ਰਾਜਸਥਾਨ 'ਚ ਪੰਜਾਬ ਪੁਲਿਸ 'ਤੇ FIR ਦਰਜ, ਅਫੀਮ ਮਾਮਲੇ 'ਚ ਨੌਜਵਾਨ ਨੂੰ ਕੋਟਾ ਤੋਂ ਕੀਤਾ ਕਾਬੂ
ਚੰਡੀਗੜ੍ਹ: ਦਿੱਲੀ ਤੋਂ ਬਾਅਦ ਹੁਣ ਰਾਜਸਥਾਨ 'ਚ ਪੰਜਾਬ ਪੁਲਿਸ 'ਤੇ ਅਗਵਾ ਦੀ ਐਫਆਈਆਰ ਦਰਜ ਕੀਤੀ ਗਈ ਹੈ। ਇਹ ਮਾਮਲਾ ਕੋਟਾ 'ਚ ਦਰਜ ਕੀਤਾ ਗਿਆ ਹੈ ਜਿਸ ਵਿੱਚ ਹੁਸ਼ਿਆਰਪੁਰ ਦੇ ਡੀਐਸਪੀ ਅਤੇ ਐਸਐਚਓ ਸਮੇਤ 14 ਪੁਲੀਸ ਮੁਲਾਜ਼ਮ ਨਾਮਜ਼ਦ ਕੀਤੇ ਗਏ ਹਨ। ਪੰਜਾਬ ਪੁਲਿਸ ਨੇ ਕੋਟਾ ਤੋਂ 21 ਸਾਲਾ ਨੌਜਵਾਨ ਨੂੰ ਕਾਬੂ ਕੀਤਾ ਤੇ ਇਸ ਤੋਂ ਬਾਅਦ ਉਸ 'ਤੇ 10 ਕਿਲੋ ਅਫੀਮ ਦਾ ਮਾਮਲਾ ਦਰਜ ਕੀਤਾ ਗਿਆ। ਨੌਜਵਾਨ ਪਿਛਲੇ 3 ਮਹੀਨਿਆਂ ਤੋਂ ਗੁਰਦਾਸਪੁਰ ਜੇਲ੍ਹ ਵਿੱਚ ਬੰਦ ਹੈ।
ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਕੇਸ ਦਰਜ ਕੀਤਾ ਗਿਆ ਹੈ। ਹਾਲਾਂਕਿ ਹੁਣ ਕੋਈ ਵੀ ਪੁਲਿਸ ਅਧਿਕਾਰੀ ਇਸ ਮੁੱਦੇ 'ਤੇ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ। ਉਹ ਕਹਿ ਰਿਹਾ ਹੈ ਕਿ ਉਸ ਨੂੰ ਇਸ ਮਾਮਲੇ ਦੀ ਜਾਣਕਾਰੀ ਨਹੀਂ ਹੈ। ਹਾਲਾਂਕਿ ਮਾਮਲਾ ਦਰਜ ਹੋਣ ਤੋਂ ਬਾਅਦ ਹੁਣ ਹੁਸ਼ਿਆਰਪੁਰ ਪੁਲਿਸ ਦੇ ਸਾਰੇ ਅਧਿਕਾਰੀ ਮੀਟਿੰਗ ਕਰ ਰਹੇ ਹਨ।
7 ਮਾਰਚ ਨੂੰ ਹੁਸ਼ਿਆਰਪੁਰ ਪੁਲਿਸ ਨੇ ਐਨ.ਡੀ.ਪੀ.ਐਸ ਐਕਟ ਦਾ ਮਾਮਲਾ ਦਰਜ ਕੀਤਾ ਸੀ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਹਰਨੂਰ ਸਿੰਘ ਨਾਮਕ ਵਿਅਕਤੀ ਕੋਲੋਂ 10 ਕਿਲੋ ਅਫੀਮ ਬਰਾਮਦ ਹੋਈ ਹੈ। ਪੁਲੀਸ ਨੇ ਹਿਮਾਚਲ ਪ੍ਰਦੇਸ਼ ਵਾਲੇ ਪਾਸੇ ਤੋਂ ਆ ਰਹੀ ਰਾਜਸਥਾਨ ਨੰਬਰ ਦੀ ਗੱਡੀ ਨੂੰ ਰੋਕਿਆ। ਉਸ ਕੋਲੋਂ ਇਹ ਅਫੀਮ ਬਰਾਮਦ ਹੋਈ। ਪੰਜਾਬ ਪੁਲਿਸ ਨੇ 7 ਮਾਰਚ ਨੂੰ ਹਰਨੂਰ ਨੂੰ ਚੁੱਕਿਆ ਸੀ। ਇਸ ਤੋਂ ਬਾਅਦ ਉਹ ਘਰ ਨਹੀਂ ਪਰਤਿਆ ਤਾਂ ਅਗਲੇ ਦਿਨ ਪਿਤਾ ਨਿਰਮਲ ਸਿੰਘ ਨੇ ਥਾਣਾ ਕਲੇਰਾ ਵਿੱਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ।
ਇਸ ਤੋਂ ਬਾਅਦ ਉਸ ਨੇ ਹਰਨੂਰ ਦੀ ਐਪਲ ਆਈਡੀ ਰਾਹੀਂ ਲੋਕੇਸ਼ਨ ਲੱਭਣੀ ਸ਼ੁਰੂ ਕਰ ਦਿੱਤੀ। ਜਦੋਂ ਉਸ ਦੀ ਆਖਰੀ ਲੋਕੇਸ਼ਨ ਹੁਸ਼ਿਆਰਪੁਰ ਦੇ ਐੱਸਐੱਸਪੀ ਦੇ ਘਰ ਆਈ ਤਾਂ ਉਹ ਹੈਰਾਨ ਰਹਿ ਗਿਆ। ਇਸ ਤੋਂ ਬਾਅਦ ਉਸ ਨੇ ਪਠਾਨਕੋਟ ਦੇ ਐੱਸਐੱਸਪੀ ਰਾਹੀਂ ਪਤਾ ਕਰਵਾਇਆ। ਫਿਰ ਉਨ੍ਹਾਂ ਨੂੰ ਪਤਾ ਲੱਗਾ ਕਿ ਹੁਸ਼ਿਆਰਪੁਰ ਪੁਲਿਸ ਵੱਲੋਂ ਹਰਨੂਰ 'ਤੇ 10 ਕਿਲੋ ਅਫੀਮ ਬਰਾਮਦ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਤੁਰੰਤ ਪੁਲੀਸ ਨੇ ਚਲਾਨ ਵੀ ਪੇਸ਼ ਕਰ ਦਿੱਤਾ। ਹਾਲਾਂਕਿ ਹੁਣ ਹਾਈਕੋਰਟ ਨੇ ਇਸ 'ਤੇ ਰੋਕ ਲਗਾ ਦਿੱਤੀ ਹੈ।
ਜਦੋਂ ਬੇਟੇ ਤੇ ਮਾਮਲੇ ਦਾ ਪਤਾ ਲੱਗਾ ਤਾਂ ਰਿਸ਼ਤੇਦਾਰਾਂ ਨੇ ਜਾਂਚ ਕੀਤੀ। ਇਸ ਵਿੱਚ ਪਤਾ ਲੱਗਾ ਹੈ ਕਿ ਉਸ ਦੀ ਗ੍ਰਿਫ਼ਤਾਰੀ ਹੁਸ਼ਿਆਰਪੁਰ ਤੋਂ ਦਿਖਾਈ ਗਈ ਹੈ। ਇਸ ਤੋਂ ਬਾਅਦ ਪਰਿਵਾਰ ਨੇ ਸਭ ਤੋਂ ਪਹਿਲਾਂ ਉਸ ਹੋਟਲ ਦੀ ਸੀਸੀਟੀਵੀ ਫੁਟੇਜ ਹਾਸਲ ਕੀਤੀ ਜਿੱਥੇ ਪੁਲਿਸ ਮੁਲਾਜ਼ਮ ਉਨ੍ਹਾਂ ਦੇ ਪੁੱਤਰ ਨੂੰ ਮਿਲੇ ਸਨ। ਫਿਰ ਰਸਤੇ 'ਚ ਇਕ ਹੋਟਲ 'ਚ ਰੁਕ ਕੇ ਖਾਣਾ ਖਾਧਾ, ਉਥੋਂ ਦੀ ਫੁਟੇਜ ਵੀ ਕੱਢ ਲਈ। ਪਰਿਵਾਰਕ ਮੈਂਬਰਾਂ ਨੇ ਕੋਟਾ ਤੋਂ ਹੁਸ਼ਿਆਰਪੁਰ ਤੱਕ ਦੇ ਸਾਰੇ ਟੋਲ ਪਲਾਜ਼ਿਆਂ ਦੀ ਸੀਸੀਟੀਵੀ ਫੁਟੇਜ ਵੀ ਕਢਵਾਈ ਜਿਸ ਤੋਂ ਬਾਅਦ ਹਾਈਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ ਕਿ ਹੁਸ਼ਿਆਰਪੁਰ ਪੁਲਿਸ ਨੇ ਝੂਠਾ ਕੇਸ ਦਰਜ ਕੀਤਾ ਹੈ।
ਪਰਿਵਾਰਕ ਮੈਂਬਰਾਂ ਅਨੁਸਾਰ ਹਰਨੂਰ ਨੂੰ ਬੁਲਾਇਆ ਗਿਆ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਉਹ ਆਈਲੈਟਸ ਲਈ ਕੰਮ ਕਰਦਾ ਹੈ। ਸਾਨੂੰ ਰਾਜਸਥਾਨ ਵਿੱਚ ਕੁਝ ਮੁੰਡੇ ਚਾਹੀਦੇ ਹਨ। ਇਸ ਤੋਂ ਬਾਅਦ 21 ਸਾਲਾ ਹਰਨੂਰ ਨੇ ਕਲਾਰਕ ਹੋਟਲ ਬੁਲਾਇਆ। ਉਥੋਂ ਪੰਜਾਬ ਪੁਲਿਸ ਦੀ ਟੀਮ ਨੇ ਉਸ ਨੂੰ ਚੁੱਕ ਲਿਆ। ਸੀਸੀਟੀਵੀ ਫੁਟੇਜ ਵਿੱਚ ਦਿਖਾਇਆ ਗਿਆ ਹੈ ਕਿ ਪੁਲਿਸ ਮੁਲਾਜ਼ਮ ਇੱਕ ਇਨੋਵਾ ਅਤੇ ਇੱਕ ਸਰਕਾਰੀ ਬੋਲੈਰੋ ਗੱਡੀ ਨਾਲ ਉੱਥੇ ਗਏ ਸਨ।
ਇਹ ਵੀ ਪੜ੍ਹੋ : ਕਿਸਾਨਾਂ ਦੇ ਐਲਾਨ ਨੇ ਪਾਵਰਕਾਮ ਦੀ ਚਿੰਤਾ ਵਧਾਈ
ਅਗਵਾ ਮਾਮਲੇ ਵਿੱਚ ਲਖਵੀਰ ਸਿੰਘ, ਗੁਰਲਾਭ ਸਿੰਘ, ਲਾਲ ਸਿੰਘ, ਗੁਰਨਾਮ ਸਿੰਘ, ਮਹੇਸ਼ ਸ਼ੰਕਰ, ਆਰਤੀ, ਬੂਟਾ ਸਿੰਘ, ਸੁਖਦੇਵ ਸਿੰਘ, ਸੁਮਿਤ ਕੁਮਾਰ, ਗੁਰਪ੍ਰੀਤ, ਤ੍ਰਿਲੋਕ ਸਿੰਘ, ਰਮਨ ਕੁਮਾਰ, ਜਸਪ੍ਰੀਤ ਸਿੰਘ ਅਤੇ ਇੱਕ ਪੀਪੀਐਸ ਅਧਿਕਾਰੀ (ਡੀਐਸਪੀ) ਨੂੰ ਨਾਮਜ਼ਦ ਕੀਤਾ ਗਿਆ ਹੈ। ਰਾਜਸਥਾਨ ਪੁਲੀਸ ਨੇ ਇਸ ਮਾਮਲੇ ਵਿੱਚ ਆਈਪੀਸੀ ਦੀ ਧਾਰਾ 365, 343, 394, 120ਬੀ, 115, 167 ਅਤੇ ਐਨਡੀਪੀਐਸ ਐਕਟ ਦੀ ਧਾਰਾ 59 ਤਹਿਤ ਕੇਸ ਦਰਜ ਕੀਤਾ ਹੈ।
-PTC News