ਹਾਦਸੇ/ਜੁਰਮ

ਨਸ਼ਿਆਂ ਕਾਰਨ ਘਰਾਂ 'ਚ ਸੱਥਰ ਵਿਛਣੇ ਜਾਰੀ, ਫਿਰੋਜ਼ਪੁਰ 'ਚ ਇੱਕ ਹੋਰ ਨੌਜਵਾਨ ਦੀ ਮੌਤ

By Jashan A -- August 06, 2019 6:08 pm -- Updated:Feb 15, 2021

ਨਸ਼ਿਆਂ ਕਾਰਨ ਘਰਾਂ 'ਚ ਸੱਥਰ ਵਿਛਣੇ ਜਾਰੀ, ਫਿਰੋਜ਼ਪੁਰ 'ਚ ਇੱਕ ਹੋਰ ਨੌਜਵਾਨ ਦੀ ਮੌਤ,ਮੱਖੂ: ਪੰਜਾਬ ਵਿੱਚ ਨਸ਼ਿਆਂ ਨਾਲ ਆਇਆ ਇਹ ਵੱਡਾ ਤੂਫਾਨ ਥੰਮਣ ਦਾ ਨਾਂ ਨਹੀਂ ਲੈ ਰਿਹਾ। ਹਰ ਰੋਜ਼ ਕਈ ਨੌਜਵਾਨ ਨਸ਼ੇ ਦੀ ਬਲੀ ਚੜ੍ਹ ਰਹੇ ਹਨ। ਜ਼ਿਲ੍ਹਾ ਫਿਰੋਜ਼ਪੁਰ ਵਿੱਚ ਅੱਜ ਲਗਾਤਾਰ ਤੀਸਰੇ ਦਿਨ ਇੱਕ ਹੋਰ ਨੌਜਵਾਨ ਇਸ ਨਸ਼ੇ ਦੀ ਬਲੀ ਚੜ੍ਹ ਗਿਆ। ਮਾਮਲਾ ਜ਼ੀਰਾ ਦੇ ਕਸਬਾ ਮੱਖੂ ਦੇ ਪਿੰਡ ਨਿਜ਼ਾਮਦੀਨ ਵਾਲਾ ਦਾ ਹੈ, ਜਿਥੇ ਪੱਚੀ ਸਾਲਾ ਬਖ਼ਸ਼ੀਸ ਸਿੰਘ ਨਸ਼ੇ ਦਾ ਸ਼ਿਕਾਰ ਹੋ ਗਿਆ।

ਪਿੰਡ ਵਾਸੀਆਂ ਅਤੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਬਖਸ਼ੀਸ਼ ਸਿੰਘ ਨਸ਼ੇ ਦਾ ਆਦੀ ਸੀ ਅਤੇ ਇਸ ਨੇ ਘਰੇ ਹੀ ਨਸ਼ੇ ਦਾ ਟੀਕਾ ਲਗਾਇਆ ਜਿਸ ਨਾਲ ਇਸ ਦੀ ਮੌਤ ਹੋ ਗਈ।

ਹੋਰ ਪੜ੍ਹੋ:ਫਿਰੋਜ਼ਪੁਰ: ਜਾਇਦਾਦ ਖਾਤਰ ਪੁੱਤ ਨੇ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਮਿਲੀ ਜਾਣਕਾਰੀ ਮੁਤਾਬਕ ਘਟਨਾ ਤੋਂ ਬਾਅਦ ਪਰਿਵਾਰ 'ਚ ਮਾਤਮ ਪਸਰ ਗਿਆ ਹੈ ਤੇ ਬਖਸ਼ੀਸ਼ ਸਿੰਘ ਦੇ ਪਿੱਛੇ 2 ਬੱਚੇ ਅਤੇ ਉਸਦੀ ਪਤਨੀ ਤਾਂ ਰੋ ਰੋ ਕੇ ਬੁਰਾ ਹਾਲ ਹੋ ਰਿਹਾ ਹੈ। ਸਥਾਨਕ ਲੋਕਾਂ ਮੁਤਾਬਕ ਪਿੰਡ ਵਿੱਚ ਸ਼ਰੇਆਮ ਚਿੱਟਾ ਮਿਲਦਾ ਹੈ ਅਤੇ ਨੌਜਵਾਨ ਇਸ ਦਾ ਸੇਵਨ ਕਰਕੇ ਮਰ ਰਹੇ ਹਨ।

ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News