Advertisment

ਨਾਮਜ਼ਦਗੀ ਪਰਚੇ 'ਚ ਭਗੌੜੇ ਹੋਣ ਸਬੰਧੀ ਜਾਣਕਾਰੀ ਲੁਕਾਉਣ ਵਾਲੇ ਉਮੀਦਵਾਰ ਖ਼ਿਲਾਫ਼ FIR ਦਰਜ: ਸੀ.ਈ.ਓ. ਡਾ. ਰਾਜੂ

author-image
Riya Bawa
Updated On
New Update
ਨਾਮਜ਼ਦਗੀ ਪਰਚੇ 'ਚ ਭਗੌੜੇ ਹੋਣ ਸਬੰਧੀ ਜਾਣਕਾਰੀ ਲੁਕਾਉਣ ਵਾਲੇ ਉਮੀਦਵਾਰ ਖ਼ਿਲਾਫ਼ FIR ਦਰਜ: ਸੀ.ਈ.ਓ. ਡਾ. ਰਾਜੂ
Advertisment
Punjab Election 2022: ਵਿਧਾਨ ਸਭਾ ਹਲਕਾ ਮਲੇਰਕੋਟਲਾ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਮੁਹੰਮਦ ਸ਼ਕੀਲ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਲਈ ਦਾਇਰ ਨਾਮਜ਼ਦਗੀ ਪੱਤਰ ਵਿੱਚ ਭਗੌੜਾ ਹੋਣ ਸਬੰਧੀ ਜਾਣਕਾਰੀ ਲੁਕਾਈ ਗਈ ਹੈ। ਉਨ੍ਹਾਂ ਦੱਸਿਆ ਕਿ ਮੁਹੰਮਦ ਸ਼ਕੀਲ ਖਿਲਾਫ਼ ਪੁਲਿਸ ਥਾਣਾ ਸ਼ਹਿਰੀ-2 ਮਲੇਰਕੋਟਲਾ ਵਿੱਚ 30.04.2007 ਨੂੰ ਐਫ.ਆਈ.ਆਰ. ਨੰਬਰ 32 ਆਈ.ਪੀ.ਸੀ. ਦੀ ਧਾਰਾ 307, 326, 120ਬੀ ਅਤੇ 34 ਅਧੀਨ ਮਾਮਲਾ ਦਰਜ ਹੋਇਆ ਸੀ। ਇਸ ਮਾਮਲੇ ਵਿੱਚ ਮੁਹੰਮਦ ਸ਼ਕੀਲ ਪੁੱਤਰ ਮੁਹੰਮਦ ਰੁਲਦੂ ਵਾਸੀ ਮੁਹੱਲਾ ਸਾਦੇਵਾਲ ਨੂੰ ਸਮਰੱਥ ਅਦਾਲਤ ਵੱਲੋਂ 13.12.2019 ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ।
Advertisment
ਨਾਮਜ਼ਦਗੀ ਪਰਚੇ 'ਚ ਭਗੌੜੇ ਹੋਣ ਸਬੰਧੀ ਜਾਣਕਾਰੀ ਲੁਕਾਉਣ ਵਾਲੇ ਉਮੀਦਵਾਰ ਖ਼ਿਲਾਫ਼ FIR ਦਰਜ: ਸੀ.ਈ.ਓ. ਡਾ. ਰਾਜੂ ਨਾਮਜ਼ਦਗੀ ਪਰਚੇ 'ਚ ਭਗੌੜੇ ਹੋਣ ਸਬੰਧੀ ਜਾਣਕਾਰੀ ਲੁਕਾਉਣ ਵਾਲੇ ਉਮੀਦਵਾਰ ਖ਼ਿਲਾਫ਼ FIR ਦਰਜ: ਸੀ.ਈ.ਓ. ਡਾ. ਰਾਜੂ ਡਾ. ਰਾਜੂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮੁਹੰਮਦ ਸ਼ਕੀਲ ਖਿਲਾਫ਼ ਐਫ.ਆਈ.ਆਰ. ਨੰਬਰ 50 ਮਿਤੀ 11.02.2022 ਨੂੰ ਆਈ.ਪੀ.ਸੀ. ਦੀ ਧਾਰਾ 193,199 ਅਤੇ ਰਿਪਰੈਂਜੇਟੇਸ਼ਨ ਐਕਟ 1950, 1951, 1989 ਦੀ ਧਾਰਾ 125ਏ ਅਧੀਨ ਮਾਮਲਾ ਦਰਜ ਕਰਦਿਆਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਸੀ.ਈ.ਓ ਨੇ ਦੱਸਿਆ ਕਿ ਰਿਪਰੈਂਜੇਟੇਸ਼ਨ ਐਕਟ 1950, 1951, 1989 ਦੀ ਧਾਰਾ 125ਏ ਅਧੀਨ 3 ਮਹੀਨੇ ਦੀ ਸਜ਼ਾ ਜਾਂ ਜੁਰਮਾਨਾ ਜਾਂ ਫਿਰ ਦੋਵੇ ਹੋ ਸਕਦੇ ਹਨ। ਇਸ ਤੋਂ ਇਲਾਵਾ ਆਈ.ਪੀ.ਸੀ. ਦੀ ਧਾਰਾ 193, 199 ਤਹਿਤ 3 ਤੋਂ 7 ਸਾਲ ਦੀ ਸਜ਼ਾ ਅਤੇ ਜੁਰਮਾਨਾ ਵੀ ਹੋ ਸਕਦਾ ਹੈ। ਨਾਮਜ਼ਦਗੀ ਪਰਚੇ 'ਚ ਭਗੌੜੇ ਹੋਣ ਸਬੰਧੀ ਜਾਣਕਾਰੀ ਲੁਕਾਉਣ ਵਾਲੇ ਉਮੀਦਵਾਰ ਖ਼ਿਲਾਫ਼ FIR ਦਰਜ: ਸੀ.ਈ.