ਫਿਰੋਜ਼ਪੁਰ ‘ਚ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਲੋਕਾਂ ‘ਚ ਸਹਿਮ ਦਾ ਮਾਹੌਲ

ferozpur
ਫਿਰੋਜ਼ਪੁਰ 'ਚ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਲੋਕਾਂ 'ਚ ਸਹਿਮ ਦਾ ਮਾਹੌਲ

ਫਿਰੋਜ਼ਪੁਰ ‘ਚ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਲੋਕਾਂ ‘ਚ ਸਹਿਮ ਦਾ ਮਾਹੌਲ,ਫਿਰੋਜ਼ਪੁਰ: ਮੌਸਮ ਦੀ ਪੈ ਰਹੀ ਸੰਘਣੀ ਧੁੰਦ ਦੇ ਚਲਦਿਆਂ ਜਿਥੇ ਦਿਨ ਢਲਦਿਆਂ ਹੀ ਸੜਕਾਂ ਦੀ ਆਵਾਜ਼ਾਈ ਮੱਧਮ ਪੈਣ ਲੱਗਦੀ ਹੈ, ਉਥੇ ਅੱਜ ਫ਼ਿਰੋਜ਼ਪੁਰ ਦੀ ਬਸਤੀ ਟੈਂਕਾਂ ਵਾਲੀ ‘ਚ ਬਣੇ ਗੁਰੂ ਨਾਨਕ ਕਾਲਜ ਨੇੜੇ ਸੜਕ ਤੋਂ ਇਕ ਅਣਪਛਾਤੀ ਲਾਸ਼ ਮਿਲੀ।

ferozpur
ਫਿਰੋਜ਼ਪੁਰ ‘ਚ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਲੋਕਾਂ ‘ਚ ਸਹਿਮ ਦਾ ਮਾਹੌਲ

ਉਕਤ ਲਾਸ਼ ਦੇ ਗਲੇ ‘ਚ ਜਿਥੇ ਰਸੀ ਪਾਈ ਹੋਈ ਸੀ, ਉਥੇ ਉਕਤ ਮ੍ਰਿਤਕ ਦੀ ਜੇਬ ਵਿਚੋਂ ਕੋਈ ਵੀ ਸ਼ਨਾਖਤੀ ਕਾਰਡ ਨਾ ਮਿਲਣ ਕਰਕੇ ਅਜੇ ਤੱਕ ਇਸ ਲਾਸ਼ ਦੀ ਪਹਿਚਾਣ ਨਹੀਂ ਹੋ ਸਕੀ।

ਹੋਰ ਪੜ੍ਹੋ:ਛੱਤੀਸਗੜ ‘ਚ CRPF ‘ਤੇ ਹੋਇਆ ਨਕਸਲੀ ਹਮਲਾ, 4 ਜਵਾਨ ਹੋਏ ਸ਼ਹੀਦ, 2 ਗੰਭੀਰ ਜ਼ਖਮੀ

ਮਿਲੀ ਅਣਪਛਾਤੀ ਲਾਸ਼ ਮਿਲਣ ਨਾਲ ਜਿਥੇ ਇਲਾਕੇ ‘ਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ, ਉਥੇ ਘਟਨਾ ਸਥਾਨ ‘ਤੇ ਪਹੁੰਚੀ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ‘ਚ ਲੈਂਦਿਆਂ ਅਗਲੇਰੀ ਕਾਰਵਾਈ ਆਰੰਭੀ ਜਾ ਰਹੀ ਹੈ।ਘਟਨਾ ਸਥਾਨ ‘ਤੇ ਖੜ੍ਹੇ ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਲਾਸ਼ ਦੀ ਸ਼ਨਾਖਤ ਲਈ ਯਤਨ ਕੀਤੇ ਜਾ ਰਹੇ ਹਨ, ਜਿਸ ਉਪਰੰਤ ਲਾਸ਼ ਦਾ ਪੋਸਟ ਮਾਰਟਮ ਕਰਵਾਇਆ ਜਾਵੇ।

ferozpur
ਫਿਰੋਜ਼ਪੁਰ ‘ਚ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਲੋਕਾਂ ‘ਚ ਸਹਿਮ ਦਾ ਮਾਹੌਲ

ਲਾਸ਼ ਦੀ ਪੁਸ਼ਟੀ ਕਰਦਿਆਂ ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਬਸਤੀ ਟੈਂਕਾਂ ਵਾਲੀ ਨੂੰ ਜਾਂਦੀ ਸੜਕ ‘ਤੇ ਗੁਰੂ ਨਾਨਕ ਕਾਲਜ ਕੋਲ ਇਕ ਲਾਸ਼ ਮਿਲੀ ਹੈ, ਜਿਸ ਦੇ ਗਲੇ ਵਿਚ ਰਸੀ ਪਾਈ ਹੋਈ ਸੀ। ਉਨ੍ਹਾਂ ਕਿਹਾ ਕਿ ਉਕਤ ਮ੍ਰਿਤਕ ਦੀ ਮੌਤ ਦੇ ਕਾਰਣਾਂ ਦਾ ਪਤਾ ਲਗਾਉਣ ਦੇ ਨਾਲ-ਨਾਲ ਮ੍ਰਿਤਕ ਦੀ ਪਹਿਚਾਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮਾਮਲੇ ਦੀ ਹਰ ਪਾਸਿਓ ਜਾਂਚ ਕੀਤੀ ਜਾ ਰਹੀ ਹੈ।

-PTC News