Mon, Apr 29, 2024
Whatsapp

ਲੋਕ ਸਭਾ ਸੀਟ ਫਿਰੋਜ਼ਪੁਰ 'ਚ ਸੁਖਬੀਰ ਬਾਦਲ ਨੇ ਗੱਡੇ ਜਿੱਤ ਦੇ ਝੰਡੇ, ਵਿਰੋਧੀਆਂ ਦੇ ਮੂੰਹ ਕੀਤੇ ਬੰਦ

Written by  Jashan A -- May 23rd 2019 03:05 PM -- Updated: May 23rd 2019 05:10 PM
ਲੋਕ ਸਭਾ ਸੀਟ ਫਿਰੋਜ਼ਪੁਰ 'ਚ ਸੁਖਬੀਰ ਬਾਦਲ ਨੇ ਗੱਡੇ ਜਿੱਤ ਦੇ ਝੰਡੇ, ਵਿਰੋਧੀਆਂ ਦੇ ਮੂੰਹ ਕੀਤੇ ਬੰਦ

ਲੋਕ ਸਭਾ ਸੀਟ ਫਿਰੋਜ਼ਪੁਰ 'ਚ ਸੁਖਬੀਰ ਬਾਦਲ ਨੇ ਗੱਡੇ ਜਿੱਤ ਦੇ ਝੰਡੇ, ਵਿਰੋਧੀਆਂ ਦੇ ਮੂੰਹ ਕੀਤੇ ਬੰਦ

