ਮੁੱਖ ਖਬਰਾਂ

ਪੰਥਕ ਤੇ ਪੰਜਾਬੀ ਹਿੱਤਾਂ ਲਈ ਲੜਨ ਵਾਲੇ ਜੁਝਾਰੂ ਸਨ ਜਥੇਦਾਰ ਤੋਤਾ ਸਿੰਘ : ਪ੍ਰਕਾਸ਼ ਸਿੰਘ ਬਾਦਲ

By Pardeep Singh -- May 21, 2022 6:36 pm

ਚੰਡੀਗੜ੍ਹ: ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਉਹਨਾਂ ਦੇ ਲੰਬੇ ਸਮੇਂ ਤੋਂ ਸਾਥੀ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ  ਬਾਦਲ ਨੇ ਕਿਹਾ ਕਿ ਜਥੇਦਾਰ ਤੋਤਾ ਸਿੰਘ ਜੀ ਦੇ ਵਿਛੋੜੇ ਨਾਲ ਪੰਜਾਬੀਆਂ ਖਾਸ ਤੌਰ ’ਤੇ ਖਾਲਸਾ ਪੰਥ ਨੇ ਇਕ ਮਜ਼ਬੂਤ ਪੰਥਕ ਆਵਾਜ਼ ਗੁਆ ਲਈ ਹੈ ਜੋ ਹਮੇਸ਼ਾ ਸਾਡੇ ਮਹਾਨ ਗੁਰੂ ਸਾਹਿਬਾਨ ਵੱਲੋਂ ਦਰਸਾਏ ਆਦਰਸ਼ਾਂ ਪ੍ਰਤੀ ਪੂਰਾ ਦ੍ਰਿੜ੍ਹ ਤੇ ਵਚਨਬੱਧ ਸੀ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਜਥੇਦਾਰ ਤੋਤਾ ਸਿੰਘ ਦੀ ਉਸ ਅਣਥੱਕ ਭਾਵਨਾ ਤੋਂ ਪ੍ਰੇਰਨਾ ਤੇ ਮਾਰਗ ਦਰਸ਼ਨ ਲੈਂਦਾ ਰਹੇਗਾ, ਜਿਸ ਨਾਲ ਉਹਨਾਂ ਖਾਲਸਾ ਪੰਥ ਨੁੰ ਦਰਪੇਸ਼ ਬਹੁਤ ਮੁਸ਼ਕਿਲ ਚੁਣੌਤੀਆਂ ਤੇ ਪੰਜਾਬ ਦੇ ਲੋਕਾਂ ਨੂੰ ਪੰਥ ਵਿਰੋਧੀ ਤਾਕਤਾਂ ਵੱਲੋਂ ਦਰਪੇਸ਼ ਤਾਨਾਸ਼ਾਹੀ ਤੇ ਵਿਤਕਰੇਭਰਪੂਰ ਰਵੱਈਏ ਦਾ ਡੱਟ ਕੇ ਸਾਹਮਣਾ ਕੀਤਾ।

ਪ੍ਰਕਾਸ਼ ਸਿੰਘ ਬਾਦਲ ਨੇ ਮਰਹੂਮ ਅਕਾਲੀ ਆਗੂ ਨਾਲ ਤਕਰੀਬਨ ਅੱਧੀ ਸਦੀ ਦੀ ਸਾਂਝ ਚੇਤੇ ਕਰਦਿਆਂ ਕਿਹਾ ਕਿ ਜਥੇਦਾਰ ਸਾਹਿਬ ਅਣਥੱਕ ਜੁਝਾਰੂ ਸਨ ਜੋ ਹਮੇਸ਼ਾ ਸਿੱਖ ਕੌਮ, ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਵਾਸਤੇ ਕੁਰਬਾਨੀ ਦੇਣ ਨੁੰ ਤਿਆਰ ਰਹਿੰਦੇ ਸਨ। ਉਹ ਪੰਜਾਬ ਦੀ ਏਕਤਾ, ਸ਼ਾਂਤੀ ਤੇ ਫਿਰਕੂ ਸਦਭਾਵਨਾ ਦੇ ਆਦਰਸ਼ਨ ਪ੍ਰਤੀ ਵਚਨਬੱਧਤਾ ਨੇ ਇਸ ਸੰਬੰਧ ਵਿਚ ਵਚਨਬੱਧਤਾ ਮਜ਼ਬੂਤ ਕੀਤੀ।

