ਦਿੱਲੀ ਦੇ ਬਵਾਨਾ ਉਦਯੋਗਿਕ ਇਲਾਕੇ 'ਚ ਗੱਤਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ
ਦਿੱਲੀ ਦੇ ਬਵਾਨਾ ਉਦਯੋਗਿਕ ਇਲਾਕੇ 'ਚ ਗੱਤਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ:ਨਵੀਂ ਦਿੱਲੀ : ਦਿੱਲੀ ਦੇ ਬਵਾਨਾ ਉਦਯੋਗਿਕ ਇਲਾਕੇ 'ਚ ਅੱਜ ਸਵੇਰੇ ਇਕ ਗੱਤਾ ਫੈਕਟਰੀ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਇਸ ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀਆਂ 14 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸ ਦੌਰਾਨ ਅੱਗ ਲੱਗਣ ਕਾਰਨ ਹਰ ਪਾਸੇ ਧੂੰਆਂ ਹੀ ਧੂੰਆਂ ਵਿਖਾਈ ਦੇ ਰਿਹਾ ਸੀ। ਫਿਲਹਾਲ ਹਾਲੇ ਕਿਸੀ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਮਿਲੀ ਹੈ। -PTCNews