Thu, Apr 25, 2024
Whatsapp

ਫਿਰੋਜ਼ਪੁਰ: ਨਸ਼ਿਆਂ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ, ਦੂਜੇ ਦੀ ਹਾਲਤ ਗੰਭੀਰ

Written by  Jashan A -- November 04th 2019 03:31 PM
ਫਿਰੋਜ਼ਪੁਰ: ਨਸ਼ਿਆਂ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ, ਦੂਜੇ ਦੀ ਹਾਲਤ ਗੰਭੀਰ

ਫਿਰੋਜ਼ਪੁਰ: ਨਸ਼ਿਆਂ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ, ਦੂਜੇ ਦੀ ਹਾਲਤ ਗੰਭੀਰ

ਫਿਰੋਜ਼ਪੁਰ: ਨਸ਼ਿਆਂ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ, ਦੂਜੇ ਦੀ ਹਾਲਤ ਗੰਭੀਰ,ਫਿਰੋਜ਼ਪੁਰ: ਪੰਜਾਬ 'ਚ ਨਸ਼ਿਆਂ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਆਏ ਦਿਨ ਨਸ਼ਿਆਂ ਦੇ ਛੇਵੇਂ ਦਰਿਆ 'ਚ ਪੰਜਾਬ ਦੀ ਜਵਾਨੀ ਰੁੜ੍ਹ ਰਹੀ ਹੈ। ਜਿਸ ਕਾਰਨ ਹੁਣ ਤੱਕ ਅਨੇਕਾਂ ਹੀ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। Drug ਅਜਿਹਾ ਹੀ ਇੱਕ ਹੋਰ ਮਾਮਲਾ ਸਰਹੱਦੀ ਖੇਤਰ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ, ਜਿਥੇ ਨਸ਼ੇ ਦਾ ਟੀਕਾ ਲਾਉਣ ਕਾਰਨ 1 ਨੌਜਵਾਨ ਦੀ ਮੌਤ ਹੋ ਗਈ। ਹੋਰ ਪੜ੍ਹੋ: ਨਸ਼ਿਆਂ ਕਾਰਨ ਘਰਾਂ 'ਚ ਸੱਥਰ ਵਿਛਣੇ ਜਾਰੀ, ਓਵਰਡੋਜ਼ ਨਾਲ ਇੱਕ ਹੋਰ ਨੌਜਵਾਨ ਦੀ ਮੌਤ ਮ੍ਰਿਤਕ ਦੀ ਪਛਾਣ ਵਿਨੋਦ ਕੁਮਾਰ (32) ਪੁੱਤਰ ਮਾੜੂ ਰਾਮ ਵਜੋਂ ਹੋਈ ਹੈ, ਜਦਕਿ ਉਸ ਦੇ ਸਾਥੀ ਲਵਪ੍ਰੀਤ ਪੁੱਤਰ ਭੂਪ ਸਿੰਘ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।ਮੌਕੇ 'ਤੇ ਇਕੱਤਰ ਹੋਏ ਲੋਕਾਂ ਨੇ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ, ਜਿਨ੍ਹਾਂ ਨੇ ਉਕਤ ਨੌਜਵਾਨਾਂ ਨੂੰ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਪਹੁੰਚਾਇਆ। Drugਉਧਰ ਮਾਮਲੇ ਦੀ ਜਾਂਚ ਕਰ ਰਹੇ ਸਬ-ਇੰਸਪੈਕਟਰ ਗੁਰਨਾਮ ਸਿੰਘ ਰੰਧਾਵਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਵਿਨੋਦ ਦੀ ਲਾਸ਼ ਨੂੰ ਕਬਜ਼ੇ 'ਚ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -PTC News


Top News view more...

Latest News view more...