ਮੁੱਖ ਖਬਰਾਂ

ਸੋਨੀਪਤ ਸਥਿਤ ਫੈਕਟਰੀ ’ਚ ਲੱਗੀ ਭਿਆਨਕ ਅੱਗ, 8 ਮਜ਼ਦੂਰ ਝੁਲਸੇ

By Jashan A -- March 01, 2020 10:34 am

ਸੋਨੀਪਤ: ਹਰਿਆਣਾ ਦੇ ਸੋਨੀਪਤ ਜ਼ਿਲੇ ਦੇ ਕੁੰਡਲੀ ਉਦਯੋਗਿਤ ਖੇਤਰ ’ਚ ਬਟਨ ਫੈਕਟਰੀ ’ਚ ਭਿਆਨਕ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰਨ ਕਾਰਨ 8 ਮਜ਼ਦੂਰ ਬੁਰੀ ਤਰ੍ਹਾਂ ਝੁਲਸ ਗਏ ਹਨ।

ਮਿਲੀ ਜਾਣਕਾਰੀ ਮੁਤਾਬਕ ਇਹਨਾਂ ਵਿੱਚੋਂ 2 ਮਜ਼ਦੂਰਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਦਿੱਲੀ ਦੇ ਹਸਪਤਾਲ ’ਚ ਰੈਫਰ ਕਰ ਦਿੱਤਾ ਗਿਆ ਹੈ।

ਹੋਰ ਪੜ੍ਹੋ:ਪਟਿਆਲਾ 'ਚ ਕਿੰਨਰਾਂ ਵਿਚਾਲੇ ਹੋਈ ਜ਼ਬਰਦਸਤ ਲੜਾਈ, ਚੱਲੇ ਘਸੁੰਨ ਮੁੱਕੇ

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਵਾਪਰਿਆ ਤਾਂ ਉਸ ਸਮੇਂ ਫੈਕਟਰੀ ’ਚ 12-13 ਮਜ਼ਦੂਰ ਮੌਜੂਦ ਸੀ।ਉਧਰ ਮੌਕੇ ’ਤੇ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਅਤੇ ਪੁਲਸ ਪਹੁੰਚੀ। ਇਹ ਹਾਦਸਾ ਸ਼ਾਰਟ ਸਰਕਿਟ ਕਾਰਨ ਵਾਪਰਿਆ ਫਿਲਹਾਲ ਰਾਹਤ-ਬਚਾਅ ਕਾਰਜ ਜਾਰੀ ਹੈ।

-PTC News

  • Share