ਮੁੱਖ ਖਬਰਾਂ

ਕੋਰੋਨਾ ਵੈਕਸੀਨ ਬਣਾਉਣ ਵਾਲੇ ਸੀਰਮ ਇੰਸਟੀਟਿਊਟ ਦੇ ਨਵੇਂ ਪਲਾਂਟ 'ਚ ਲੱਗੀ ਭਿਆਨਕ ਅੱਗ

By Shanker Badra -- January 21, 2021 5:01 pm -- Updated:Feb 15, 2021

ਮਹਾਰਾਸ਼ਟਰ : ਪੁਣੇ 'ਚ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੇ ਟਰਮਿਨਲ-1 ਗੇਟ 'ਤੇ ਵੀਰਵਾਰ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਇਸਮੌਕੇ 'ਤੇ ਅੱਗ ਬੁਝਾਊ 8 ਗੱਡੀਆਂ ਮੌਜੂਦ ਹਨ ਅਤੇ ਅੱਗ ਬੁਝਾਉਣ ਦਾ ਕੰਮ ਜਾਰੀ ਹੈ।ਫ਼ਿਲਹਾਲ ਅੱਗ ਲੱਗਣ ਦੇ ਕਾਰਨਾਂ ਅਜੇ ਨਹੀਂ ਲੱਗ ਸਕਿਆ।

Fire , Serum Institute building , Pune , Vaccine plant ਕੋਰੋਨਾ ਵੈਕਸੀਨ ਬਣਾਉਣ ਵਾਲੇ ਸੀਰਮ ਇੰਸਟੀਟਿਊਟ ਦੇ ਨਵੇਂ ਪਲਾਂਟ 'ਚ ਲੱਗੀ ਭਿਆਨਕ ਅੱਗ

ਪੜ੍ਹੋ ਹੋਰ ਖ਼ਬਰਾਂ : ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਮੀਟਿੰਗ ਰਹੀ ਬੇਸਿੱਟਾ

ਇਹੀ ਇੰਸਟੀਚਿਊਟ ਹੀ ਕੋਰੋਨਾ ਵੈਕਸੀਨ 'ਕੋਵਿਸ਼ੀਲਡ' ਬਣਾ ਰਹੀ ਹੈ। ਜਿਸ ਦੀ ਸਪਲਾਈ ਭਾਰਤ ਸਮੇਤ ਕਈ ਦੇਸ਼ਾਂ 'ਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਣੇ ਦੇ ਮੰਜਰੀ ਵਿੱਚ ਸਥਿਤ ਸੀਰਮ ਇੰਸਟੀਟਿਊਟ ਆਫ ਇੰਡੀਆ ਦੇ ਨਵੇਂ ਪਲਾਂਟ ਨੂੰ ਅੱਗ ਲੱਗੀ ਹੋਈ ਹੈ।

ਕੋਰੋਨਾ ਵੈਕਸੀਨ ਬਣਾਉਣ ਵਾਲੇ ਸੀਰਮ ਇੰਸਟੀਟਿਊਟ ਦੇ ਨਵੇਂ ਪਲਾਂਟ 'ਚ ਲੱਗੀ ਭਿਆਨਕ ਅੱਗ

300 ਕਰੋੜ ਦੀ ਲਾਗਤ ਨਾਲ ਬਣੇ ਇਸ ਪਲਾਂਟ ਵਿੱਚ ਕੋਰੋਨਾ ਟੀਕੇ ਕੋਵਿਸ਼ਿਲਡ ਦੀ ਵੱਡੇ ਪੱਧਰ 'ਤੇ ਉਤਪਾਦਨ ਕਰਨ ਦੀ ਯੋਜਨਾ ਹੈ। ਪਿੱਛਲੇ ਸਾਲ ਹੀ ਕੇਂਦਰੀ ਸਿਹਤ ਮੰਤਰੀ ਡਾ: ਹਰਸ਼ਵਰਧਨ ਨੇ ਇਸ ਪਲਾਂਟ ਦਾ ਉਦਘਾਟਨ ਕੀਤਾ ਸੀ, ਪਰ ਇਸ ਪਲਾਂਟ ਵਿੱਚ ਟੀਕੇ ਦਾ ਉਤਪਾਦਨ ਸ਼ੁਰੂ ਨਹੀਂ ਹੋਇਆ ਹੈ।

Fire , Serum Institute building , Pune , Vaccine plant ਕੋਰੋਨਾ ਵੈਕਸੀਨ ਬਣਾਉਣ ਵਾਲੇ ਸੀਰਮ ਇੰਸਟੀਟਿਊਟ ਦੇ ਨਵੇਂ ਪਲਾਂਟ 'ਚ ਲੱਗੀ ਭਿਆਨਕ ਅੱਗ

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਦਾ ਅੰਦੋਲਨ ਅੱਜ 57ਵੇਂ ਦਿਨ ਵੀ ਜਾਰੀ , ਅੱਜ ਹੋਵੇਗੀ ਕਿਸਾਨ ਜਥੇਬੰਦੀਆਂ ਦੀ ਮੀਟਿੰਗ

ਇਸ ਮੌਕੇ 'ਤੇ ਫਾਇਰ ਬਿਰਗੇਡ ਦੀਆਂ 7 ਤੋਂ 8 ਗੱਡੀਆਂ ਮੌਜੂਦ ਹਨ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਗ 'ਤੇ ਅਜੇ ਤੱਕ ਕਾਬੂ ਨਹੀਂ ਪਾਇਆ ਗਿਆ ਹੈ। ਇਸ ਪੰਜ ਮੰਜ਼ਿਲਾ ਪਲਾਂਟ ਵਿਚ ਕੋਵਿਸ਼ਿਲਡ ਦਾ ਉਤਪਾਦਨ ਕੁੱਝ ਦਿਨਾਂ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ।
-PTCNews

  • Share