Fri, Apr 19, 2024
Whatsapp

ਫਿਰੋਜ਼ਪੁਰ ਦੇ ਪਿੰਡ ਸ਼ੇਰ ਖਾਂ 'ਚ ਸ਼ਰੇਆਮ ਚੱਲੀਆਂ ਗੋਲੀਆਂ, ਕਈ ਜ਼ਖਮੀ

Written by  Jashan A -- September 08th 2019 10:24 AM
ਫਿਰੋਜ਼ਪੁਰ ਦੇ ਪਿੰਡ ਸ਼ੇਰ ਖਾਂ 'ਚ ਸ਼ਰੇਆਮ ਚੱਲੀਆਂ ਗੋਲੀਆਂ, ਕਈ ਜ਼ਖਮੀ

ਫਿਰੋਜ਼ਪੁਰ ਦੇ ਪਿੰਡ ਸ਼ੇਰ ਖਾਂ 'ਚ ਸ਼ਰੇਆਮ ਚੱਲੀਆਂ ਗੋਲੀਆਂ, ਕਈ ਜ਼ਖਮੀ

ਫਿਰੋਜ਼ਪੁਰ ਦੇ ਪਿੰਡ ਸ਼ੇਰ ਖਾਂ 'ਚ ਸ਼ਰੇਆਮ ਚੱਲੀਆਂ ਗੋਲੀਆਂ, ਕਈ ਜ਼ਖਮੀ,ਫਿਰੋਜ਼ਪੁਰ: ਬੀਤੀ ਦੇਰ ਰਾਤ ਫਿਰੋਜ਼ਪੁਰ ਦੇ ਪਿੰਡ ਸ਼ੇਰ ਖਾਂ 'ਚ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ 8 ਤੋਂ 10 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਮਿਲੀ ਹੈ। ਜਿਨ੍ਹਾਂ ਨੂੰ ਇਲਾਜ ਲਈ ਸਥਾਨਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ। fzrਇਸ ਘਟਨਾ ਸਬੰਧੀ ਜ਼ਖਮੀਆਂ ਲੋਕਾਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਵਾਲਮੀਕਿ ਭਾਈਚਾਰੇ ਵਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ 'ਤੇ ਉਨ੍ਹਾਂ ਨੇ ਅੱਜ ਰੋਸ ਪ੍ਰਦਰਸ਼ਨ ਕੀਤਾ ਅਤੇ ਧਰਨਾ ਦਿੱਤਾ ਸੀ, ਜਿਸ ਕਾਰਨ ਲੋਕਾਂ ਨੇ ਉਨ੍ਹਾਂ 'ਤੇ ਗੋਲੀ ਚਲਾ ਦਿੱਤੀ। ਹੋਰ ਪੜ੍ਹੋ:ਸਮਾਜ ਸੇਵੀ ਅਨਮੋਲ ਕਵੱਤਰਾ ਦੀ ਕੁੱਟਮਾਰ ਤੋਂ ਬਾਅਦ ਹੰਗਾਮਾ, ਲੋਕਾਂ ਨੇ ਲੁਧਿਆਣਾ ਮੁੱਖ ਮਾਰਗ ਕੀਤਾ ਜਾਮ, ਦੇਖੋ ਵੀਡੀਓ ਉਧਰ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। fzrਤੁਹਾਨੂੰ ਦੱਸ ਦਈਏ ਕਿ ਕਲਰ ਟੀਵੀ ਚੈਨਲ ‘ਤੇ ਦਿਖਾਏ ਜਾ ਸੀਰੀਅਲ “ਰਾਮ ਸਿਆ ਕੇ ਲਵ ਕੁਸ਼” ਦੀ ਜੀਵਨੀ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਵਿਰੋਧ ਵਿਚ ਵਾਲਮੀਕਿ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਹੈ।ਜਿਸ ਦੌਰਾਨ ਬੀਤੇ ਦਿਨਉਹਨਾਂ ਨੇ ਪੰਜਾਬ ਬੰਦ ਦਾ ਸੱਦਾ ਦਿੱਤਾ, ਜਿਸ ਨੂੰ ਕੁਝ ਇਲਾਕਿਆਂ ‘ਚ ਭਰਵਾਂ ਹੁੰਗਾਰਾ ਮਿਲਿਆ। -PTC News


Top News view more...

Latest News view more...