Sat, Apr 20, 2024
Whatsapp

ਜਲੰਧਰ 'ਚ ਫਰਨੀਚਰ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ

Written by  Jashan A -- February 23rd 2020 10:50 AM
ਜਲੰਧਰ 'ਚ ਫਰਨੀਚਰ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ

ਜਲੰਧਰ 'ਚ ਫਰਨੀਚਰ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ

ਜਲੰਧਰ: ਜਲੰਧਰ ਦੇ ਨਕੋਦਰ ਰੋਡ 'ਤੇ ਸਥਿਤ ਘੇਈ ਫਰਨੀਚਰ ਦੇ ਗੁਦਾਮ 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਬੀਤੀ ਦੇਰ ਰਾਤ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਗੁਦਾਮ 'ਚ ਪਿਆ ਸਾਰਾ ਸੜ੍ਹ ਕੇ ਸੁਆਹ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਗੁਦਾਮ ਦੀ ਚੌਥੀ ਮੰਜ਼ਿਲ ਵਿਚ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦੀ ਅਜੇ ਕੋਈ ਜਾਣਕਾਰੀ ਨਹੀਂ ਹੈ। ਫਿਲਹਾਲ ਫਾਇਰ ਬਿ੍ਰਗੇਡ ਦੀਆਂ ਕਰੀਬ 15 ਗੱਡੀਆਂ ਨੇ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਇਆ ਗਿਆ। ਹੋਰ ਪੜ੍ਹੋ: ਜਲੰਧਰ: ਸੋਢਲ ਮੇਲੇ 'ਚ ਟੁੱਟਿਆ ਝੂਲਾ, 3 ਬੱਚੇ ਜ਼ਖਮੀ ਉਧਰ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News


Top News view more...

Latest News view more...