ਓ. ਡਾ. ਰਾਜੂਗੌਰਤਲਬ ਹੈ ਕਿ ਬੀਤੇ ਦਿਨੀ ਵੀ ਪਟਿਆਲਾ ਜ਼ਿਲ੍ਹੇ ਦੇ ਸਨੌਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਪਠਾਣਮਾਜਰਾ ਜਿਸਦਾ ਪੂਰਾ ਨਾਮ ਹਰਮੀਤ ਸਿੰਘ ਢਿੱਲੋਂ ਪੁੱਤਰ ਹਰਦੇਵ ਸਿੰਘ ਵਾਸੀ ਪਠਾਣਮਾਜਰਾ ਜ਼ਿਲ੍ਹਾ ਪਟਿਆਲਾ ਵੱਲੋਂ ਆਪਣੇ ਖਿਲਾਫ਼ ਬਰਨਾਲਾ ਵਿਖੇ ਆਈ.ਪੀ.ਸੀ. ਦੀ ਧਾਰਾ 174 ਅਧੀਨ ਦਰਜ ਮਾਮਲੇ ਐਫ.ਆਈ.ਆਰ. ਨੰਬਰ 509 ਮਿਤੀ 20.12.2019 ਵਿੱਚ ਅਮਰਿੰਦਰਪਾਲ ਸਿੰਘ ਸੀ.ਜੇ.ਐਸ.ਡੀ. ਬਰਨਾਲਾ ਦੀ ਅਦਾਲਤ ਵੱਲੋਂ 2.07.2019 ਨੂੰ ਭਗੌੜਾ ਕਰਾਰ ਦੇਣ ਬਾਰੇ ਸ਼ਿਕਾਇਤ ਪ੍ਰਾਪਤੀ ਹੋਈ ਸੀ।ਸ਼ਿਕਾਇਤ ਵਿੱਚ ਫਾਰਮ 26ਏ (ਐਫੀਡੇਵਿਟ) `ਚ ਝੂਠੀ ਜਾਣਕਾਰੀ ਦੇਣ ਸਬੰਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਪਠਾਣਮਾਜਰਾ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਸੀ। ਨਾਮਜ਼ਦਗੀ ਪਰਚੇ 'ਚ ਭਗੌੜੇ ਹੋਣ ਸਬੰਧੀ ਜਾਣਕਾਰੀ ਲੁਕਾਉਣ ਵਾਲੇ ਉਮੀਦਵਾਰ ਖ਼ਿਲਾਫ਼ FIR ਦਰਜ: ਸੀ.ਈ.ਓ. ਡਾ. ਰਾਜੂ
Advertisment
ਇਥੇ ਪੜ੍ਹੋ ਹੋਰ ਖ਼ਬਰਾਂ: ਟਿਕਟ ਦੇ ਚਾਹਵਾਨ ਨੇ AAP ‘ਤੇ 20 ਲੱਖ ਰੁਪਏ ਦੀ ਧੋਖਾਧੜੀ ਦਾ ਲਾਇਆ ਦੋਸ਼ ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਸਬੰਧੀ ਜਾਂਚ ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਪਟਿਆਲਾ ਵੱਲੋਂ ਆਪਣੇ ਆਪਣੇ ਪੱਧਰ `ਤੇ ਕੀਤੀ ਗਈ ਅਤੇ ਸ਼ਿਕਾਇਤ ਨੂੰ ਸਹੀ ਪਾਇਆ ਗਿਆ ਜਿਸ ਉਪਰੰਤ ਹਰਮੀਤ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਪਠਾਣਮਾਜਰਾ ਖਿਲਾਫ਼ ਥਾਣਾ ਜੁਲਕਾਂ ਵਿੱਚ ਰਿਪਰੈਂਜੇਟੇਸ਼ਨ ਐਕਟ 1950, 1951, 1989 ਦੀ ਧਾਰਾ 125ਏ ਅਤੇ ਆਈ.ਪੀ.ਸੀ. ਦੀ ਧਾਰਾ 193, 199 ਤਹਿਤ ਮੁਕੱਦਮਾ ਨੰਬਰ 16 ਮਿਤੀ 10.02.2022 ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ਹਲਕਾ ਸਮਾਣਾ ਤੋਂ ‘ਆਪ’ ਦੇ ਉਮੀਦਵਾਰ ਚੇਤਨ ਸਿੰਘ ਚੌੜਾ ਮਾਜਰਾ ਵੱਲੋਂ ਚੋਣ ਜ਼ਾਬਤੇ ਤਹਿਤ ਟਰੈਕਟਰ ਰੈਲੀ ਕੱਢਣ ਕਰਕੇ ਜ਼ਿਆਦਾ ਲੋਕਾਂ ਦੇ ਇਕੱਠੇ ਹੋਣ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। publive-image -PTC News-
fir punjabi-news punjab assembly-elections-2022 election-commission malerkotla candidates punjab-election-commission nomination-papers
Advertisment

Stay updated with the latest news headlines.

Follow us:
Advertisment