ਪੰਜਾਬ 'ਚ ਨਹੀਂ ਰੁਕ ਰਹੀਆਂ ਜ਼ਬਰ-ਜਨਾਹ ਦੀਆਂ ਘਟਨਾਵਾਂ, ਫਿਰੋਜ਼ਪੁਰ 'ਚ 8 ਸਾਲਾਂ ਮਾਸੂਮ ਨੂੰ ਬਣਾਇਆ ਹਵਸ ਦਾ ਸ਼ਿਕਾਰ

By Jashan A - March 17, 2019 3:03 pm

ਪੰਜਾਬ 'ਚ ਨਹੀਂ ਰੁਕ ਰਹੀਆਂ ਜ਼ਬਰ-ਜਨਾਹ ਦੀਆਂ ਘਟਨਾਵਾਂ, ਫਿਰੋਜ਼ਪੁਰ 'ਚ 8 ਸਾਲਾਂ ਮਾਸੂਮ ਨੂੰ ਬਣਾਇਆ ਹਵਸ ਦਾ ਸ਼ਿਕਾਰ,ਫਿਰੋਜ਼ਪੁਰ: ਫਿਰੋਜ਼ਪੁਰ ਤੋਂ ਇੱਕ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਹੈ, ਜਿਥੇ ਇੱਕ ਸ਼ਰਾਰਤੀ ਅਨਸਰ ਨੇ 8 ਸਾਲਾਂ ਮਾਸੂਮ ਨਾਲ ਜਬਰ ਜਨਾਹ ਕੀਤਾ ਹੈ।ਆਪਣੀ ਲੜਕੀ ਨਾਲ ਹੋਏ ਬਲਾਤਕਾਰ ਦੀ ਗੱਲ ਕਰਦਿਆਂ ਪੀੜਤ ਪਰਿਵਾਰ ਨੇ ਸਪੱਸ਼ਟ ਕੀਤਾ ਕਿ ਘਰੋਂ ਖੇਡਣ ਗਈ ਲੜਕੀ ਨਾਲ ਜਬਰ ਜਨਾਹ ਕੀਤਾ ਗਿਆ ਹੈ, ਜਿਸ ਦੀ ਲੜਕੀ ਦੇ ਘਰ ਅਉਂਣ 'ਤੇ ਪੁਸ਼ਟੀ ਹੋਈ।

fzr ਪੰਜਾਬ 'ਚ ਨਹੀਂ ਰੁਕ ਰਹੀਆਂ ਜ਼ਬਰ-ਜਨਾਹ ਦੀਆਂ ਘਟਨਾਵਾਂ, ਫਿਰੋਜ਼ਪੁਰ 'ਚ 8 ਸਾਲਾਂ ਮਾਸੂਮ ਨੂੰ ਬਣਾਇਆ ਹਵਸ ਦਾ ਸ਼ਿਕਾਰ

ਫ਼ਿਰੋਜ਼ਪੁਰ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ਼ 8 ਸਾਲਾ ਬਾਲੜੀ ਨਾਲ ਹੋਏ ਬਲਾਤਕਾਰ ਦੀ ਪੁਸ਼ਟੀ ਜਿਥੇ ਡਾਕਟਰੀ ਸਟਾਫ ਵੱਲੋਂ ਕੀਤੀ ਗਈ ਹੈ, ਉਥੇ ਅਜੇ ਤੱਕ ਇਸ ਮਾਮਲੇ ਦੀ ਪੁਲਿਸ ਵੱਲੋਂ ਕਿਸੇ ਨੂੰ ਕਾਬੂ ਕਰਨ ਦੀ ਪੁਸ਼ਟੀ ਨਹੀਂ ਕੀਤੀ ਗਈ, ਜਦੋਂ ਕਿ ਰਿਕਾਰਡ ਮੁਤਾਬਿਕ ਮਾਮਲੇ ਵਿਚ ਲੋੜੀਂਦੇ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ।

fzr ਪੰਜਾਬ 'ਚ ਨਹੀਂ ਰੁਕ ਰਹੀਆਂ ਜ਼ਬਰ-ਜਨਾਹ ਦੀਆਂ ਘਟਨਾਵਾਂ, ਫਿਰੋਜ਼ਪੁਰ 'ਚ 8 ਸਾਲਾਂ ਮਾਸੂਮ ਨੂੰ ਬਣਾਇਆ ਹਵਸ ਦਾ ਸ਼ਿਕਾਰ

ਇਸ ਮਾਮਲੇ ਵਿਚ ਪੁਲਿਸ ਨੇ ਕੁਝ ਵੀ ਬੋਲਣ ਤੋਂ ਕਿਨਾਰਾ ਕੀਤਾ, ਜਦੋਂ ਕਿ ਪੁਲਿਸ ਵੱਲੋਂ ਇਸ ਮਾਮਲੇ 'ਚ ਮੁਲਜ਼ਮ ਨੂੰ ਕਾਬੂ ਕੀਤੇ ਜਾਣ ਦੀਆਂ ਕਨਸੋਆਂ ਉਡ ਰਹੀਆਂ ਹਨ।

-PTC News

adv-img
adv-img