Thu, Apr 25, 2024
Whatsapp

ਜਲੰਧਰ ਦੇ ਪਿੰਡ ਸੰਗਲ ਸੋਹਲ ਸਥਿਤ ਕੈਮੀਕਲ ਫੈਕਟਰੀ ’ਚ ਲੱਗੀ ਭਿਆਨਕ ਅੱਗ

Written by  Shanker Badra -- November 11th 2021 01:53 PM
ਜਲੰਧਰ ਦੇ ਪਿੰਡ ਸੰਗਲ ਸੋਹਲ ਸਥਿਤ ਕੈਮੀਕਲ ਫੈਕਟਰੀ ’ਚ ਲੱਗੀ ਭਿਆਨਕ ਅੱਗ

ਜਲੰਧਰ ਦੇ ਪਿੰਡ ਸੰਗਲ ਸੋਹਲ ਸਥਿਤ ਕੈਮੀਕਲ ਫੈਕਟਰੀ ’ਚ ਲੱਗੀ ਭਿਆਨਕ ਅੱਗ

ਜਲੰਧਰ : ਜਲੰਧਰ ਦੇ ਥਾਣਾ ਮਕਸੂਦਾਂ ਦੇ ਅਧੀਨ ਪੈਂਦੇ ਪਿੰਡ ਸੰਗਲ ਸੋਹਲ ’ਚ ਸਥਿਤ ਏ.ਆਰ.ਬੀ. ਨਾਂ ਦੀ ਕੈਮੀਕਲ ਫੈਕਟਰੀ ’ਚ ਭਿਆਨਕ ਅੱਗ ਲੱਗ ਗਈ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੇ ਅਧਿਕਾਰੀ ਗੱਡੀਆਂ ਲੈ ਕੇ ਮੌਕੇ ’ਤੇ ਪਹੁੰਚ ਚੁੱਕੇ ਹਨ ਅਤੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। [caption id="attachment_547782" align="aligncenter" width="300"] ਜਲੰਧਰ ਦੇ ਪਿੰਡ ਸੰਗਲ ਸੋਹਲ ਸਥਿਤ ਕੈਮੀਕਲ ਫੈਕਟਰੀ ’ਚ ਲੱਗੀ ਭਿਆਨਕ ਅੱਗ[/caption] ਫਾਇਰ ਅਧਿਕਾਰੀ ਜਸੰਵਤ ਕਾਹਲੋ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 4.00 ਵਜੇ ਸੂਚਨਾ ਮਿਲੀ ਸੀ ਕਿ ਪਿੰਡ ਸੰਗਲ ਸੋਹਲ ’ਚ ਸਥਿਤ ਇਕ ਫੈਕਟਰੀ ’ਚ ਭਿਆਨਕ ਅੱਗ ਲੱਗ ਗਈ ਹੈ। ਸੂਚਨਾ ਮਿਲਦੇ ਹੀ ਉਹ ਤੁਰੰਤ ਹੀ ਆਪਣੀ ਟੀਮ ਦੇ ਨਾਲ ਮੌਕੇ ’ਤੇ ਪਹੁੰਚੇ ਅਤੇ ਅੱਗ ਬੁਝਾਉਣੀ ਸ਼ੁਰੂ ਕੀਤੀ। [caption id="attachment_547781" align="aligncenter" width="300"] ਜਲੰਧਰ ਦੇ ਪਿੰਡ ਸੰਗਲ ਸੋਹਲ ਸਥਿਤ ਕੈਮੀਕਲ ਫੈਕਟਰੀ ’ਚ ਲੱਗੀ ਭਿਆਨਕ ਅੱਗ[/caption] ਫੈਕਟਰੀ ’ਚ ਪਲਾਸਟਿਕ ਦੇ ਗਲਵਜ਼ ਦੇ ਇਲਾਵਾ ਹੋਰ ਸਾਮਾਨ ਪਿਆ ਹੋਣ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ। ਇਸੇ ਲਈ ਫਾਇਰ ਬ੍ਰਿਗੇਡ ਦੀਆਂ ਸਬ ਸਟੇਸ਼ਨਾਂ 'ਤੇ ਖੜ੍ਹੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ। [caption id="attachment_547780" align="aligncenter" width="300"] ਜਲੰਧਰ ਦੇ ਪਿੰਡ ਸੰਗਲ ਸੋਹਲ ਸਥਿਤ ਕੈਮੀਕਲ ਫੈਕਟਰੀ ’ਚ ਲੱਗੀ ਭਿਆਨਕ ਅੱਗ[/caption] ਇਸ ਦੌਰਾਨ ਫੈਕਟਰੀ ’ਚ ਅੱਗ 'ਤੇ ਕਾਬੂ ਪਾਉਣ ਲਈ 40 ਤੋਂ ਵੱਧ ਗੱਡੀਆਂ ਦੇ ਪਾਣੀ ਦੀ ਵਰਤੋਂ ਕੀਤੀ ਗਈ ਹੈ। ਫ਼ਿਲਹਾਲ ਅੱਗ ਲੱਗਣ ਦੇ ਕਾਰਨਾਂ ਅਤੇ ਨੁਕਸਾਨ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਫੈਕਟਰੀ ਦਾ ਲੱਖਾਂ ਦਾ ਨੁਕਸਾਨ ਹੋ ਚੁੱਕਾ ਹੈ। -PTCNews


Top News view more...

Latest News view more...