ਪ੍ਰਕਾਸ਼ ਸਿੰਘ ਬਾਦਲ ਨੇ ਦੱਸਿਆ ਕਿ ਜਥੇਦਾਰ ਸਾਹਿਬ ਨੇ 1984 ਦੀਆਂ ਘਟਨਾਵਾਂ ਤੋਂ ਪਈ ਮਾਰ ਤੋਂ ਬਾਅਦ ਖਾਲਸਾ ਪੰਥ ਦੀ ਚੜ੍ਹਦੀਕਲਾ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੇ ਅਣਥੱਕ ਯਤਨਾਂ ਵਿਚ ਅਹਿਮ ਰੋਲ ਅਦਾ ਕੀਤਾ। ਉਹਨਾਂ ਕਿਹਾ ਕਿ ਉਹਨਾਂ ਨੇ ਜਥੇਦਾਰ ਗੁਰਚਰਨ ਸਿੰਘ ਟੌਹੜਾ, ਜਥੇਦਾਰ ਜਗਦੇਵ ਸਿੰਘ ਤਲਵੰਡੀ ਤੇ ਕੈਪਟਨ ਕੰਵਲਜੀਤ ਸਿੰਘ ਨਾਲ ਰਲ ਕੇ ਪਾਰਟੀ ਦੀ 75ਵੀਂ ਵਰ੍ਹੇਗੰਢ ਮੌਕੇ ਮੌਗਾ ਕਨਵੈਨਸ਼ਨ ਵਿਚ ਅਹਿਮ ਅਦਾ ਕੀਤਾ। ਉਹਨਾਂ ਕਿਹਾ ਕਿ ਪੰਜਾਬ, ਪੰਥ ਤੇ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਉਹਨਾਂ ਦੀ ਪ੍ਰੇਰਨਾਦਾਇਕ ਤੇ ਬਹਾਦਰੀ ਭਰੀ ਹਾਜ਼ਰੀ ਨੁੰ ਚੇਤੇ ਕਰਦਾ ਰਹੇਗਾ। ਉਹਨਾਂ ਕਿਹਾ ਕਿ ਉਹਨਾਂ ਦੀ ਉਦਾਹਰਣ ਪਾਰਟੀ ਦੇ ਕੇਡਰ ਤੇ ਆਗੁਆਂ ਨੁੰ ਕੁਝ ਪੰਥ ਵਿਰੋਧੀ, ਪੰਜਾਬ ਵਿਰੋਧੀ ਤੇ ਲੋਕ ਵਿਰੋਧੀ ਤਾਕਤਾਂ ਵੱਲੋਂ ਦਰਪੇਸ਼ ਚੁਣੌਤੀਆਂ ਦੇ ਟਾਕਰੇ ਲਈ ਪ੍ਰੇਰਿਤ ਕਰਦੀ ਰਹੇਗੀ।

ਪ੍ਰਕਾਸ਼ ਸਿੰਘ ਬਾਦਲ ਨੇ ਦੁਖੀ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਬ ਬਖ਼ਸ਼ਣ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਜਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬਰ ਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ ਦਾ ਮੈਂ ਸਮੂਹ ਪਰਿਵਾਰ ਤੇ ਪਾਰਟੀ ਨਾਲ ਦੁੱਖ ਸਾਂਝਾ ਕਰਦਾ ਹਾਂ। ਉਹਨਾਂ ਕਿਹਾ ਕਿ ਵੁਹਨਾਂ ਦੇ ਜਾਣ ਨਾਲ ਜਿਥੇ ਪੰਜਾਬਰ ਤੇ ਪਾਰਟੀ ਨੁੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉਥੇ ਹੀ ਮੇਨੂੰ ਵੀ ਨਿੱਜੀ ਤੌਰ 8ਤੇ ਇਕ ਚੰਗੇ ਮਾਰਗਦਰਸ਼ਕ ਦੀ ਕਮੀ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਜਥੇਦਾਰ ਤੋਤਾ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਹਨਾਂ ਦੇ ਨਾਲ ਪਰਮਬੰਸ ਸਿੰਘ ਬੰਟੀ ਰੋਮਾਣਾ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਤੇ ਹੋਰ ਆਗੂ ਵੀ ਸ਼ਾਮਲ ਸਨ।

ਇਹ ਵੀ ਪੜ੍ਹੋ:ਵੇਰਕਾ ਦੁੱਧ ਪੀਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 21 ਮਈ ਦੀ ਸ਼ਾਮ ਤੇ ਭਲਕੇ ਸਵੇਰੇ ਨਹੀਂ ਹੋਵੇਗੀ ਦੁੱਧ ਦੀ ਸਪਲਾਈ

-PTC News

  • Share