ਫਿਰੋਜ਼ਪੁਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂ ਖੋਹਾਂ ਕਰਨ ਵਾਲੇ ਵੱਡੇ ਗਿਰੋਹ ਦਾ ਕੀਤਾ ਪਰਦਾਫਾਸ਼, ਦੇਖੋ ਤਸਵੀਰਾਂ
ਫਿਰੋਜ਼ਪੁਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂ ਖੋਹਾਂ ਕਰਨ ਵਾਲੇ ਵੱਡੇ ਗਿਰੋਹ ਦਾ ਕੀਤਾ ਪਰਦਾਫਾਸ਼, ਦੇਖੋ ਤਸਵੀਰਾਂ,ਫਿਰੋਜ਼ਪੁਰ: ਫਿਰੋਜ਼ਪੁਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਥੇ ਪੰਜਾਬ ਪੁਲਿਸ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਇਸ ਗਿਰੋਹ ਦੇ 5 ਮੈਬਰਾਂ ਨੂੰ ਕਾਬੂ ਕੀਤਾ ਹੈ। [caption id="attachment_256143" align="aligncenter" width="300"] ਫਿਰੋਜ਼ਪੁਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂ ਖੋਹਾਂ ਕਰਨ ਵਾਲੇ ਵੱਡੇ ਗਿਰੋਹ ਦਾ ਕੀਤਾ ਪਰਦਾਫਾਸ਼, ਦੇਖੋ ਤਸਵੀਰਾਂ[/caption] ਪੁਲਿਸ ਨੇ ਇਹਨਾਂ ਮੁਲਜ਼ਮਾਂ ਤੋਂ ਚੋਰੀ ਦੇ 22 ਮੋਟਰਸਾਈਕਲ, 2 ਚੋਰੀ ਦੀਆਂ ਕਾਰਾਂ, ਇਕ ਦੇਸੀ ਪਿਸਤੋਲ 315 ਬੋਰ ਸਣੇ 4 ਜਿੰਦਾ ਕਾਰਤੂਸ ਅਤੇ ਲੁੱਟ-ਖੋਹ ਕਰਨ ਸਮੇਂ ਵਰਤੋਂ ਕੀਤੇ ਜਾਣ ਵਾਲੇ ਹਥਿਆਰ ਬਰਾਮਦ ਕੀਤੇ ਹਨ। ਹੋਰ ਪੜ੍ਹੋ:ਬਲਾਤਕਾਰ ਦੀਆਂ ਘਟਨਾਵਾਂ ਨਾਲ ਦਹਿਲਿਆ ਪੰਜਾਬ, ਲੁਧਿਆਣਾ ਤੋਂ ਬਾਅਦ ਮਾਨਸਾ ‘ਚ 8 ਸਾਲਾਂ ਮਾਸੂਮ ਬੱਚੀ ਨਾਲ ਜ਼ਬਰ ਜਨਾਹ ਦੱਸਿਆ ਜਾ ਰਿਹਾ ਹੈ ਕਿ ਲਖਵੀਰ ਸਿੰਘ ਡੀਐਸਪੀ ਫਿਰੋਜ਼ਪਰ ਦਿਹਾਤੀ ਦੀ ਯੋਗ ਅਗਵਾਈ ਹੇਠ ਇੰਸਪੈਕਟਰ ਤਰਲੋਚਨ ਸਿੰਘ ਇੰਚਾਰਜ ਸੀ ਏ ਸਟਾਫ ਫਿਰੋਜ਼ਪੁਰ ਅਤੇ ਇੰਸਪੈਕਟਰ ਜਸਵੰਤ ਸਿੰਘ ਭਟੀ ਮੁਖ ਅਫਸਰ ਥਾਣਾ ਕੁਲਗੜ੍ਹੀ ਸਮੇਤ ਪੁਲਿਸ ਪਾਰਟੀ ਨੇ ਇਹਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। [caption id="attachment_256142" align="aligncenter" width="300"] ਫਿਰੋਜ਼ਪੁਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂ ਖੋਹਾਂ ਕਰਨ ਵਾਲੇ ਵੱਡੇ ਗਿਰੋਹ ਦਾ ਕੀਤਾ ਪਰਦਾਫਾਸ਼, ਦੇਖੋ ਤਸਵੀਰਾਂ[/caption] ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਤੇ ਇਹਨਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ, ਜਿਸ ਦੌਰਾਨ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ। -PTC News