈਕਟਰ ਨੇਹਾ ਸ਼ੋਰੀ ਦੇ ਕਤਲ ਦਾ ਮਾਮਲਾ , ਨੇਹਾ ਦੇ ਪਰਿਵਾਰ ਨੇ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ

ਮਹਿਲਾ ਡਰੱਗ ਇੰਸਪੈਕਟਰ ਨੇਹਾ ਸ਼ੋਰੀ ਦੇ ਕਤਲ ਦਾ ਮਾਮਲਾ , ਨੇਹਾ ਦੇ ਪਰਿਵਾਰ ਨੇ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ

ਮਹਿਲਾ ਡਰੱਗ ਇੰਸਪੈਕਟਰ ਨੇਹਾ ਸ਼ੋਰੀ ਦੇ ਕਤਲ ਦਾ ਮਾਮਲਾ , ਨੇਹਾ ਦੇ ਪਰਿਵਾਰ ਨੇ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ:ਮੋਹਾਲੀ : ਮਹਿਲਾ ਡਰੱਗ ਇੰਸਪੈਕਟਰ ਨੇਹਾ ਸ਼ੋਰੀ ਦੇ ਕਤਲ ਕਰਨ ਦੇ ਮਾਮਲੇ 'ਚ ਨੇਹਾ ਦੇ ਪਰਿਵਾਰਕ ਮੈਂਬਰਾਂ ਨੇ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ।ਨੇਹਾ ਦੇ ਪਤੀ ਨੇ ਕਤਲ ਪਿੱਛੇ ਡਰੱਗ ਮਾਫੀਆ ਦਾ ਹੱਥ ਹੋਣ ਦਾ ਖਦਸ਼ਾ ਜਤਾਇਆ ਹੈ। [caption id="attachment_277340" align="aligncenter" width="300"]Female Drug Inspector Neha Shory Murder case Neha family CBI inquiry Demand
ਮਹਿਲਾ ਡਰੱਗ ਇੰਸਪੈਕਟਰ ਨੇਹਾ ਸ਼ੋਰੀ ਦੇ ਕਤਲ ਦਾ ਮਾਮਲਾ , ਨੇਹਾ ਦੇ ਪਰਿਵਾਰ ਨੇ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ[/caption] ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਦਾ ਗਠਨ ਕੀਤਾ ਗਿਆ ਹੈ ਪਰ ਨੇਹਾ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਵੱਲੋਂ ਬਣਾਈ ਐੱਸ.ਆਈ.ਟੀ.'ਤੇ ਵੀ ਕਈ ਤਰ੍ਹਾਂ ਦੇ ਸਵਾਲ ਚੁੱਕੇ ਹਨ।ਪੁਲਿਸ ਵੱਲੋਂ ਕਤਲ ਪਿੱਛੇ ਰੰਜਿਸ਼ ਨੂੰ ਵਜ੍ਹਾ ਦੱਸਿਆ ਗਿਆ ਸੀ ਪਰ ਪਰਿਵਾਰਕ ਮੈਂਬਰਾਂ ਨੇ ਰੰਜਿਸ਼ ਦੀ ਵਜ੍ਹਾ ਨੂੰ ਨਕਾਰ ਦਿੱਤਾ ਹੈ। [caption id="attachment_277341" align="aligncenter" width="300"]Female Drug Inspector Neha Shory Murder case Neha family CBI inquiry Demand
ਮਹਿਲਾ ਡਰੱਗ ਇੰਸਪੈਕਟਰ ਨੇਹਾ ਸ਼ੋਰੀ ਦੇ ਕਤਲ ਦਾ ਮਾਮਲਾ , ਨੇਹਾ ਦੇ ਪਰਿਵਾਰ ਨੇ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ[/caption] ਮੋਹਾਲੀ ਦੇ ਐੱਸ.ਐੱਸ.ਪੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ 4 ਮੈਂਬਰੀ ਐੱਸ.ਆਈ.ਟੀ.ਦੇ ਗਠਨ ਕਰਨ ਦਾ ਐਲਾਨ ਤਾਂ ਕਰ ਦਿੱਤਾ ਪਰ ਨੇਹਾ ਸ਼ੋਰੀ ਦੇ ਪਰਿਵਾਰਕ ਮੈਂਬਰ ਇਸ ਤੋਂ ਨਾਖੁਸ਼ ਦਿਖਾਈ ਦੇ ਰਹੇ ਹਨ।ਉਨ੍ਹਾਂ ਨੇ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਸੀ.ਬੀ.ਆਈ. ਵੱਲੋਂ ਜਾਂਚ ਕਾਰਵਾਈ ਜਾਣੀ ਚਾਹੀਦੀ ਹੈ ਕਿ ਆਖ਼ਿਰਕਾਰ ਪੰਜਾਬ ਵਿੱਚ ਕੀ ਨਸ਼ੇ ਦੇ ਮਾਫੀਆ ਵੱਲੋਂ ਇਸ ਵਾਰਦਾਤ ਨੂੰ ਅੰਜ਼ਾਮ ਦਿਵਾਇਆ ਗਿਆ ਹੈ।ਇਸ ਨਾਲ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ 'ਤੇ ਕਈ ਸਵਾਲ ਚੁੱਕੇ ਜਾ ਰਹੇ ਹਨ। [caption id="attachment_277338" align="aligncenter" width="300"]Female Drug Inspector Neha Shory Murder case Neha family CBI inquiry Demand
ਮਹਿਲਾ ਡਰੱਗ ਇੰਸਪੈਕਟਰ ਨੇਹਾ ਸ਼ੋਰੀ ਦੇ ਕਤਲ ਦਾ ਮਾਮਲਾ , ਨੇਹਾ ਦੇ ਪਰਿਵਾਰ ਨੇ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ[/caption] ਜ਼ਿਕਰਯੋਗ ਹੈ ਕਿ ਬੀਤੇ ਦਿਨੀ ਖਰੜ ਦੀ ਫੌਰਾਂਸਿਕ ਲੈਬੋਰਟਰੀ ਵਿਚ ਤਾਇਨਾਤ ਮਹਿਲਾ ਡਰੱਗ ਇੰਸਪੈਕਟਰ ਨੂੰ ਦਫਤਰ ਵਿਚ ਹੀ ਇਕ ਵਿਅਕਤੀ ਨੇ ਗੋਲੀ ਮਾਰ ਦਿੱਤੀ ਸੀ।ਡਰੱਗ ਇੰਸਪੈਕਟਰ ਨੂੰ ਗੋਲੀ ਮਾਰਨ ਤੋਂ ਬਾਅਦ ਉਕਤ ਵਿਅਕਤੀ ਨੇ ਆਪਣੇ ਸਿਰ ਅਤੇ ਛਾਤੀ ਵਿਚ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ। -PTCNews


Top News view more...

Latest News view more...