Fri, Apr 26, 2024
Whatsapp

ਪੰਚਕੂਲਾ 'ਚ ਅੱਗ ਦਾ ਤਾਂਡਵ, 100 ਦੁਕਾਨਾਂ ਸੜ ਕੇ ਹੋਈਆ ਸੁਆਹ

Written by  Pardeep Singh -- September 02nd 2022 10:17 AM
ਪੰਚਕੂਲਾ 'ਚ ਅੱਗ ਦਾ ਤਾਂਡਵ, 100 ਦੁਕਾਨਾਂ ਸੜ ਕੇ ਹੋਈਆ ਸੁਆਹ

ਪੰਚਕੂਲਾ 'ਚ ਅੱਗ ਦਾ ਤਾਂਡਵ, 100 ਦੁਕਾਨਾਂ ਸੜ ਕੇ ਹੋਈਆ ਸੁਆਹ

ਪੰਚਕੂਲਾ: ਅੱਗ ਲੱਗਣ ਦੀਆਂ ਘਟਨਾਵਾਂ ਦਿਨੋਂ ਦਿਨ ਵੱਧਦੀਆਂ ਜਾ ਰਹੀਆ ਹਨ। ਪੰਚਕੂਲਾ ਦੇ ਸੈਕਟਰ-9 ਦੀ ਰੇਹੜੀ ਮਾਰਕੀਟ ਵਿੱਚ ਵੀਰਵਾਰ-ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਭਿਆਨਕ ਅੱਗ ਲੱਗ ਗਈ। ਜਲਦੀ ਹੀ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਲੱਗਣ ਕਾਰਨ ਚਾਰੇ ਪਾਸੇ ਹਾਹਾਕਾਰ ਮਚ ਗਈ। ਕਈ ਦੁਕਾਨਾਂ ਅੱਗ ਦੀ ਲਪੇਟ ਵਿੱਚ ਆ ਗਈਆਂ। ਦੁਕਾਨਾਂ ਵਿੱਚ ਰੱਖੇ ਸਾਮਾਨ ਨੂੰ ਅੱਗ ਲੱਗ ਗਈ ਅਤੇ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਜਿਸ ਕਾਰਨ ਦੁਕਾਨਦਾਰਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। bribe (43) ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਫਾਇਰ ਬ੍ਰਿਗੇਡ ਦੀ ਗੱਡੀ ਪਹੁੰਚ ਗਈ ਪਰ ਇਕ ਗੱਡੀ ਨਾਲ ਅੱਗ 'ਤੇ ਕਾਬੂ ਪਾਉਣਾ ਆਸਾਨ ਨਹੀਂ ਸੀ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਮੌਕੇ 'ਤੇ ਪਹੁੰਚੀਆ ਪਰ ਇਸ ਦੇ ਬਾਵਜੂਦ ਅੱਗ ਇੰਨੀ ਭੜਕ ਚੁੱਕੀ ਸੀ ਕਿ 10 ਫਾਇਰ ਟੈਂਡਰਾਂ ਨੂੰ ਅੱਗ 'ਤੇ ਕਾਬੂ ਪਾਉਣ 'ਚ 5 ਘੰਟੇ ਲੱਗ ਗਏ। ਮਿਲੀ ਜਾਣਕਾਰੀ ਮੁਤਾਬਕ ਰੇਹੜੀ ਮਾਰਕੀਟ ਦੀਆਂ 100 ਦੁਕਾਨਾਂ ਸੜ ਕੇ ਸੁਆਹ ਹੋ ਗਈਆ ਹਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅੱਗ ਬੁਝਾਉਣ ਲਈ ਪੰਚਕੂਲਾ, ਡੇਰਾਬੱਸੀ, ਚੰਡੀਗੜ੍ਹ, ਕਾਲਕਾ, ਪਿੰਜੌਰ ਅਤੇ ਆਸ-ਪਾਸ ਦੇ ਕਈ ਇਲਾਕਿਆਂ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਸਨ। ਪੰਚਕੂਲਾ ਪੁਲੀਸ ਦੇ ਉੱਚ ਅਧਿਕਾਰੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਕੇ ’ਤੇ ਪੁੱਜੇ।

ਇਹ ਵੀ ਪੜ੍ਹੋ: ਹਾਈਕੋਰਟ ਨੇ ਪਠਾਨਕੋਟ, ਗੁਰਦਾਸਪੁਰ ਤੇ ਨੇੜਲੇ ਸਰਹੱਦੀ ਖੇਤਰ 'ਚ ਹਰ ਤਰ੍ਹਾਂ ਦੀ ਮਾਈਨਿੰਗ 'ਤੇ ਲਗਾਈ ਰੋਕ 
-PTC News

Top News view more...

Latest News view more...