adv-img
ਮੁੱਖ ਖਬਰਾਂ

ਪੰਜਾਬ 'ਚ ਦੀਵਾਲੀ ਤੇ ਗੁਰਪੁਰਬ ਮੌਕੇ ਸਿਰਫ਼ ਇਸ ਸਮੇਂ ਚਲਾ ਸਕੋਗੇ ਪਟਾਕੇ

By Pardeep Singh -- October 12th 2022 01:53 PM -- Updated: October 12th 2022 02:02 PM

ਚੰਡੀਗੜ੍ਹ: ਸੂਬੇ ਵਿੱਚ ਪ੍ਰਦੂਸ਼ਣ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਦੀਵਾਲੀ ਅਤੇ ਗੁਰਪੁਰਬ ਮੌਕੇ ਗ੍ਰੀਨ ਪਟਾਕੇ ਚਲਾਉਣ ਲਈ ਦੋ ਘੰਟੇ ਦਾ ਸਮਾਂ ਦੇਣ ਦਾ ਐਲਾਨ ਕੀਤਾ ਹੈ। ਇਹ ਹੁਕਮ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੀ ਸਿਫ਼ਾਰਸ਼ 'ਤੇ ਸਬੰਧਤ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਲਾਗੂ ਕੀਤੇ ਜਾਣਗੇ।

ਦੀਵਾਲੀ ਮੌਕੇ 24 ਅਕਤੂਬਰ ਨੂੰ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਆਗਿਆ ਦਿੱਤੀ ਗਈ ਹੈ। ਉਥੇ ਹੀ ਗੁਰਪੁਰਬ ਵਾਲੇ ਦਿਨ 8 ਨਵੰਬਰ ਨੂੰ ਸਵੇਰੇ 4 ਵਜੇ ਤੋਂ 5 ਵਜੇ ਤੱਕ ਇਕ ਘੰਟਾ ਅਤੇ ਰਾਤ 9 ਤੋਂ 10 ਵਜੇ ਤੱਕ ਇਕ ਘੰਟਾ ਹੀ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਕ੍ਰਿਸਮਿਸ ਮੌਕੇ 25 ਦਸੰਬਰ ਨੂੰ ਰਾਤ 11.55 ਤੋਂ 12.30 ਵਜੇ ਤੱਕ ਅਤੇ ਨਵੇਂ ਸਾਲ ਦੀ ਸ਼ਾਮਲ 31 ਦਸੰਬਰ ਨੂੰ ਰਾਤ 11.55 ਤੋਂ 12.30 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ।

ਪੰਜਾਬ ਸਰਕਾਰ ਨੇ ਈ-ਕਾਮਰਸ ਸਾਈਟਾਂ 'ਤੇ ਪਟਾਕੇ ਵੇਚਣ ਜਾਂ ਡਿਲੀਵਰ ਕਰਨ 'ਤੇ ਪਾਬੰਦੀ ਲਗਾਈ ਹੈ। ਪੀਪੀਸੀਬੀ ਦੇ ਸੀਨੀਅਰ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਦਾਲਤ ਦੁਆਰਾ ਮਨਜ਼ੂਰ ਗ੍ਰੀਨ ਪਟਾਕਿਆਂ ਚਲਾਉਣ ਦੀ ਆਗਿਆ ਦਿੱਤੀ ਹੈ।ਪਟਾਕੇ ਚਲਾਉਣ ਨਾਲ ਪ੍ਰਦੂਸ਼ਣ ਹੁੰਦਾ ਹੈ ਅਤੇ ਪ੍ਰਦੂਸ਼ਣ ਨਾਲ ਸਾਹ ਨਾਲ ਸੰਬੰਧਿਤ ਬਿਮਾਰੀਆਂ ਹੁੰਦੀਆ ਹਨ। ਇਸ ਲਈ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਗ੍ਰੀਨ ਪਟਾਕੇ ਚਲਾਉਣ ਦੀ ਰਿਪੋਰਟ ਦਿੱਤੀ ਸੀ।

ਇਹ ਵੀ ਪੜ੍ਹੋ:ਇੰਟਰਪੋਲ ਦਾ ਭਾਰਤ ਨੂੰ ਝਟਕਾ, SFJ ਮੁਖੀ ਗੁਰਪਤਵੰਤ ਪਨੂੰ ਵਿਰੁੱਧ 'ਰੈਡ ਕਾਰਨਰ' ਜਾਰੀ ਕਰਨ ਤੋਂ ਇਨਕਾਰ

-PTC News

  • Share