ਹਾਦਸੇ/ਜੁਰਮ

ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ, ਫਿਰੋਜ਼ਪੁਰ 'ਚ ਨਸ਼ੇ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ

By Jashan A -- August 21, 2019 12:08 pm -- Updated:Feb 15, 2021

ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ, ਫਿਰੋਜ਼ਪੁਰ 'ਚ ਨਸ਼ੇ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ,ਫਿਰੋਜ਼ਪੁਰ: ਪੰਜਾਬ ਸਰਕਾਰ ਦੇ ਵਾਅਦੇ ਤੇ ਪੁਲਿਸ ਪ੍ਰਸ਼ਾਸਨ ਦੇ ਦਾਅਵੇ ਮੁਤਾਬਿਕ ਪੰਜਾਬ ਵਿਚੋਂ ਨਸ਼ਾ ਖਤਮ, ਪ੍ਰੰਤੂ ਕੋਹੜ ਤੋਂ ਵੀ ਭੈੜਾ ਰੋਗ ਨਸ਼ਾ ਲਗਾਤਾਰ ਨੌਜਵਾਨਾਂ ਦੀ ਜਿੰਦਗੀ ਨਾਲ ਖੇਡ ਰਿਹਾ ਹੈ। ਹੁਣ ਤੱਕ ਕਈ ਪੰਜਾਬ ਦੇ ਨੌਜਵਾਨ ਨਸ਼ੇ ਦੇ ਹੜ੍ਹ 'ਚ ਰੁੜ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ।

drugਤਾਜ਼ਾ ਮਾਮਲਾ ਫ਼ਿਰੋਜ਼ਪੁਰ ਦੇ ਕਸਬਾ ਜ਼ੀਰਾ ਅਧੀਨ ਪੈਂਦੇ ਪਿੰਡ ਨੂਰਪੁਰ ਮਾਛੀਵਾੜਾ ਦਾ ਹੈ, ਜਿਥੇ ਨਸ਼ੇ ਨੇ ਇੱਕ ਹੋਰ ਨੌਜਵਾਨ ਨੂੰ ਨਿਗਲ ਲਿਆ ਹੈ। ਸਿਵਲ ਹਸਪਤਾਲ ਦੇ ਡਾਕਟਰ ਵੱਲੋਂ ਨੌਜਵਾਨ ਦੀ ਨਸ਼ੇ ਸਦਕਾ ਮੌਤ ਹੋਣ ਦੀ ਪੁਸ਼ਟੀ ਕੀਤੀ।

ਹੋਰ ਪੜ੍ਹੋ: ਮਜੀਠਾ 'ਚ ਨੌਜਵਾਨ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ, ਨਹਿਰ ਕੋਲੋਂ ਮਿਲੀ ਲਾਸ਼

drug youthਮ੍ਰਿਤਕ ਦੀ ਪਹਿਚਾਣ 24 ਸਾਲਾ ਜੋਬਨਜੀਤ ਸਿੰਘ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰਿਕ ਮੈਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਰਿਹਾ ਹੈ, ਉਥੇ ਹੀ ਇਲਾਕੇ ਵਿਚ ਸੋਗ ਦਾ ਮਾਹੌਲ ਪੈਦਾ ਹੋ ਗਿਆ ਹੈ।

drugਉਧਰ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News