ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ

accident

ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ,ਫਿਰੋਜ਼ਪੁਰ:ਪੰਜਾਬ ‘ਚ ਤੇਜ਼ ਰਫ਼ਤਾਰ ਕਾਰਨ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਲਗਾਤਰ ਵਧ ਰਹੀਆਂ ਹਨ। ਜਿਨ੍ਹਾਂ ‘ਚ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।

accidentਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਸਥਿਤ ਪਿੰਡ ਲੱਖੋ ਦੇ ਬਹਿਰਾਮ ਨੇੜੇ ਵਾਪਰਿਆ ਹੈ, ਜਿਥੇ ਮੋਟਰਸਾਈਕਲ ਅਤੇ ਥਾਰ ਜੀਪ ਦੀ ਭਿਆਨਕ ਟੱਕਰ ਹੋ ਗਈ।

accidentਹੋਰ ਪੜ੍ਹੋ: ਅੰਮ੍ਰਿਤਸਰ ‘ਚ ਇੱਕ ਇਮਾਰਤ ਨੂੰ ਲੱਗੀ ਭਿਆਨਕ ਅੱਗ, 4 ਦੁਕਾਨਾਂ ਸੜ ਕੇ ਸੁਆਹ

ਜਿਸ ਕਾਰਨ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਕੇ ’ਤੇ ਮੌਤ ਹੋ ਗਈ। ਮਿ੍ਰਤਕ ਪਤੀ-ਪਤਨੀ ਦੀ ਪਛਾਣ ਦਿਆਲ ਸਿੰਘ ਪੁੱਤਰ ਪ੍ਰੇਮ ਸਿੰਘ ਅਤੇ ਸਵਰਨ ਕੌਰ ਵਜੋਂ ਹੋਈ ਹੈ, ਜੋ ਸ਼੍ਰੀ ਗੰਗਾਨਗਰ ਆਪਣੇ ਸਹੁਰੇ ਪਰਿਵਾਰ ਨੂੰ ਮਮਦੋਟ ਦੇ ਪਿੰਡ ਪੋਜੋ ਕੇ ਵਿਖੇ ਮਿਲਣ ਜਾ ਰਹੇ ਸਨ।

accidentਉਧਰ ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਦੋਵੇਂ ਲਾਸ਼ਾਂ ਨੂੰ ਆਪਣੇ ਕਬਜ਼ੇ ’ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।

-PTC News