Fri, Apr 19, 2024
Whatsapp

ਫ਼ਿਰੋਜ਼ਪੁਰ 'ਚ ਚੋਰਾਂ ਨੇ ਮੈਡੀਕਲ ਸਟੋਰ ਦਾ ਸ਼ਟਰ ਤੋੜ ਕੇ ਚੋਰੀ ਕੀਤੇ ਲੱਖਾਂ ਰੁਪਏ 

Written by  Shanker Badra -- May 06th 2021 05:16 PM
ਫ਼ਿਰੋਜ਼ਪੁਰ 'ਚ ਚੋਰਾਂ ਨੇ ਮੈਡੀਕਲ ਸਟੋਰ ਦਾ ਸ਼ਟਰ ਤੋੜ ਕੇ ਚੋਰੀ ਕੀਤੇ ਲੱਖਾਂ ਰੁਪਏ 

ਫ਼ਿਰੋਜ਼ਪੁਰ 'ਚ ਚੋਰਾਂ ਨੇ ਮੈਡੀਕਲ ਸਟੋਰ ਦਾ ਸ਼ਟਰ ਤੋੜ ਕੇ ਚੋਰੀ ਕੀਤੇ ਲੱਖਾਂ ਰੁਪਏ 

ਫ਼ਿਰੋਜ਼ਪੁਰ : ਫਿਰੋਜ਼ਪੁਰ ਦੇ ਅਮਰ ਹਸਪਤਾਲ ਦੇ ਸਾਹਮਣੇ ਰਾਜੇਸ਼ ਮੈਡੀਕਲ ਏਜੰਸੀ ਦਾ ਸ਼ਟਰ ਤੋੜ ਕੇ ਚੋਰਾਂ ਵੱਲੋਂ 9 ਲੱਖ 75 ਹਜ਼ਾਰ ਦੀ ਨਕਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਦੁਕਾਨ 'ਚ ਲੱਗਾ ਸੀ.ਸੀ.ਟੀ. ਵੀ. ਵਾਲਾ ਡੀ.ਵੀ.ਆਰ. ਵੀ ਲੈ ਕੇ ਫਰਾਰ ਹੋ ਗਏ। ਪੜ੍ਹੋ ਹੋਰ ਖ਼ਬਰਾਂ : ਕੇਂਦਰ ਸਰਕਾਰ 2 ਮਹੀਨੇ ਮੁਫ਼ਤ ਦੇਵੇਗੀ ਰਾਸ਼ਨ , ਜੇਕਰ ਡਿੱਪੂ ਵਾਲਾ ਰਾਸ਼ਨ ਦੇਣ ਤੋਂ ਕਰੇ ਇੰਨਕਾਰ ਤਾਂ ਇੱਥੇ ਕਰੋ ਤਰੁੰਤ ਸ਼ਿਕਾਇਤ [caption id="attachment_495385" align="aligncenter" width="300"]Ferozepur ch chora ne medical store da satr tod ke chori kite 9 lakh rupes ਫ਼ਿਰੋਜ਼ਪੁਰ 'ਚ ਚੋਰਾਂ ਨੇ ਮੈਡੀਕਲ ਸਟੋਰ ਦਾ ਸ਼ਟਰ ਤੋੜ ਕੇ ਚੋਰੀ ਕੀਤੇ ਲੱਖਾਂ ਰੁਪਏ[/caption] ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਚਾਰ ਅਤੇ ਪੰਜ ਤਰੀਕ ਦੀ ਦਰਮਿਆਨੀ ਰਾਤ ਨੂੰ ਕੁਝ ਚੋਰਾਂ ਵੱਲੋਂ ਦੁਕਾਨ ਦਾ ਸ਼ਟਰ ਤੋੜ ਕੇ ਚੋਰੀ ਕੀਤੀ ਗਈ ਸੀ। ਜਿਸ 'ਚ ਦੁਕਾਨ ਮਾਲਕ ਮੁਤਾਬਕ ਉਹਦੇ 9 ਲੱਖ 75 ਹਜ਼ਾਰ ਰੁਪਏ ਗੱਲੇ ਵਿਚ ਪਏ ਸਨ ,ਜੋ ਚੋਰ ਚੋਰੀ ਕਰਕੇ ਲੈ ਗਏ ਹਨ। [caption id="attachment_495386" align="aligncenter" width="300"]Ferozepur ch chora ne medical store da satr tod ke chori kite 9 lakh rupes ਫ਼ਿਰੋਜ਼ਪੁਰ 'ਚ ਚੋਰਾਂ ਨੇ ਮੈਡੀਕਲ ਸਟੋਰ ਦਾ ਸ਼ਟਰ ਤੋੜ ਕੇ ਚੋਰੀ ਕੀਤੇ ਲੱਖਾਂ ਰੁਪਏ[/caption] ਇਸ ਸੰਬੰਧ 'ਚ ਦੁਕਾਨ ਮਾਲਕ ਰਾਜੇਸ਼ ਕੱਕੜ ਦੇ ਬਿਆਨਾਂ 'ਤੇ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਆਸ ਪਾਸ ਲੱਗੇ ਸੀ.ਸੀ.ਟੀ.ਵੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ ਤਾਂ ਕਿ ਚੋਰਾਂ ਦਾ ਕੋਈ ਸੁਰਾਗ ਲੱਗ ਸਕੇ।ਪੁਲਸ ਵੱਲੋਂ ਅਣਪਛਾਤੇ ਚੋਰਾਂ ਖਿਲਾਫ਼ ਮੁਕੱਦਮਾ ਦਰਜ ਕਰਦਿਆਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। [caption id="attachment_495384" align="aligncenter" width="300"]Ferozepur ch chora ne medical store da satr tod ke chori kite 9 lakh rupes ਫ਼ਿਰੋਜ਼ਪੁਰ 'ਚ ਚੋਰਾਂ ਨੇ ਮੈਡੀਕਲ ਸਟੋਰ ਦਾ ਸ਼ਟਰ ਤੋੜ ਕੇ ਚੋਰੀ ਕੀਤੇ ਲੱਖਾਂ ਰੁਪਏ[/caption] ਪੰਜਾਬ ਸਰਕਾਰ ਵੱਲੋਂ ਮੁਕੰਮਲ ਲੌਕਡਾਊਨ ਲਾਉਣ ਤੋਂ ਇਨਕਾਰ , ਪੜ੍ਹੋ ਹੋਰ ਕੀ ਕੀਤੇ ਐਲਾਨ    ਇਸ ਦੌਰਾਨ ਚੋਰੀ ਦੀ ਸੂਚਨਾ ਮਿਲਣ 'ਤੇ ਡੀ. ਐੱਸ. ਪੀ. ਬਰਿੰਦਰ ਸਿੰਘ ਗਿੱਲ ਤੇ ਥਾਣਾ ਸਦਰ ਦੇ ਐੱਸ. ਐੱਚ. ਓ. ਇੰਸਪੈਕਟਰ ਕੁਲਵਿੰਦਰ ਸਿੰਘ ਮੌਕੇ 'ਤੇ ਪਹੁੰਚ ਗਏ। ਫਿੰਗਰਪ੍ਰਿੰਟ ਐਕਸਪਰਟ ਦੀ ਮਦਦ ਲਈ ਜਾ ਰਹੀ ਹੈ ਤੇ ਚੋਰ ਫੜਨ ਲਈ ਵਿਸ਼ੇਸ਼ ਟੀਮਾਂ ਵੱਲੋਂ ਕਾਰਵਾਈ ਜਾਰੀ ਹੈ। -PTCNews


Top News view more...

Latest News view more...