Advertisment

ਫਿਰੋਜ਼ਪੁਰ: ਹੜਤਾਲ ਦੌਰਾਨ ਪਨਬੱਸ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

author-image
Jashan A
Updated On
New Update
ਫਿਰੋਜ਼ਪੁਰ: ਹੜਤਾਲ ਦੌਰਾਨ ਪਨਬੱਸ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
Advertisment
ਫਿਰੋਜ਼ਪੁਰ: ਹੜਤਾਲ ਦੌਰਾਨ ਪਨਬੱਸ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ,ਫਿਰੋਜ਼ਪੁਰ: ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਪੰਜਾਬ ਦੇ ਸੱਦੇ ‘ਤੇ ਤਹਿਤ ਬੱਸਾਂ ਦੀ ਤਿੰਨ ਦਿਨਾਂ ਹੜਤਾਲ ਅੱਜ ਸ਼ੁਰੂ ਹੋ ਗਈ ਹੈ।ਇਸ ਨਾਲ ਪਨਬੱਸ ਦੀਆਂ 1,560 ਬੱਸਾਂ ਤਿੰਨ ਦਿਨਾਂ ਲਈ ਸੜਕਾਂ ਤੋਂ ਲਾਂਭੇ ਹੋ ਗਈਆਂ ਹਨ। ਇਸ ਦੇ ਤਹਿਤ ਫਿਰੋਜ਼ਪੁਰ 'ਚ ਪਨਬੱਸ ਮੁਲਾਜ਼ਮਾਂ ਵਲੋਂ ਬੱਸ ਅੱਡਾ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤਾ ਗਿਆ ਹੈ। publive-imageਇਸ ਦੌਰਾਨ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਵੀ ਕੀਤਾ ਗਿਆ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੜਤਾਲ 'ਤੇ ਬੈਠੇ ਮੁਲਾਜ਼ਮਾਂ ਨੇ ਕਿਹਾ ਕਿ ਹੜਤਾਲ ਦੌਰਾਨ ਮਲੇਰਕੋਟਲਾ ਵਿਖੇ ਟਰਾਸਪੋਰਟ ਮੰਤਰੀ ਰਜ਼ੀਆ ਸੁਲਤਾਨ ਦੇ ਘਰ ਦੀ ਘੇਰਾਬੰਦੀ ਕੀਤੀ ਜਾਵੇਗੀ। ਹੋਰ ਪੜ੍ਹੋ:
Advertisment
ਵੈਡਿੰਗ ਐਨੀਵਰਸਰੀ ‘ਤੇ ਹਰਭਜਨ ਮਾਨ ਨੇ ਸਾਂਝੀ ਕੀਤੀ ਇਹ ਤਸਵੀਰ, ਲਿਖਿਆ ਭਾਵੁਕ ਮੈਸੇਜ publive-imageਜਾਣਕਾਰੀ ਅਨੁਸਾਰ ਅੱਜ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ਉੱਤੇ ਸੂਬੇ ਵਿੱਚ ਇਹ ਹੜਤਾਲ ਕੀਤੀ ਜਾ ਰਹੀ ਹੈ। ਅੱਜ ਪਹਿਲੇ ਦਿਨ ਹੜਤਾਲੀ ਮੁਜ਼ਾਹਰਾਕਾਰੀ ਮੁਲਾਜ਼ਮ ਸਵੇਰੇ 9 ਵਜੇ ਤੋਂ ਸਮੁੱਚੇ ਸੂਬੇ ਦੇ ਬੱਸ ਅੱਡਿਆਂ ਦਾ ਘਿਰਾਓ ਵੀ ਕਰ ਰਹੇ ਹਨ। ਉਹ ਸੂਬੇ ਦੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਦੀਆਂ ਅਰਥੀਆਂ ਵੀ ਫੂਕ ਰਹੇ ਹਨ। publive-imageਦੱਸਣਯੋਗ ਹੈ ਕਿ ਪਨਬੱਸ ਮੁਲਾਜ਼ਮਾਂ ਦੀ ਇਸ ਹੜਤਾਲ ਕਾਰਨ ਰੋਜ਼ਾਨਾ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹ ਬੱਸਾਂ ਨਾ ਮਿਲਣ ਕਾਰਨ ਖੱਜਲ-ਖੁਆਰ ਹੋ ਰਹੇ ਹਨ। -PTC News-
latest-pun-bus-employee-strike-news ferozpur-news latest-ferozpur-news ferozpur-news-in-punjabi pun-bus-employee-strike pun-bus-employee-strike-news
Advertisment

Stay updated with the latest news headlines.

Follow us:
Advertisment