Fri, Apr 19, 2024
Whatsapp

ਨਸ਼ਿਆਂ ਦੀ ਬਲੀ ਚੜ੍ਹਿਆ ਇੱਕ ਹੋਰ ਨੌਜਵਾਨ, ਸੋਗ 'ਚ ਡੁੱਬਿਆ ਪਰਿਵਾਰ

Written by  Jashan A -- August 29th 2019 09:35 PM
ਨਸ਼ਿਆਂ ਦੀ ਬਲੀ ਚੜ੍ਹਿਆ ਇੱਕ ਹੋਰ ਨੌਜਵਾਨ, ਸੋਗ 'ਚ ਡੁੱਬਿਆ ਪਰਿਵਾਰ

ਨਸ਼ਿਆਂ ਦੀ ਬਲੀ ਚੜ੍ਹਿਆ ਇੱਕ ਹੋਰ ਨੌਜਵਾਨ, ਸੋਗ 'ਚ ਡੁੱਬਿਆ ਪਰਿਵਾਰ

ਨਸ਼ਿਆਂ ਦੀ ਬਲੀ ਚੜ੍ਹਿਆ ਇੱਕ ਹੋਰ ਨੌਜਵਾਨ, ਸੋਗ 'ਚ ਡੁੱਬਿਆ ਪਰਿਵਾਰ,ਫਿਰੋਜ਼ਪੁਰ: ਪੰਜਾਬ 'ਚ ਨਸ਼ਿਆਂ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਪੰਜਾਬ ਦੀ ਜਵਾਨੀ ਇਸ ਸ਼ਿਕਾਰ ਹੋ ਕੇ ਆਪਣੇ ਆਪ ਨੂੰ ਖ਼ਤਮ ਕਰ ਰਹੀ ਹੈ। ਨਸ਼ਿਆਂ ਕਾਰਨ ਪੰਜਾਬ 'ਚ ਹੁਣ ਤੱਕ ਅਨੇਕਾਂ ਨੌਜਵਾਨ ਮੌਤ ਦੇ ਘਾਟ ਉੱਤਰ ਚੁੱਕੇ ਹਨ। drugਤਾਜ਼ਾ ਮਾਮਲਾ ਫਿਰੋਜ਼ਪੁਰ ਦੇ ਪਿੰਡ ਬੱਗੇ ਕੇ ਪਿੱਪਲ ਦਾ ਹੈ, ਜਿਥੇ ਨਸ਼ੇ ਦੀ ਓਵਰਡੋਜ਼ ਨਾਲ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰਣਜੀਤ ਸਿੰਘ ਵਜੋਂ ਹੋਈ ਹੈ, ਜੋ ਕਿ ਨਸ਼ਾ ਕਰਨ ਦਾ ਆਦੀ ਸੀ। ਹੋਰ ਪੜ੍ਹੋ: ਨਸ਼ਿਆਂ ਦੀ ਬਲੀ ਚੜ੍ਹਿਆ ਇੱਕ ਹੋਰ ਨੌਜਵਾਨ, ਸੋਗ 'ਚ ਡੁੱਬਿਆ ਪਰਿਵਾਰ ਦੱਸਿਆ ਜਾ ਰਿਹਾ ਹੈ ਕਿ ਪੰਜ ਸਾਲ ਪਹਿਲਾਂ ਉਸ ਦਾ ਵਿਆਹ ਹੋਇਆ ਸੀ ਤੇ ਉਸ ਦਾ ਇਕ ਮੁੰਡਾ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਉਸ ਦਾ ਇਲਾਜ ਕਰਵਾਇਆ ਜਾ ਰਿਹਾ ਸੀ। drugਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ। -PTC News


Top News view more...

Latest News view more...