ਸੁਖਬੀਰ ਸਿੰਘ ਬਾਦਲ ਅੱਜ ਪਹੁੰਚਣਗੇ ਫਿਰੋਜ਼ਪੁਰ, ਵਰਕਰਾਂ ਨਾਲ ਕਰਨਗੇ ਮੀਟਿੰਗ
ਸੁਖਬੀਰ ਸਿੰਘ ਬਾਦਲ ਅੱਜ ਪਹੁੰਚਣਗੇ ਫਿਰੋਜ਼ਪੁਰ, ਵਰਕਰਾਂ ਨਾਲ ਕਰਨਗੇ ਮੀਟਿੰਗ,ਫਿਰੋਜ਼ਪੁਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਫਿਰੋਜ਼ਪੁਰ ਪਹੁੰਚਣਗੇ। ਜਿਥੇ ਉਹ ਅਕਾਲੀ ਵਰਕਰਾਂ ਨਾਲ ਗੱਲਬਾਤ ਕਰਨਗੇ। ਦੱਸ ਦੇਈਏ ਕਿ ਪੰਚਾਇਤੀ ਚੋਣਾਂ 'ਚ ਚ ਧੱਕੇਸ਼ਾਹੀਆਂ ਅਤੇ ਬੇਇਨਸਾਫ਼ੀਆਂ ਦਾ ਸ਼ਿਕਾਰ ਹੋਏ ਅਕਾਲੀ ਵਰਕਰਾਂ ਦੇ ਦੁਖੜੇ ਸੁਣਨ ਲਈ ਸੁਖਬੀਰ ਸਿੰਘ ਬਾਦਲ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨਗੇ। [caption id="attachment_230788" align="aligncenter" width="300"] ਸੁਖਬੀਰ ਸਿੰਘ ਬਾਦਲ ਅੱਜ ਪਹੁੰਚਣਗੇ ਫਿਰੋਜ਼ਪੁਰ, ਵਰਕਰਾਂ ਨਾਲ ਕਰਨਗੇ ਮੀਟਿੰਗ[/caption] ਇਹ ਮੀਟਿੰਗ ਫ਼ਰੀਦਕੋਟ ਰੋਡ 'ਤੇ ਸਥਿਤ ਗਰੀਨ ਫ਼ੀਲਡ ਵਿਖੇ ਸਵੇਰੇ 11 ਵਜੇ ਕਰਨਗੇ। ਨਾਲ ਹੀ ਅਕਾਲੀ ਦਲ ਪ੍ਰਧਾਨ ਵਧੀਕੀਆਂ ਦਾ ਸ਼ਿਕਾਰ ਹੋਏ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣਨਗੇ। ਹੋਰ ਪੜ੍ਹੋ: ਜੰਮੂ ਸਮੇਤ ਹਿਮਾਚਲ ‘ਚ ਬਦਲਿਆ ਮੌਸਮ ਦਾ ਮਿਜ਼ਾਜ, ਪੰਜਾਬ ‘ਚ ਵਧ ਸਕਦੀ ਠੰਡ ਸੁਖਬੀਰ ਸਿੰਘ ਬਾਦਲ 3 ਤੋਂ 6 ਵਜੇ ਤੱਕ ਭਸੀਨ ਪੈਲੇਸ ਫ਼ਿਰੋਜ਼ਪੁਰ ਛਾਉਣੀ ਵਿਖੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਨਾਲ ਸੰਬੰਧਿਤ ਅਕਾਲੀ-ਭਾਜਪਾ ਵਰਕਰਾਂ ਨਾਲ ਮੀਟਿੰਗ ਕਰਨਗੇ।ਦੱਸ ਦੇਈਏ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ਸੂਬੇ ਭਰ 'ਚ ਮਾਹੌਲ ਗਰਮਾਇਆ ਹੋਇਆ ਹੈ। [caption id="attachment_230790" align="aligncenter" width="300"] ਸੁਖਬੀਰ ਸਿੰਘ ਬਾਦਲ ਅੱਜ ਪਹੁੰਚਣਗੇ ਫਿਰੋਜ਼ਪੁਰ, ਵਰਕਰਾਂ ਨਾਲ ਕਰਨਗੇ ਮੀਟਿੰਗ[/caption] ਜਿਸ ਕਾਰਨ ਵਿਰੋਧੀ ਧਿਰਾਂ ਇਕ ਦੂਸਰੇ 'ਤੇ ਨਿਸ਼ਾਨੇ ਸਾਧ ਰਹੀਆਂ ਹਨ। ਦੂਜੇ ਪਾਸੇ ਪਾਸੇ ਕਾਂਗਰਸ ਸਰਕਾਰ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਅਕਾਲੀ ਵਰਕਰਾਂ ਨਾਲ ਲਗਾਤਰ ਧੱਕੇਸ਼ਾਹੀ ਕੀਤੀ ਜਾ ਰਹੀ ਹੈ। -PTC News