Sun, May 19, 2024
Whatsapp

ਕੇਂਦਰੀ ਵਿੱਤ ਨਿਰਮਲਾ ਸੀਤਾਰਮਨ ਅੱਜ ਪੇਸ਼ ਕਰਨਗੇ ਨਵੀਂ ਸਰਕਾਰ ਦਾ ਪਹਿਲਾ ਬਜਟ

Written by  Shanker Badra -- July 05th 2019 10:09 AM -- Updated: July 05th 2019 10:27 AM
ਕੇਂਦਰੀ ਵਿੱਤ ਨਿਰਮਲਾ ਸੀਤਾਰਮਨ ਅੱਜ ਪੇਸ਼ ਕਰਨਗੇ ਨਵੀਂ ਸਰਕਾਰ ਦਾ ਪਹਿਲਾ ਬਜਟ

ਕੇਂਦਰੀ ਵਿੱਤ ਨਿਰਮਲਾ ਸੀਤਾਰਮਨ ਅੱਜ ਪੇਸ਼ ਕਰਨਗੇ ਨਵੀਂ ਸਰਕਾਰ ਦਾ ਪਹਿਲਾ ਬਜਟ

ਕੇਂਦਰੀ ਵਿੱਤ ਨਿਰਮਲਾ ਸੀਤਾਰਮਨ ਅੱਜ ਪੇਸ਼ ਕਰਨਗੇ ਨਵੀਂ ਸਰਕਾਰ ਦਾ ਪਹਿਲਾ ਬਜਟ:ਨਵੀਂ ਦਿੱਲੀ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਮੋਦੀ ਸਰਕਾਰ ਦੇ ਦੂਸਰੇ ਕਾਰਜਕਾਲ ਦਾ ਪਹਿਲਾ ਬਜਟ ਅੱਜ 11:00 ਵਜੇ ਪੇਸ਼ ਕਰਨਗੇ।ਇਸ ਬਜਟ ਉੱਤੇ ਸਭ ਦੀਆਂ ਨਜ਼ਰਾਂ ਲੱਗੀਆਂ ਹਨ। ਇਸ ਬਜਟ ਵਿੱਚ ਸਰਕਾਰੀ ਖ਼ਜ਼ਾਨੇ ਦੇ ਘਾਟੇ ਨੂੰ ਕਾਬੂ ਹੇਠ ਰੱਖਣ ਦੇ ਨਾਲ-ਨਾਲ ਆਰਥਿਕ ਵਾਧੇ ਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਉੱਤੇ ਜ਼ੋਰ ਰਹਿ ਸਕਦਾ ਹੈ। [caption id="attachment_315239" align="aligncenter" width="300"] #Budget2019 #FinanceMinister  #NirmalaSitharaman  #Modigovernment  #firstBudget2019 ਕੇਂਦਰੀ ਵਿੱਤ ਨਿਰਮਲਾ ਸੀਤਾਰਮਨ ਅੱਜ ਪੇਸ਼ ਕਰਨਗੇ ਨਵੀਂ ਸਰਕਾਰ ਦਾ ਪਹਿਲਾ ਬਜਟ[/caption] ਇਸ ਦੌਰਾਨ ਸਰਕਾਰੀ ਖ਼ਜ਼ਾਨੇ ਦੀ ਸਥਿਤੀ ਮਜ਼ਬੂਤ ਕਰਨ ਲਈ ਟੈਕਸ-ਘੇਰਾ ਵਧਾਉਣ ਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਘੇਰੇ ਅੰਦਰ ਲਿਆਉਣ ਦੇ ਇਰਾਦੇ ਨਾਲ 10 ਕਰੋੜ ਰੁਪਏ ਤੋਂ ਵੱਧ ਕਮਾਉਣ ਵਾਲਿਆਂ ਉੱਤੇ 40 ਫ਼ੀਸਦੀ ਦੀ ਇੱਕ ਨਵੀਂ ਦਰ ਨਾਲ ਟੈਕਸ ਲਾਇਆ ਜਾ ਸਕਦਾ ਹੈ। [caption id="attachment_315241" align="aligncenter" width="300"] #Budget2019 #FinanceMinister  #NirmalaSitharaman  #Modigovernment  #firstBudget2019 ਕੇਂਦਰੀ ਵਿੱਤ ਨਿਰਮਲਾ ਸੀਤਾਰਮਨ ਅੱਜ ਪੇਸ਼ ਕਰਨਗੇ ਨਵੀਂ ਸਰਕਾਰ ਦਾ ਪਹਿਲਾ ਬਜਟ[/caption] ਫ਼ਿਲਹਾਲ 2.5 ਲੱਖ ਰੁਪਏ ਤੋਂ 5 ਲੱਖ ਰੁਪਏ ਤੱਕ ਦੀ ਆਮਦਨ ਉੱਤੇ 5 ਫ਼ੀ ਸਦੀ, 5 ਲੱਖ ਰੁਪਏ ਤੋਂ 10 ਲੱਖ ਰੁਪਏ ਤੱਕ ਦੀ ਆਮਦਨ ਉੱਤੇ 20 ਫ਼ੀ ਸਦੀ ਤੇ 10 ਲੱਖ ਰੁਪਏ ਤੋਂ ਵੱਧ ਦੀ ਆਮਦਨ ਉੱਤੇ ਟੈਕਸ ਦਰ 30 ਫ਼ੀਸਦੀ ਹੈ।ਜਿੱਥੇ ਇੱਕ ਪਾਸੇ ਸਰਕਾਰੀ ਖ਼ਜ਼ਾਨੇ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ਹੋਵੇਗੀ, ਉੱਥੇ ਦੂਜੇ ਪਾਸੇ ਚੋਣਾਂ ਵਿੱਚ ਜਨਤਾ ਨਾਲ ਕੀਤੇ ਗਏ ਵਾਅਦੇ ਪੂਰੇ ਕਰਨ ਦੀ ਦਿਸ਼ਾ ਵਿੱਚ ਵੀ ਪਹਿਲ ਕਰਨੀ ਹੋਵੇਗੀ। [caption id="attachment_315238" align="aligncenter" width="300"] #Budget2019 #FinanceMinister  #NirmalaSitharaman  #Modigovernment  #firstBudget2019 ਕੇਂਦਰੀ ਵਿੱਤ ਨਿਰਮਲਾ ਸੀਤਾਰਮਨ ਅੱਜ ਪੇਸ਼ ਕਰਨਗੇ ਨਵੀਂ ਸਰਕਾਰ ਦਾ ਪਹਿਲਾ ਬਜਟ[/caption] ਭਾਰਤੀ ਜਨਤਾ ਪਾਰਟੀ ਨੇ ਆਮ ਚੋਣਾਂ ਤੋਂ ਪਹਿਲਾਂ ਜਾਰੀ ਹਲਫ਼ੀਆ ਬਿਆਨ ਵਿੱਚ ਪ੍ਰਧਾਨ ਮੰਤਰੀ ‘ਕਿਸਾਨ-ਸੰਮਾਨ-ਨਿਧੀ’ ਦਾ ਲਾਭ ਕਿਸਾਨਾਂ ਨੂੰ ਦੇਣ ਅਤੇ ਛੋਟੇ ਤੇ ਹਾਸ਼ੀਏ ਉੱਤੇ ਜਾ ਚੁੱਕੇ ਕਿਸਾਨਾਂ ਨੂੰ 60 ਸਾਲ ਦੀ ਉਮਰ ਤੋਂ ਬਾਅਦ ਪੈਨਸ਼ਨ ਦੇਣ ਦਾ ਵਾਅਦ ਕੀਤਾ ਗਿਆ ਹੈ। -PTCNews


Top News view more...

Latest News view more...

LIVE CHANNELS
LIVE CHANNELS