ਮੁੱਖ ਖਬਰਾਂ

ਦਿਨ ਦਿਹਾੜੇ ਵਾਪਰੀ ਖ਼ੌਫਨਾਕ ਵਾਰਦਾਤ, ਕਾਰ 'ਚ ਨਾਲ ਜਾ ਰਹੀਆਂ ਕੁੜੀਆਂ ਨੂੰ ਗੋਲੀਆਂ ਮਾਰ ਫਰਾਰ ਹੋਇਆ ਆਰੋਪੀ

By Jagroop Kaur -- March 18, 2021 8:27 pm -- Updated:March 18, 2021 8:28 pm

ਜ਼ਿਲ੍ਹੇ ਦੇ ਪਿੰਡ ਮਾਣੂੰਕੇ ਦੇ ਬੱਸ ਅੱਡੇ 'ਤੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇਕ ਆਲਟੋ ਸਵਾਰ ਨੇ ਆਪਣੀ ਹੀ ਗੱਡੀ ਦੇ ਵਿਚ ਨਾਲ ਜਾ ਰਹੀਆਂ ਦੋ ਅੋਰਤਾ ਨੂੰ ਗੋਲੀ ਮਾਰ ਦਿੱਤੀ ਅਤੇ ਐਨ ਸੜਕ ਦੇ ਵਿਚਕਾਰ ਸੁੱਟ ਕੇ ਨਿਹਾਲ ਸਿੰਘ ਵਾਲੇ ਵੱਲ ਨੂੰ ਫ਼ਰਾਰ ਹੋ ਗਿਆ ਜ਼ਖ਼ਮੀ ਹੋਈਆਂ |

READ MORE : ਸੰਗਰੂਰ :  ਭਵਾਨੀਗੜ੍ਹ ‘ਚ ਨੌਜਵਾਨ ਦੀ ਨੰਗਾ ਕਰਕੇ ਕੀਤੀ ਕੁੱਟਮਾਰ , ਪੀੜਤ ਨੂੰ ਹਸਪਤਾਲ...

ਦੋਵਾਂ ਲੜਕੀਆਂ ਦੀਆਂ ਚੀਕਾਂ ਸੁਣ ਕੇ ਆਸ ਪਾਸ ਦੇ ਲੋਕ ਇਕੱਠੇ ਹੋਏ ਅਤੇ ਉਨ੍ਹਾਂ ਨੂੰ ਕਿਸੇ ਹੋਰ ਗੱਡੀ ਦੇ ਵਿੱਚ ਨਿਹਾਲ ਸਿੰਘ ਵਾਲਾ ਦੇ ਸਿਵਲ ਹਸਪਤਾਲ ਵਿਚ ਭੇਜਿਆ ਜਿਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਨੇ ਫਰੀਦਕੋਟ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ 'ਚ ਰੈਫਰ ਕਰ ਦਿੱਤਾ |

ਪੜ੍ਹੋ ਹੋਰ ਖ਼ਬਰਾਂ : ਜੇਕਰ ਤੁਹਾਡਾ ਵੀ ਨਹੀਂ ਬਣਿਆ ਰਾਸ਼ਨ ਕਾਰਡ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਅਹਿਮ  

ਇਸ ਮੌਕੇ ਤੇ ਸਿਵਲ ਹਸਪਤਾਲ ਨਿਹਾਲ ਸਿੰਘ ਵਾਲਾ ਵਿੱਚ ਤਾਇਨਾਤ ਡਾਕਟਰਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਮਾਣੂੰਕੇ ਪਿੰਡ ਵਿੱਚ ਗੋਲੀ ਚੱਲਣ ਕਾਰਨ ਦੋ ਔਰਤਾਂ ਗੰਭੀਰ ਰੂਪ ਵਿਚ ਜ਼ਖਮੀ ਹੋਣ ਉਪਰੰਤ ਹਸਪਤਾਲ ਨਿਹਾਲ ਸਿੰਘ ਵਾਲਾ ਲਿਆਂਦੀਆਂ ਗਈਆਂ ਸਨ ਜਿਨ੍ਹਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਰੈਫਰ ਕਰ ਦਿੱਤਾ ਗਿਆ ਹੈ ।ਪੀੜਤ ਔਰਤਾਂ ਦੇ ਜ਼ਖ਼ਮੀ ਹੋਣ ਤੋਂ ਬਾਅਦ 'ਚ ਇਹ ਵੀ ਪਤਾ ਚੱਲਿਆ ਹੈ ਕਿ ਦੋਨੋਂ ਔਰਤਾਂ ਨੂੰ ਮੈਡੀਕਲ ਹਸਪਤਾਲ ਫ਼ਰੀਦਕੋਟ ਰੈਫ਼ਰ ਕੀਤਾ ਗਿਆ ਸੀ ਜਿੱਥੇ ਪਹੁੰਚਦਿਆਂ ਇਕ ਔਰਤ ਦੀ ਮੌਤ ਹੋ ਗਈ ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਵਿਚ ਜੁੱਟ ਗਈ ਹੈ | ਤੇ ਪਹੁੰਚੇ ਹੋਏ ਨਿਹਾਲ ਸਿੰਘ ਵਾਲਾ ਦੇ ਡੀਐੱਸਪੀ ਵਵਲੋਂ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਘਟਨਾ ਵਾਲੀ ਥਾਂ ਤੇ ਲੱਗੇ ਸੀਸੀਟੀਵੀ ਖੰਘਾਲੇ ਜਾ ਰਹੇ ਹਨ , ਅਤੇ ਜਲਦ ਹੀ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ

  • Share