ਫਿਰੋਜ਼ਪੁਰ: ਭਾਰਤ-ਪਾਕਿ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ

Heroin

ਫਿਰੋਜ਼ਪੁਰ: ਭਾਰਤ-ਪਾਕਿ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ,ਫਿਰੋਜ਼ਪੁਰ: ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਤੋਂ ਲਗਾਤਾਰ ਵੱਡੀ ਮਾਤਰਾ ਹੈਰੋਇਨ ਬਰਾਮਦ ਹੋ ਰਹੀ ਹੈ, ਜੋ ਕਿ ਗੰਭੀਰ ਸਮੱਸਿਆ ਬਣਦੀ ਜਾ ਰਹੀ ਹੈ। ਇੱਕ ਵਾਰ ਫਿਰ ਤੋਂ ਵੱਡੀ ਮਾਤਰਾ ਹੈਰੋਇਨ ਬਰਾਮਦ ਕੀਤੀ ਗਈ ਹੈ।

Heroinਇਸੇ ਤਰ੍ਹਾਂ ਅੱਜ ਫਿਰ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ‘ਤੇ ਤਾਇਨਾਤ ਬੀ.ਐੱਸ.ਐੱਫ ਦੇ ਜਵਾਨਾਂ ਨੇ ਬੀ.ਓ.ਪੀ. ਓਲਡ ਮਹੋਮਦਿਵਾਲਾ ਅਤੇ ਬੀ.ਓ.ਪੀ. ਬਹਾਦੁਰ ਦੇ ਇਲਾਕੇ ‘ਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

ਹੋਰ ਪੜ੍ਹੋ: ਨਸ਼ਾ ਸਪਲਾਈ ਕਰਨ ਆਏ ਤਸਕਰ ਦਾ ਪਿੰਡ ਵਾਲਿਆਂ ਨੇ ਚਾੜ੍ਹਿਆ ਕੁਟਾਪਾ (ਤਸਵੀਰਾਂ)

Heroinਬੀ.ਐੱਸ.ਐੱਫ ਦੇ ਅਧਿਕਾਰੀਆਂ ਵਲੋਂ ਬਰਾਮਦ ਹੋਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ‘ਚ ਕੀਮਤ 25 ਕਰੋੜ ਰੁਪਏ ਦੱਸੀ ਜਾ ਰਹੀ ਹੈ।

-PTC News