Mon, May 6, 2024
Whatsapp

'ਯੂਪੀ ਬਿਹਾਰ ਦੇ ਭਈਆਂ' ਵਾਲੀ ਟਿੱਪਣੀ 'ਤੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਖਿਲਾਫ FIR ਦਰਜ

Written by  Jasmeet Singh -- February 18th 2022 09:49 AM -- Updated: February 18th 2022 10:23 AM
'ਯੂਪੀ ਬਿਹਾਰ ਦੇ ਭਈਆਂ' ਵਾਲੀ ਟਿੱਪਣੀ 'ਤੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਖਿਲਾਫ FIR ਦਰਜ

'ਯੂਪੀ ਬਿਹਾਰ ਦੇ ਭਈਆਂ' ਵਾਲੀ ਟਿੱਪਣੀ 'ਤੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਖਿਲਾਫ FIR ਦਰਜ

ਪਟਨਾ: ਬਿਹਾਰ ਦੇ ਪਟਨਾ ਵਿੱਚ ਬਿਹਾਰ ਅਤੇ ਉੱਤਰ ਪ੍ਰਦੇਸ਼ ਦੇ ਨਾਗਰਿਕਾਂ ਵਿਰੁੱਧ ਦਿੱਤੇ ਬਿਆਨ ਨੂੰ ਲੈ ਕੇ ਭਾਜਪਾ ਦੇ ਯੂਥ ਵਿੰਗ ਨੇ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਰੁੱਧ ਐਫਆਈਆਰ ਦਰਜ ਕਰਵਾਈ ਹੈ। ਚੰਨੀ ਨੇ ਇੱਕ ਚੋਣ ਰੈਲੀ ਦੌਰਾਨ ਲੋਕਾਂ ਨੂੰ ਉੱਤਰ ਪ੍ਰਦੇਸ਼, ਬਿਹਾਰ ਦੇ "ਭਈਆਂ" ਨੂੰ ਰਾਜ ਵਿੱਚ ਦਾਖਲ ਨਾ ਹੋਣ ਦੇਣ ਲਈ ਕਹਿ ਕੇ ਵਿਵਾਦ ਛੇੜ ਦਿੱਤਾ ਹੈ। ਕਾਂਗਰਸ ਦੀ ਜਰਨਲ ਸੱਕਤਰ ਮੁਤਾਬਕ ਇਸ ਟਿੱਪਣੀ ਨਾਲ ਚੰਨੀ ਨੇ ਜ਼ਾਹਰ ਤੌਰ 'ਤੇ 'ਆਪ' ਨੇਤਾਵਾਂ 'ਤੇ ਨਿਸ਼ਾਨਾ ਸਾਧਿਆ ਸੀ। ਇਹ ਵੀ ਪੜ੍ਹੋ: ਵੀਡੀਓ: ਅਕਾਲੀ ਉਮੀਦਵਾਰ ਦੀ ਹਿੰਮਤ ਸਦਕਾ ਕਾਂਗਰਸੀ ਸਰਪੰਚ ਦਾ ਪਰਦਾਫਾਸ਼ ਭਾਜਪਾ ਯੁਵਾ ਮੋਰਚਾ ਦੇ ਕੌਮੀ ਮੀਤ ਪ੍ਰਧਾਨ ਮਨੀਸ਼ ਕੁਮਾਰ ਸਿੰਘ ਨੇ ਕਦਮ ਕੁਆਂ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਕਿਹਾ “ਪੰਜਾਬ ਦੇ ਮੁੱਖ ਮੰਤਰੀ ਨੇ ਇੱਕ ਵਿਵਾਦਪੂਰਨ ਟਿੱਪਣੀ ਕੀਤੀ ਜਿੱਥੇ ਉਸਨੇ ਯੂਪੀ ਅਤੇ ਬਿਹਾਰ ਦੇ ਲੋਕਾਂ ਨੂੰ ਰਾਜ ਵਿੱਚ ਨਾ ਆਉਣ ਦੇਣ ਬਾਰੇ ਭੜਕਾਊ ਟਿੱਪਣੀ ਕੀਤੀ। ਹਰ ਨਾਗਰਿਕ ਨੂੰ ਕਿਤੇ ਵੀ ਜਾਣ ਦਾ ਅਧਿਕਾਰ ਹੈ ਅਤੇ ਇਹ ਅਧਿਕਾਰ ਸਾਨੂੰ ਭਾਰਤ ਦੇ ਸੰਵਿਧਾਨ ਦੁਆਰਾ ਦਿੱਤਾ ਗਿਆ ਹੈ।" ਸਿੰਘ ਨੇ ਅੱਗੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਆਪਣੇ ਬਿਆਨ ਰਾਹੀਂ ਬਿਹਾਰ ਅਤੇ ਉੱਤਰ ਪ੍ਰਦੇਸ਼ ਦੇ ਲੋਕਾਂ ਦਾ ਅਪਮਾਨ ਕੀਤਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਵੀਰਵਾਰ ਨੂੰ ਆਪਣੀ 'ਯੂਪੀ-ਬਿਹਾਰ ਕੇ ਭਈਆਂ' ਟਿੱਪਣੀ 'ਤੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਬਿਆਨ ਦਾ ਗਲਤ ਅਰਥ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ "ਮੇਰੇ ਬਿਆਨ ਦਾ ਗਲਤ ਅਰਥ ਕੱਢਿਆ ਜਾ ਰਿਹਾ ਹੈ। ਅੱਜ ਤੱਕ ਪੰਜਾਬ ਆਏ ਸਾਰੇ ਪ੍ਰਵਾਸੀ ਮਜ਼ਦੂਰਾਂ ਨੇ ਸਖ਼ਤ ਮਿਹਨਤ ਕਰਕੇ ਇਸ ਨੂੰ ਵਿਕਾਸ ਦੇ ਰਾਹ 'ਤੇ ਤੋਰਿਆ ਹੈ। ਸਾਡਾ ਉਨ੍ਹਾਂ ਨਾਲ ਸਿਰਫ਼ ਪਿਆਰ ਹੈ, ਇਸ ਨੂੰ ਕੋਈ ਨਹੀਂ ਬਦਲ ਸਕਦਾ।" ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ 'ਯੂਪੀ, ਬਿਹਾਰ ਕੇ ਭਈਆਂ' ਵਾਲੀ ਟਿੱਪਣੀ 'ਤੇ ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਾਰਟੀ ਹਮੇਸ਼ਾ ਇਕ ਖੇਤਰ ਦੇ ਲੋਕਾਂ ਨੂੰ ਦੂਜੇ ਖੇਤਰ ਦੇ ਖਿਲਾਫ ਖੜ੍ਹੀ ਕਰਦੀ ਹੈ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੀ ਆਪਣੇ ਪੰਜਾਬ ਦੇ ਹਮਰੁਤਬਾ ਚਰਨਜੀਤ ਸਿੰਘ ਚੰਨੀ ਵਲੋਂ ਕਾਂਗਰਸ ਦੀ ਰਾਸ਼ਟਰੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਰੋਡ ਸ਼ੋਅ ਦੌਰਾਨ ਦਿੱਤੇ ਗਏ ਕਥਿਤ ਬਿਆਨ ਲਈ ਉਨ੍ਹਾਂ ਦੀ ਨਿੰਦਾ ਕੀਤੀ ਹੈ। ਇਹ ਵੀ ਪੜ੍ਹੋ: ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਕਾਂਗਰਸ 'ਚੋਂ ਕੱਢਿਆ ਬਾਹਰ 'BJP, AAP emerged from RSS' ਬੁੱਧਵਾਰ ਨੂੰ ਚਰਨਜੀਤ ਸਿੰਘ ਚੰਨੀ ਨੇ ਰੋਡ ਸ਼ੋਅ ਨੂੰ ਸੰਬੋਧਨ ਕਰਦਿਆਂ ਕਿਹਾ, 'ਪ੍ਰਿਅੰਕਾ ਗਾਂਧੀ ਪੰਜਾਬ ਦੀ ਨੂੰਹ ਹੈ, ਇੱਥੇ ਰਾਜ ਕਰਨ ਆਏ 'ਉੱਤਰ ਪ੍ਰਦੇਸ਼, ਬਿਹਾਰ ਦੇ ਭਾਈਆਂ' ਨੂੰ ਸੂਬੇ 'ਚ ਨਹੀਂ ਵੜਨ ਦਿਆਂਗੇ। ਜਦੋਂ ਉਨ੍ਹਾਂ ਨੇ ਟਿੱਪਣੀ ਕੀਤੀ, ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਉਨ੍ਹਾਂ ਦੇ ਕੋਲ ਖੜ੍ਹੀ ਮੁਸਕਰਾਉਂਦੇ ਅਤੇ ਤਾੜੀਆਂ ਮਾਰਦੇ ਹੋਏ ਦੇਖੇ ਜਾ ਸਕਦੇ ਸਨ। -PTC News


Top News view more...

Latest News view more...