Advertisment

PM ਕੇਅਰਸ ਫੰਡ ਦੀ ਗਲਤ ਜਾਣਕਾਰੀ ਦੇਣ ਦੇ ਦੋਸ਼ 'ਚ ਸੋਨੀਆ ਗਾਂਧੀ ਖਿਲਾਫ FIR ਦਰਜ

author-image
Shanker Badra
Updated On
New Update
PM ਕੇਅਰਸ ਫੰਡ ਦੀ ਗਲਤ ਜਾਣਕਾਰੀ ਦੇਣ ਦੇ ਦੋਸ਼ 'ਚ ਸੋਨੀਆ ਗਾਂਧੀ ਖਿਲਾਫ FIR ਦਰਜ
Advertisment
PM ਕੇਅਰਸ ਫੰਡ ਦੀ ਗਲਤ ਜਾਣਕਾਰੀ ਦੇਣ ਦੇ ਦੋਸ਼ 'ਚ ਸੋਨੀਆ ਗਾਂਧੀ ਖਿਲਾਫ FIR ਦਰਜ:ਨਵੀਂ ਦਿੱਲੀ : ਕਾਂਗਰਸਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਕਰਨਾਟਕ ਦੇ ਸ਼ਿਵਮੋਗਾ ਵਿੱਚ ਸੋਨੀਆ ਗਾਂਧੀ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਸੋਨੀਆ ਗਾਂਧੀ 'ਤੇ ਇਲਜ਼ਾਮ ਲੱਗਾ ਹੈ ਕਿ ਉਸ ਨੇ ਪੀਐੱਮ ਕੇਅਰਸਫੰਡ ਬਾਰੇ ਗਲਤ ਪ੍ਰਚਾਰ ਕੀਤਾ ਹੈ,ਜਿਸ ਕਾਰਨ ਭੰਬਲਭੂਸਾ ਪੈਦਾ ਹੋ ਰਿਹਾ ਹੈ। ਜਾਣਕਾਰੀ ਅਨੁਸਾਰ ਇਸ ਐਫਆਈਆਰ ਵਿੱਚ ਇਹ ਦਾਅਵਾ ਕੀਤਾ ਗਿਆ ਹੈ ਕਿ ਕਿ ਸੋਸ਼ਲ ਮੀਡੀਆ 'ਤੇ 11 ਮਈ ਨੂੰ ਕਾਂਗਰਸ ਪਾਰਟੀ ਵੱਲੋਂ ਝੂਠੇ ਦਾਅਵੇ ਕੀਤੇ ਗਏ ਸਨ ਅਤੇ ਕੇਂਦਰ ਸਰਕਾਰ 'ਤੇ ਕਈ ਝੂਠੇ ਅਤੇ ਗੰਭੀਰ ਦੋਸ਼ ਲਗਾਏ ਗਏ ਸਨ। ਇਸ ਵਿਚ ਪ੍ਰਧਾਨ ਮੰਤਰੀ ਕੇਅਰਜ਼ ਫੰਡ ਨਾਲ ਜੁੜੀ ਕਈ ਗਲਤ ਜਾਣਕਾਰੀ ਦਿੱਤੀ ਗਈ। ਇਸ ਦੇ ਆਧਾਰ 'ਤੇ ਸੋਨੀਆ ਗਾਂਧੀ ਵਿਰੁੱਧ ਆਈ.ਪੀ. ਸੀ. ਦੀ ਧਾਰਾ 153, 505 ਤਹਿਤ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਇਹ ਐਫਆਈਆਰ ਕਰਨਾਟਕ ਦੇ ਸ਼ਿਵਮੋਗਾ ਵਿੱਚ ਪ੍ਰਵੀਨ ਕੇਵੀ ਨਾਂ ਦੇ ਵਿਅਕਤੀ ਵੱਲੋਂ ਦਾਇਰ ਕੀਤੀ ਗਈ ਹੈ। ਐਫਆਈਆਰ ਵਿੱਚ ਸੋਨੀਆ ਤੇ ਹੋਰ ਕਾਂਗਰਸੀ ਨੇਤਾਵਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ। -PTCNews-
sonia-gandhi congress-tweets
Advertisment

Stay updated with the latest news headlines.

Follow us:
Advertisment