ਦਿੱਲੀ ਦੇ ਸਿੰਘੂ ਬਾਰਡਰ ਦੀ ਰੈੱਡ ਲਾਈਟ ‘ਤੇ ਡਟੇ ਕਿਸਾਨਾਂ ‘ਤੇ FIR ਦਰਜ

FIR Registered on Farmers by Delhi Police at Singhu border red light
ਦਿੱਲੀ ਦੇ ਸਿੰਘੂ ਬਾਰਡਰ ਦੀ ਰੈੱਡ ਲਾਈਟ 'ਤੇ ਡਟੇ ਕਿਸਾਨਾਂ 'ਤੇ FIR ਦਰਜ  

ਦਿੱਲੀ ਦੇ ਸਿੰਘੂ ਬਾਰਡਰ ਦੀ ਰੈੱਡ ਲਾਈਟ ‘ਤੇ ਡਟੇ ਕਿਸਾਨਾਂ ‘ਤੇ FIR ਦਰਜ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ‘ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ 16ਵੇਂ ਦਿਨ ਵੀ ਜਾਰੀ ਹੈ। ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਕੜਾਕੇ ਦੀ ਠੰਢ ‘ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ ‘ਤੇ ਬੈਠੇ ਹੋਏ ਹਨ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ।

FIR Registered on Farmers by Delhi Police at Singhu border red light
ਦਿੱਲੀ ਦੇ ਸਿੰਘੂ ਬਾਰਡਰ ਦੀ ਰੈੱਡ ਲਾਈਟ ‘ਤੇ ਡਟੇ ਕਿਸਾਨਾਂ ‘ਤੇ FIR ਦਰਜ

ਇਸ ਦੌਰਾਨ ਪੁਲਿਸ ਨੇ ਸਿੰਘੂ ਸਰਹੱਦ ਦੀ ਲਾਲ ਬੱਤੀ ‘ਤੇ ਧਰਨੇ ‘ਤੇ ਬੈਠੇ ਕਿਸਾਨਾਂ ‘ਤੇ ਐਫਆਈਆਰ ਦਰਜ ਕਰ ਦਿੱਤੀ ਹੈ। ਪੁਲਿਸ ਨੇ ਕਿਸਾਨਾਂ ਖਿਲਾਫ਼ ਸਮਾਜਿਕ ਦੂਰੀ ਦੀ ਪਾਲਣ ਨਾ ਕਰਨ ਅਤੇ ਮਹਾਂਮਾਰੀ ਐਕਟ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਦੱਸ ਦੇਈਏ ਕਿ ਇਹ ਕਿਸਾਨ 29 ਨਵੰਬਰ ਨੂੰ ਲਾਮਪੁਰ ਬਾਰਡਰ ਤੋਂ ਜ਼ਬਰਦਸਤੀ ਦਿੱਲੀ ਦੀ ਸਰਹੱਦ ਵਿਚ ਦਾਖਲ ਹੋਏ ਤੇ ਸਿੰਘੂ ਬਾਰਡਰ ਦੀ ਰੈੱਡ ਲਾਈਟ ‘ਤੇ ਧਰਨਾ ਦੇ ਰਹੇ ਸੀ। 7 ਦਸੰਬਰ ਨੂੰ ਵੀ ਪੁਲਿਸ ਨੇ ਅਲੀਪੁਰ ਥਾਣੇ ਵਿਚ ਕਿਸਾਨਾਂ ਖਿਲਾਫ਼ ਐਫਆਈਆਰ ਦਰਜ ਕੀਤੀ।

FIR Registered on Farmers by Delhi Police at Singhu border red light
ਦਿੱਲੀ ਦੇ ਸਿੰਘੂ ਬਾਰਡਰ ਦੀ ਰੈੱਡ ਲਾਈਟ ‘ਤੇ ਡਟੇ ਕਿਸਾਨਾਂ ‘ਤੇ FIR ਦਰਜ

ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਪੂਰੇ ਦੇਸ਼ ‘ਚ ਅੰਦੋਲਨ ਤੇਜ਼ ਹੋਵੇਗਾ ਅਤੇ 12 ਦਸੰਬਰ ਤੋਂ ਪੂਰੇ ਦੇਸ਼ ‘ਚ ਟੋਲ ਪਲਾਜ਼ੇ ਘੇਰੇ ਜਾਣਗੇ। ਉਨ੍ਹਾਂ ਕਿਹਾ ਕਿ 14 ਦਸੰਬਰ ਨੂੰ ਪੰਜਾਬ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਸ਼ੁਰੂ ਹੋਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੁਣ ਪੂਰੇ ਭਾਰਤ ਵਿੱਚ ਰੇਲਵੇ ਟਰੈਕ ਰੋਕੇ ਜਾਣਗੇ,ਜਿਸ ਦੀ ਤਰੀਖ ਜਲਦ ਐਲਾਨ ਹੋਵੇਗੀ। ਕਿਸਾਨਾਂ ਵੱਲੋਂ ਰੇਲਵੇ ਲਾਇਨਾਂ ‘ਤੇ ਮੁੜ ਧਰਨੇ ਸ਼ੁਰੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਸਾਰੀਆਂ ਕਿਸਾਨ ਜਥੇਬੰਦੀਆਂ ਇਕਜੁੱਟ ਹਨ।

FIR Registered on Farmers by Delhi Police at Singhu border red light
ਦਿੱਲੀ ਦੇ ਸਿੰਘੂ ਬਾਰਡਰ ਦੀ ਰੈੱਡ ਲਾਈਟ ‘ਤੇ ਡਟੇ ਕਿਸਾਨਾਂ ‘ਤੇ FIR ਦਰਜ

ਜ਼ਿਕਰਯੋਗ ਹੈ ਕਿ ਕੱਲ੍ਹ ਕੇਂਦਰ ਸਰਕਾਰ ਨੇ ਲਿਖਤੀ ਪ੍ਰਸਤਾਵ ਭੇਜਿਆ ਗਿਆ ਸੀ, ਜਿਸ ਨੂੰ ਕਿਸਾਨਾਂ ਨੇ ਰੱਦ ਕਰ ਦਿੱਤਾ ਸੀ ਤੇ ਕਿਸਾਨਾਂ ਨੇ ਕਿਹਾ ਸੀ ਕਿ ਸਾਨੂੰ ਸਿਰਫ਼ ਕਾਨੂੰਨ ਰੱਦ ਕਰਨ ਤੋਂ ਇਲਾਵਾ ਕੁਝ ਵੀ ਮਨਜ਼ੂਰੀ ਨਹੀਂ ਹੈ। ਇਸ ਤੋਂ ਪਹਿਲਾਂ ਕਿਸਾਨਾਂ ਦੇ ਸਰਕਾਰ ਦਰਮਿਆਨ 6 ਮੀਟਿੰਗਾਂ ਹੋ ਚੁੱਕੀਆਂ ਹਨ ,ਜੋ ਪੂਰੀ ਤਰ੍ਹਾਂ ਬੇਸਿੱਟਾ ਰਹੀਆਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਕਰਦੇ ਉਦੋਂ ਤੱਕ ਅਸੀਂ ਇੱਥੋਂ ਵਾਪਸ ਨਹੀਂ ਜਾਵੇਗਾ। ਸਿੰਘੂ ਬਾਰਡਰ ‘ਤੇ ਕਿਸਾਨ ਵੱਡੀ ਗਿਣਤੀ ‘ਚ ਪੁੱਜੇ ਹੋਏ ਤੇ ਕਿਸਾਨਾਂ ਦਾ ਆਉਣਾ ਲਗਾਤਾਰ ਜਾਰੀ ਹੈ।
-PTCNews