ਲੋਕ ਸਭਾ ਸੀਟ ਫਿਰੋਜ਼ਪੁਰ 'ਚ ਸੁਖਬੀਰ ਬਾਦਲ ਨੇ ਗੱਡੇ ਜਿੱਤ ਦੇ ਝੰਡੇ, ਵਿਰੋਧੀਆਂ ਦੇ ਮੂੰਹ ਕੀਤੇ ਬੰਦ,ਫਿਰੋਜ਼ਪੁਰ: 7 ਪੜਾਅ 'ਚ ਮੁਕੰਮਲ ਹੋਈਆਂ ਲੋਕ ਸਭਾ ਚੋਣਾਂ ਨਤੀਜੇ ਅੱਜ ਐਲਾਨੇ ਗਏ। ਜੇ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਇਸ ਵਾਰ ਪੰਜਾਬ ਦੀ ਸਿਆਸਤ ਕਾਫੀ ਵੱਖਰੀ ਰਹੀ, ਚੋਣਾਂ ਦੌਰਾਨ ਕਈ ਥਾਈਂ ਹਿੰਸਕ ਘਟਨਾਵਾਂ ਵੀ ਦੇਖਣ ਮਿਲੀਆਂ ਅਤੇ ਕਈ ਸਿਆਸੀ ਪਾਰਟੀਆਂ 'ਚ ਆਪਸੀ ਖਿੱਚੋਤਾਣ ਵੀ ਦੇਖਣ ਨੂੰ ਮਿਲੀ । ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ੍ਹ 278 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਇਆ,ਜਿਨ੍ਹਾਂ ਵਿੱਚ 24 ਮਹਿਲਾਵਾਂ ਹਨ। ਪੰਜਾਬ ਦੀ ਫਿਰੋਜ਼ਪੁਰ, ਬਠਿੰਡਾ,ਪਟਿਆਲਾ ਤੇ ਗੁਰਦਾਸਪੁਰ ਸੀਟ ‘ਤੇ ਮੁਕਾਬਲਾ ਕਾਫੀ ਸਖਤ ਹੈ। [caption id="attachment_299210" align="aligncenter" width="300"]ele ਲੋਕ ਸਭਾ ਸੀਟ ਫਿਰੋਜ਼ਪੁਰ 'ਚ ਸੁਖਬੀਰ ਬਾਦਲ ਨੇ ਗੱਡੇ ਜਿੱਤ ਦੇ ਝੰਡੇ, ਵਿਰੋਧੀਆਂ ਦੇ ਮੂੰਹ ਕੀਤੇ ਬੰਦ[/caption] ਪਰ ਪੰਜਾਬ ਦੀ ਸਭ ਤੋਂ ਹੌਟ ਮੰਨੀ ਜਾ ਰਹੀ ਫਿਰੋਜ਼ਪੁਰ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ 198136 ਵੋਟਾਂ ਨਾਲ ਜਿੱਤ ਹਾਸਲ ਕਰ ਲਈ ਹੈ। ਸੁਖਬੀਰ ਸਿੰਘ ਬਾਦਲ ਨੇ ਆਪਣੇ ਵਿਰੋਧੀਆਂ ਨੂੰ ਮਾਤ ਦੇ ਕੇ ਇਤਿਹਾਸ ਰਚ ਦਿੱਤਾ ਹੈ। ਜਿੱਤ ਦਾ ਪਤਾ ਚਲਦਿਆਂ ਹੀ ਪਾਰਟੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ 631100 ਵੋਟਾਂ ਪਈਆਂ, ਉਥੇ ਹੀ ਦੂਸਰੇ ਨੰਬਰ 'ਤੇ ਕਾਂਗਰਸ ਦੇ ਉਮੀਦਵਾਰ ਡਾ ਸ਼ੇਰ ਸਿੰਘ ਘੁਬਾਇਆ ਰਹੇ, ਜਿਨ੍ਹਾਂ ਨੂੰ 432964 ਵੋਟਾਂ ਹਾਸਲ ਹੋਈਆਂ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਐਗਜ਼ਿਟ ਪੋਲ ਵੀ ਇਹ ਵੀ ਦਰਸਾ ਰਹੇ ਸਨ ਕਿ ਫਿਰੋਜ਼ਪੁਰ ਦੀ ਸੀਟ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਜਾਵੇਗੀ ਤੇ ਹਲਕੇ ਦੇ ਲੋਕਾਂ ਨੂੰ ਵੀ ਉਮੀਦ ਸੀ ਕਿ ਇਸ ਵਾਰ ਫਿਰੋਜ਼ਪੁਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਹੀ ਜਿੱਤ ਕਰੇਗਾ। ਲੋਕ ਸਭਾ ਹਲਕਾ ਫਿਰੋਜ਼ਪੁਰ ਨਾਲ ਸਬੰਧਤ ਵੋਟਾਂ ਦੀ ਗਿਣਤੀ ਹਲਕੇ ਦੇ ਵੱਖ ਵੱਖ ਸਥਾਨਾਂ ਵਿੱਚ ਹੋਈ। ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ, ਫਿਰੋਜ਼ਪੁਰ ਦਿਹਾਤੀ ਅਤੇ ਗੁਰੂ ਹਰ ਸਹਾਇ ਦੀਆਂ ਵੋਟਾਂ ਦੀ ਗਿਣਤੀ ਦੇਵ ਰਾਜ ਗਰੁੱਪ ਆਫ ਟੈਕਨੀਕਲ ਕੈਂਪਸ, ਜੀਰਾ ਰੋਡ ,ਫਿਰੋਜ਼ਪੁਰ ਵਿੱਚ, ਹਲਕਾ ਜਲਾਲਾਬਾਦ ਦੀ ਗਿਣਤੀ ਐਸ.ਕੇ.ਬੀ ਡੀ.ਏ.ਵੀ . ਸੈਂਟਨਰੀ, ਸੀਨੀਅਰ ਸੈਕੰਡਰੀ , ਪਬਲਿਕ ਸਕੂਲ 'ਚ , ਹਲਕਾ ਫਾਜ਼ਿਲਕਾ ਦੀਆਂ ਵੋਟਾਂ ਦੀ ਗਿਣਤੀ ਐਸ.ਕੇ.ਬੀ ਡੀ.ਏ.ਵੀ . ਸੈਂਟਨਰੀ, ਸੀਨੀਅਰ ਸੈਕੰਡਰੀ ਸਕੂਲ, ਪੈਂਚਾ ਵਾਲੀ, ਫਾਜ਼ਿਲਕਾ ਵਿੱਚ ਅਤੇ ਅਬੋਹਰ ਤੇ ਬਲੂਆਣਾ (ਐਸਸੀ) ਦੀਆਂ ਵੋਟਾਂ ਦੀ ਗਿਣਤੀ ਐਮ.ਆਰ ਕਾਲਜ ,ਫਾਜ਼ਿਲਕਾ ਵਿੱਚ ਕੀਤੀ ਗਈ। ਇਸੇ ਤਰ੍ਹਾਂ ਮਲੋਟ ਅਤੇ ਸ੍ਰੀ ਮੁਕਤਸਰ ਸਾਹਿਬ ਦੀਆਂ ਵੋਟਾਂ ਦੀ ਗਿਣਤੀ ਗੁਰੂ ਨਾਨਕ ਕਾਲਜ ,ਟਿੱਬੀ ਸਾਹਿਬ ਰੋਡ, ਸ੍ਰੀ ਮੁਕਤਸਰ ਸਾਹਿਬ ਵਿੱਚ ਕੀਤੀ ਗਈ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਹ ਸੀਟ ਕਾਫੀ ਹੌਟ ਮੰਨੀ ਜਾ ਰਹੀ ਸੀ, ਇਥੇ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਬਾਦਲ ਦੇ ਵਿਚਾਲੇ ਸਖ਼ਤ ਮੁਕਾਬਲਾ ਸੀ।ਉਥੇ ਹੀ ਇਸ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜਿੰਦਰ ਸਿੰਘ ਕਾਕਾ ਵੀ ਕਿਸਮਤ ਅਜਮਾ ਰਹੇ ਸਨ। -PTC News


Top News view more...

Latest News view more...