Advertisment

ਫਿਰੋਜ਼ਪੁਰ: ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ

author-image
Jashan A
Updated On
New Update
ਫਿਰੋਜ਼ਪੁਰ: ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
Advertisment
ਫਿਰੋਜ਼ਪੁਰ: ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ,ਫਿਰੋਜ਼ਪੁਰ: ਪੰਜਾਬ ਵਿੱਚ ਹਰ ਰੋਜ਼ ਨਸ਼ੇ ਕਾਰਨ ਮਰਨ ਵਾਲੇ ਨੌਜਵਾਨਾਂ ਦੀ ਖ਼ਬਰਾਂ ਆ ਰਹੀਆਂ ਹਨ।ਪੰਜਾਬ ‘ਚ ਨਸ਼ਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਜਿਸਦੇ ਚੱਲਦੇ ਨਸ਼ਿਆਂ ਦੀ ਲਪੇਟ ‘ਚ ਆ ਕੇ ਕਈ ਨੌਜਵਾਨ ਆਪਣੀ ਜਾਨ ਗਵਾ ਚੁੱਕੇ ਹਨ। publive-imageਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਫਿਰੋਜ਼ਪੁਰ ਦੇ ਪਿੰਡ ਫੱਤੂਵਾਲਾ ਤੋਂ ਸਾਹਮਣੇ ਆਇਆ ਹੈ, ਜਿਥੇ ਨਸ਼ੇ ਨੇ ਇੱਕ ਹੋਰ ਘਰ 'ਚ ਸੱਥਰ ਵਿਛਾ ਦਿੱਤਾ ਹੈ। ਹੋਰ ਪੜ੍ਹੋ:ਜਦੋਂ ਕੈਨੇਡਾ ਦੀ ਫੌਜ ਦੇ ਜਵਾਨਾਂ ਨੇ ਪਾਇਆ ਭੰਗੜਾ ਤਾਂ ਲੋਕਾਂ ਨੇ ਖੂਬ ਸਰਾਹਿਆ, ਤੁਸੀਂ ਵੀ ਦੇਖੋ ਵੀਡੀਓ ਦਰਅਸਲ, 27 ਸਾਲ ਦਾ ਨੌਜਵਾਨ ਜੋਗਿੰਦਰ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋ ਰਿਹਾ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਤੇ ਜਾਂਚ 'ਚ ਜੁਟ ਗਈ। publive-imageਦੱਸਣਯੋਗ ਹੈ ਕਿ ਪੰਜਾਬ ‘ਚ ਹੁਣ ਨਸ਼ਿਆਂ ਦਾ ਦਰਿਆ ਵਗ ਤੁਰਿਆ ਹੈ, ਜਿਸਨੇ ਪੰਜਾਬ ਦੇ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਆਪਣੇ ਚੁੰਗਲ ‘ਚ ਲੈ ਲਿਆ ਹੈ। ਪੰਜਾਬ ਦੀ ਜਵਾਨੀ ਆਏ ਦਿਨ ਨਸ਼ਿਆਂ ਦੀ ਦਲਦਲ 'ਚ ਫਸਦੀ ਜਾ ਰਹੀ ਹੈ, ਪਰ ਸੂਬਾ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ। -PTC News-
punjab-news latest-punjab-news news-in-punjabi ferozpur-news latest-ferozpur-news ferozpur-news-in-punjabi drug-youth-death drug-youth-death-news latest-drug-youth-death-news
Advertisment

Stay updated with the latest news headlines.

Follow us:
Advertisment