ਸਰਕਾਰੀ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਭਰੋ, ਨੌਕਰੀਆਂ ਪੈਦਾ ਕਰੋ: ਪ੍ਰਧਾਨ ਮੰਤਰੀ
ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੋਟੀ ਦੇ ਨੌਕਰਸ਼ਾਹਾਂ ਨੂੰ ਕਿਹਾ ਕਿ ਉਹ ਸਰਕਾਰੀ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਨੂੰ ਪਹਿਲ ਦੇਣ ਤਾਂ ਜੋ ਰੁਜ਼ਗਾਰ ਦੇ ਮੌਕੇ ਪੈਦਾ ਹੋ ਸਕਣ। ਪ੍ਰਧਾਨ ਮੰਤਰੀ ਨੇ ਕੇਂਦਰੀ ਮੰਤਰਾਲਿਆਂ ਦੇ ਸਕੱਤਰਾਂ ਨੂੰ ਕਿਹਾ ਕਿ ਉਹ ਹਰ ਚੀਜ਼ ਦਾ ਸਮਰਥਨ ਕਰਨ ਦੀ ਬਜਾਏ ਕਿਸੇ ਵੀ ਸਰਕਾਰੀ ਨੀਤੀ ਜਾਂ ਪ੍ਰੋਗਰਾਮ ਵਿੱਚ ਨਜ਼ਰ ਆਉਣ ਵਾਲੀਆਂ ਕਮੀਆਂ ਵੱਲ ਧਿਆਨ ਦੇਣ। ਮੋਦੀ ਨੇ ਬੀਤੇ ਦਿਨੀ ਨੂੰ 7, ਲੋਕ ਕਲਿਆਣ ਮਾਰਗ ਸਥਿਤ ਆਪਣੇ ਕੈਂਪ ਆਫਿਸ 'ਚ ਸਾਰੇ ਵਿਭਾਗਾਂ ਦੇ ਸਕੱਤਰਾਂ ਨਾਲ ਚਾਰ ਘੰਟੇ ਲੰਬੀ ਬੈਠਕ ਕੀਤੀ। ਮੀਟਿੰਗ ਵਿੱਚ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਪੀਕੇ ਮਿਸ਼ਰਾ ਅਤੇ ਕੈਬਨਿਟ ਸਕੱਤਰ ਰਾਜੀਵ ਗਾਬਾ ਤੋਂ ਇਲਾਵਾ ਕੇਂਦਰ ਸਰਕਾਰ ਦੇ ਹੋਰ ਉੱਚ ਨੌਕਰਸ਼ਾਹ ਵੀ ਸ਼ਾਮਲ ਹੋਏ। ਸੂਤਰਾਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਮੋਦੀ ਨੇ ਨੌਕਰਸ਼ਾਹਾਂ ਨੂੰ ਘਾਟਾਂ ਦੇ ਪ੍ਰਬੰਧਨ ਦੀ ਮਾਨਸਿਕਤਾ ਤੋਂ ਬਾਹਰ ਆਉਣ ਅਤੇ ਸਰਪਲੱਸ ਪ੍ਰਬੰਧਨ ਦੀ ਨਵੀਂ ਚੁਣੌਤੀ ਦਾ ਸਾਹਮਣਾ ਕਰਨ ਲਈ ਕਿਹਾ। ਸੂਤਰਾਂ ਨੇ ਦੱਸਿਆ ਕਿ ਮੋਦੀ ਨੇ ਉਨ੍ਹਾਂ ਨੂੰ ਵੱਡੇ ਵਿਕਾਸ ਪ੍ਰੋਜੈਕਟਾਂ ਨੂੰ ਨਾ ਸ਼ੁਰੂ ਕਰਨ ਦੇ ਬਹਾਨੇ 'ਗਰੀਬੀ' ਦਾ ਹਵਾਲਾ ਦੇਣ ਦੀ ਪੁਰਾਣੀ ਕਹਾਣੀ ਨੂੰ ਛੱਡਣ ਅਤੇ ਵੱਡੀ ਪਹੁੰਚ ਅਪਣਾਉਣ ਲਈ ਕਿਹਾ। -PTC News