adv-img
ਮੁੱਖ ਖਬਰਾਂ

ਦਿੱਲੀ 'ਚ ਪਟਾਕੇ ਚਲਾਉਣ ਵਾਲੇ ਨੂੰ ਹੋਵੇਗਾ 200 ਰੁਪਏ ਜੁਰਮਾਨੇ ਤੇ 6 ਮਹੀਨਿਆਂ ਦੀ ਸਜ਼ਾ: ਰਾਏ

By Ravinder Singh -- October 19th 2022 06:30 PM -- Updated: October 19th 2022 06:31 PM

ਨਵੀਂ ਦਿੱਲੀ : ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ ਪਟਾਕਿਆਂ ਉਤੇ ਪਾਬੰਦੀ ਨੂੰ ਲਾਗੂ ਕਰਨ ਲਈ ਕੁੱਲ 408 ਟੀਮਾ ਬਣਾਈਆਂ ਗਈਆਂ ਹਨ। ਦਿੱਲੀ 'ਚ ਪਟਾਕੇ ਬਣਾਉਣ, ਸਟੋਰ ਕਰਨ, ਵੇਚਣ ਉਤੇ 5,000 ਰੁਪਏ ਤੱਕ ਦਾ ਜੁਰਮਾਨਾ ਤੇ 3 ਸਾਲ ਦੀ ਸਜ਼ਾ ਤੋਂ ਇਲਾਵਾ ਪਟਾਕੇ ਖ਼ਰੀਦਣ ਤੇ ਚਲਾਉਣ 'ਤੇ 200 ਰੁਪਏ ਜੁਰਮਾਨਾ ਤੇ 6 ਮਹੀਨੇ ਦੀ ਸਜ਼ਾ ਹੋ ਸਕਦੀ ਹੈ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਦਿੱਲੀ 'ਚ ਪਟਾਕਿਆਂ ਦੇ ਨਿਰਮਾਣ, ਸਟੋਰੇਜ, ਵਿਕਰੀ 'ਤੇ 5,000 ਰੁਪਏ ਤੱਕ ਦਾ ਜੁਰਮਾਨਾ ਅਤੇ ਛੇ ਮਹੀਨੇ ਦੀ ਕੈਦ ਦੀ ਸਜ਼ਾ ਹੋਵੇਗੀ।

ਦਿੱਲੀ 'ਚ ਪਟਾਕੇ ਚਲਾਉਣ ਵਾਲੇ ਨੂੰ ਹੋਵੇਗੀ 200 ਰੁਪਏ ਜੁਰਮਾਨੇ ਤੇ 6 ਮਹੀਨਿਆਂ ਦੀ ਸਜ਼ਾ: ਰਾਏ

ਦਿੱਲੀ ਸਰਕਾਰ ਨੇ ਪਟਾਕਿਆਂ 'ਤੇ ਪਾਬੰਦੀ ਲਗਾਈ ਹੈ ਤਾਂ ਜੋ ਤਿਉਹਾਰਾਂ ਅਤੇ ਸਰਦੀਆਂ ਦੇ ਮੌਸਮ ਦੌਰਾਨ ਹਵਾ ਦੀ ਗੁਣਵੱਤਾ ਖਰਾਬ ਨਾ ਹੋਵੇ। ਦਿੱਲੀ 'ਚ ਪਟਾਕਿਆਂ 'ਤੇ ਪਾਬੰਦੀ ਨੂੰ ਲਾਗੂ ਕਰਨ ਲਈ ਦਿੱਲੀ ਸਰਕਾਰ ਨੇ ਕੁੱਲ 408 ਟੀਮਾਂ ਦਾ ਗਠਨ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਪੁਲਿਸ ਨੇ ਸਹਾਇਕ ਪੁਲਿਸ ਕਮਿਸ਼ਨਰ ਦੀ ਅਗਵਾਈ ਹੇਠ 210 ਟੀਮਾਂ ਬਣਾਈਆਂ ਹਨ।

ਇਹ ਵੀ ਪੜ੍ਹੋ : ਮੈਡੀਕਲ ਅਫਸਰਾਂ ਦੀਆਂ 634 ਅਸਾਮੀਆਂ ਲਈ 9 ਅਤੇ 10 ਨਵੰਬਰ ਨੂੰ ਹੋਵੇਗੀ ਵਾਕ-ਇਨ ਇੰਟਰਵਿਊ

ਮਾਲ ਵਿਭਾਗ ਨੇ 165 ਟੀਮਾਂ ਦਾ ਗਠਨ ਕੀਤਾ ਹੈ ਅਤੇ ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਨੇ 33 ਟੀਮਾਂ ਦਾ ਗਠਨ ਕੀਤਾ ਹੈ। ਦਿੱਲੀ ਸਰਕਾਰ ਨੇ ਦੀਵਾਲੀ ਸਮੇਤ ਹਰ ਤਰ੍ਹਾਂ ਦੇ ਪਟਾਕਿਆਂ ਦੇ ਉਤਪਾਦਨ, ਵਿਕਰੀ ਤੇ ਵਰਤੋਂ 'ਤੇ 1 ਜਨਵਰੀ ਤੱਕ ਮੁਕੰਮਲ ਪਾਬੰਦੀ ਲਗਾ ਦਿੱਤੀ ਸੀ, ਜੋ ਪਿਛਲੇ ਦੋ ਸਾਲਾਂ ਤੋਂ ਮਨਾਈ ਜਾ ਰਹੀ ਹੈ।

-PTC News

 

  • Share