Mon, Dec 22, 2025
Whatsapp

ਅੰਮ੍ਰਿਤਸਰ ਦੇ ਝਬਾਲ ਰੋਡ 'ਤੇ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਸਮਾਨ ਸੜ ਕੇ ਸੁਆਹ 

Reported by:  PTC News Desk  Edited by:  Shanker Badra -- May 07th 2021 02:53 PM
ਅੰਮ੍ਰਿਤਸਰ ਦੇ ਝਬਾਲ ਰੋਡ 'ਤੇ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਸਮਾਨ ਸੜ ਕੇ ਸੁਆਹ 

ਅੰਮ੍ਰਿਤਸਰ ਦੇ ਝਬਾਲ ਰੋਡ 'ਤੇ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਸਮਾਨ ਸੜ ਕੇ ਸੁਆਹ 

ਅੰਮ੍ਰਿਤਸਰ : ਅੰਮ੍ਰਿਤਸਰ ਦੇ ਝਬਾਲ ਰੋਡ 'ਤੇ ਸਥਿਤ ਬਦਾਮ ਅਤੇ ਕਾਜੂ ਦੀ ਪੈਕਿੰਗ ਕਰਨ ਵਾਲੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਹੈ। ਜਿਸ ਨਾਲ ਵੱਡਾ ਮਾਲੀ ਨੁਕਸਾਨ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਇਸ ਦੀ ਖ਼ਬਰ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਇਆ ਜਾ ਰਿਹਾ ਹੈ ।   [caption id="attachment_495523" align="aligncenter" width="300"]Fire in Packing of almonds and cashews packing factory on Jhabal Road in Amritsar ਅੰਮ੍ਰਿਤਸਰ ਦੇ ਝਬਾਲ ਰੋਡ 'ਤੇ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਸਮਾਨ ਸੜ ਕੇ ਸੁਆਹ[/caption] ਇਸ ਸੰਬਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਰਾਜਵਿੰਦਰ ਕੌਰ ਨੇ ਦਸਿਆ ਕਿ ਸਾਨੂੰ ਇਤਲਾਹ ਮਿਲੀ ਸੀ ਕਿ ਦੁਪਹਿਰ 1 ਵਜੇ ਦੇ ਕਰੀਬ ਅੰਮ੍ਰਿਤਸਰ ਦੇ ਝਬਾਲ ਰੋਡ 'ਤੇ ਬਦਾਮ ਅਤੇ ਕਾਜੂ ਪੈਕਿੰਗ ਕਰਨ ਦੀ ਫੈਕਟਰੀ ਵਿੱਚ ਅਚਾਨਕ ਅੱਗ ਲੱਗ ਗਈ ਹੈ। [caption id="attachment_495524" align="aligncenter" width="300"]Fire in Packing of almonds and cashews packing factory on Jhabal Road in Amritsar ਅੰਮ੍ਰਿਤਸਰ ਦੇ ਝਬਾਲ ਰੋਡ 'ਤੇ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਸਮਾਨ ਸੜ ਕੇ ਸੁਆਹ[/caption] ਇਸ ਦੌਰਾਨ ਫੈਕਟਰੀ ਵਿੱਚ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ , ਅੱਗ ਕਿਸ ਕਾਰਨਾਂ ਕਰਕੇ ਲੱਗੀ ਹੈ। ਅੱਗ ਲੱਗਣ ਨਾਲ ਫੈਕਟਰੀ ਵਿਚ ਪਿਆ ਸਮਾਨ ਸੜ ਕੇ ਸੁਆਹ ਹੋ ਗਿਆ ਹੈ ਪਰ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। [caption id="attachment_495522" align="aligncenter" width="300"]Fire in Packing of almonds and cashews packing factory on Jhabal Road in Amritsar ਅੰਮ੍ਰਿਤਸਰ ਦੇ ਝਬਾਲ ਰੋਡ 'ਤੇ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਸਮਾਨ ਸੜ ਕੇ ਸੁਆਹ[/caption] ਕੀ ਨੱਕ 'ਚ ਨਿੰਬੂ ਦੇ ਰਸ ਦੀਆਂ 2 ਬੂੰਦਾਂ ਪਾਉਣ ਨਾਲ ਖ਼ਤਮ ਹੋ ਜਾਵੇਗਾ ਕੋਰੋਨਾ ?  ਜਾਣੋਂ ਇਸ ਦਾਅਵੇ ਦੀ ਸੱਚਾਈ  ਇਸ ਫੈਕਟਰੀ ਦੇ ਅੰਦਰ 300 ਦੇ ਕਰੀਬ ਮੁਲਾਜ਼ਮ ਕੰਮ ਕਰਦੇ ਹਨ ਪਰ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ। ਓਧਰ ਫਾਇਰ ਬ੍ਰਿਗੇਡ ਅਧਿਕਾਰੀਆਂ ਵੱਲੋਂ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਮੰਗਵਾ ਕੇ ਕਾਫ਼ੀ ਮਿਹਨਤ ਤੋਂ ਬਾਅਦ ਆਗੂ 'ਤੇ ਕਾਬੂ ਪਾ ਲਿਆ ਗਿਆ ਹੈ। -PTCNews


Top News view more...

Latest News view more...

PTC NETWORK
PTC NETWORK