Fri, Apr 26, 2024
Whatsapp

ਫਿਰੋਜ਼ਪੁਰ : ਚੋਣ ਜ਼ਾਬਤੇ ਦੇ ਬਾਵਜੂਦ ਸ਼ਰੇਆਮ ਚੱਲੀਆਂ ਗੋਲੀਆਂ , 2 ਜ਼ਖਮੀ

Written by  Shanker Badra -- April 24th 2019 10:22 PM -- Updated: April 24th 2019 10:24 PM
ਫਿਰੋਜ਼ਪੁਰ : ਚੋਣ ਜ਼ਾਬਤੇ ਦੇ ਬਾਵਜੂਦ ਸ਼ਰੇਆਮ ਚੱਲੀਆਂ ਗੋਲੀਆਂ , 2 ਜ਼ਖਮੀ

ਫਿਰੋਜ਼ਪੁਰ : ਚੋਣ ਜ਼ਾਬਤੇ ਦੇ ਬਾਵਜੂਦ ਸ਼ਰੇਆਮ ਚੱਲੀਆਂ ਗੋਲੀਆਂ , 2 ਜ਼ਖਮੀ

ਫਿਰੋਜ਼ਪੁਰ : ਚੋਣ ਜ਼ਾਬਤੇ ਦੇ ਬਾਵਜੂਦ ਸ਼ਰੇਆਮ ਚੱਲੀਆਂ ਗੋਲੀਆਂ , 2 ਜ਼ਖਮੀ:ਫਿਰੋਜ਼ਪੁਰ : ਫਿਰੋਜ਼ਪੁਰ ਸ਼ਹਿਰ ਦੇ ਭਰੇ ਬਾਜ਼ਾਰ 'ਚ ਅੱਜ ਦਿਨ ਦਿਹਾੜੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਵਾਰਦਾਤ ਦੌਰਾਨ 2 ਲੋਕ ਜ਼ਖਮੀ ਹੋ ਗਏ ਹਨ।ਜਾਣਕਾਰੀ ਮੁਤਾਬਕ ਫਿਰੋਜ਼ਪੁਰ ਸ਼ਹਿਰ ਦੇ ਦਿੱਲੀ ਗੇਟ ਬਜ਼ਾਰ 'ਚ ਸਥਿਤ ਰੈਸਟੋਰੈਂਟ ਮੂਹਰੇ ਉਸ ਵੇਲੇ ਹਾਲਾਤ ਗੰਭੀਰ ਬਣ ਗਏ, ਜਦੋਂ ਸਕੂਟਰੀ ਦੀ ਟੱਕਰ ਲੱਗਣ ਕਾਰਨ ਦੋਵੇਂ ਧਿਰਾਂ ਵਿਚਲਾ ਝਗੜਾ ਹੋ ਗਿਆ ,ਇਹ ਝਗੜਾ ਇਨ੍ਹਾਂ ਵੱਧ ਗਿਆ ਕਿ 2 ਲੋਕਾਂ 'ਤੇ ਗੋਲੀਆਂ ਚਲਾ ਦਿੱਤੀਆਂ ਹਨ। [caption id="attachment_287036" align="aligncenter" width="300"]Ferozepur city Delhi Gate market Faring , 2 injured
ਫਿਰੋਜ਼ਪੁਰ : ਚੋਣ ਜ਼ਾਬਤੇ ਦੇ ਬਾਵਜੂਦ ਸ਼ਰੇਆਮ ਚੱਲੀਆਂ ਗੋਲੀਆਂ , 2 ਜ਼ਖਮੀ[/caption] ਉਨ੍ਹਾਂ ਹਮਲਾਵਰਾਂ ਨੇ ਇਕ ਵਿਅਕਤੀ ਦੇ ਸਿਰ 'ਤੇ ਪਿਸਤੌਲ ਨਾਲ ਹਮਲਾ ਕੀਤਾ ਤੇ ਦੂਜੇ ਦੀ ਲੱਤ 'ਚ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ।ਇਸ ਘਟਨਾ ਤੋਂ ਬਾਅਦ ਦੋਵੇਂ ਜ਼ਖਮੀਆਂ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਫਰੀਦਕੋਟ ਮੈਡੀਕਲ ਕਾਲਜ ਲਈ ਰੈਫਰ ਕਰ ਦਿੱਤਾ ਹੈ। [caption id="attachment_287038" align="aligncenter" width="300"]Ferozepur city Delhi Gate market Faring , 2 injured
ਫਿਰੋਜ਼ਪੁਰ : ਚੋਣ ਜ਼ਾਬਤੇ ਦੇ ਬਾਵਜੂਦ ਸ਼ਰੇਆਮ ਚੱਲੀਆਂ ਗੋਲੀਆਂ , 2 ਜ਼ਖਮੀ[/caption] ਜਿਥੇ ਪੰਜਾਬ 'ਚ ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਜ਼ਾਬਤਾ ਲੱਗਾ ਹੋਇਆ ਹੈ।ਉਥੇ ਹੀ ਅੱਜ ਫਿਰੋਜ਼ਪੁਰ ਦੇ ਭਰੇ ਬਾਜ਼ਾਰ ਦਿੱਲੀ ਗੇਟ 'ਚ ਗੋਲੀਆਂ ਚੱਲੀਆਂ ਹੈ।ਪੰਜਾਬ 'ਚ ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਇਸ ਤਰ੍ਹਾਂ ਦੀਆਂ ਘਟਨਾਵਾਂ ਪੁਲਿਸ ਪ੍ਰਸ਼ਾਸਨ ਦੀ ਕਾਰਗੁਜਾਰੀ 'ਤੇ ਕਈ ਸਵਾਲ ਖੜੇ ਕਰ ਰਹੀਆਂ ਹਨ। [caption id="attachment_287037" align="aligncenter" width="300"]Ferozepur city Delhi Gate market Faring , 2 injured
ਫਿਰੋਜ਼ਪੁਰ : ਚੋਣ ਜ਼ਾਬਤੇ ਦੇ ਬਾਵਜੂਦ ਸ਼ਰੇਆਮ ਚੱਲੀਆਂ ਗੋਲੀਆਂ , 2 ਜ਼ਖਮੀ[/caption] ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ।ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਜ਼ਖਮੀਆਂ ਨੂੰ ਸਿਵਲ ਹਸਪਤਾਲ ਫ਼ਿਰੋਜ਼ਪੁਰ ਤੋਂ ਮੈਡੀਕਲ ਕਾਲਜ ਫਰੀਦਕੋਟ ਲਈ ਰੈਫਰ ਕਰ ਦਿੱਤਾ ਗਿਆ ਹੈ, ਜਦੋਂ ਕਿ ਹਮਲਾਵਰਾਂ ਨੂੰ ਕਾਬੂ ਕਰਨ ਲਈ ਅਗਲੇਰੀ ਕਾਰਵਾਈ ਆਰੰਭੀ ਜਾ ਰਹੀ ਹੈ। -PTCNews


Top News view more...

Latest News view more...