ਉੱਤਰੀ ਕੋਰੀਆ 'ਚ 'ਬੁਖਾਰ' ਨਾਲ ਛੇ ਦੀ ਮੌਤ, ਦੋ ਲੱਖ ਲੋਕ ਆਈਸੋਲੇਸ਼ਨ 'ਚ
ਕੋਰੋਨਾ ਦਾ ਕਹਿਰ: ਕੋਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਉੱਤਰੀ ਕੋਰੀਆ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਉਣ ਦੇ ਵਿਚਕਾਰ 'ਬੁਖਾਰ' ਨਾਲ ਮੌਤਾਂ ਦਰਜ ਕੀਤੀਆਂ ਜਾ ਰਹੀਆਂ ਹਨ। ਮੀਡੀਆ ਦੇ ਹਵਾਲੇ ਨਾਲ ਦੱਸਿਆ ਜਾ ਰਿਹਾ ਹੈ ਕਿ ਬੁਖਾਰ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ ਹੈ। ਉੱਤਰੀ ਕੋਰੀਆ ਦੀ ਸਰਕਾਰ ਨੇ ਕਿਹਾ ਹੈ ਕਿ 1,87,000 ਲੋਕਾਂ ਨੂੰ ਅਲੱਗ-ਥਲੱਗ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਤੁਹਾਨੂੰ ਦੱਸ ਦੇਈਏ ਕਿ ਕੋਰੋਨਾ ਮਹਾਮਾਰੀ ਦੇ ਆਉਣ ਦੇ ਦੋ ਸਾਲ ਬਾਅਦ ਵੀਰਵਾਰ ਨੂੰ ਉੱਤਰੀ ਕੋਰੀਆ ਵਿੱਚ ਕੋਵਿਡ-19 ਦਾ ਪਹਿਲਾ ਮਾਮਲਾ ਸਾਹਮਣੇ ਆਇਆ। ਉੱਤਰੀ ਕੋਰੀਆ ਨੇ ਇਸ ਨੂੰ ਗੰਭੀਰ ਰਾਸ਼ਟਰੀ ਐਮਰਜੈਂਸੀ ਮੰਨਿਆ ਹੈ, ਕੋਰੀਅਨ ਸੈਂਟਰਲ ਨਿਊਜ਼ ਏਜੰਸੀ ਦੇ ਅਨੁਸਾਰ, ਐਤਵਾਰ ਨੂੰ ਪਿਓਂਗਯਾਂਗ ਵਿੱਚ ਬੁਖਾਰ ਤੋਂ ਪੀੜਤ ਮਰੀਜ਼ਾਂ ਦੇ ਨਮੂਨੇ ਲਏ ਗਏ ਸਨ। ਜਾਂਚ ਤੋਂ ਬਾਅਦ ਉਨ੍ਹਾਂ 'ਚ ਕੋਰੋਨਾ ਦੇ ਨਵੇਂ ਵੇਰੀਐਂਟ ਓਮਾਈਕ੍ਰੋਨ ਦੀ ਪੁਸ਼ਟੀ ਹੋਈ। ਉੱਤਰੀ ਕੋਰੀਆ 'ਚ ਕੋਰੋਨਾ ਦਾ ਪਹਿਲਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਰਾਸ਼ਟਰਪਤੀ ਕਿਮ ਜੋਂਗ ਉਨ ਨੇ ਦੇਸ਼ ਭਰ 'ਚ ਲਾਕਡਾਊਨ ਦਾ ਐਲਾਨ ਕਰ ਦਿੱਤਾ ਹੈ।Six dead of 'fever' as Covid-19 hits North Korea, reports AFP News Agency quoting state media — ANI (@ANI) May 12, 2022