ਮੁੱਖ ਖਬਰਾਂ

ਰਸਤੇ ਦੇ ਵਿਵਾਦ ਨੂੰ ਲੈ ਕੇ ਹੋਈ ਫਾਇਰਿੰਗ, 4 ਜਣੇ ਹੋਏ ਜ਼ਖ਼ਮੀ

By Ravinder Singh -- September 12, 2022 8:39 pm

ਬਠਿੰਡਾ : ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲਾਲੇਆਣਾ ਵਿਖੇ ਰਸਤੇ ਦੇ ਵਿਵਾਦ ਨੂੰ ਲੈ ਕੇ ਫਾਇਰਿੰਗ ਹੋਣ ਦਾ ਸਮਾਚਾਰ ਪ੍ਰਾਪਤ ਮਿਲਿਆ ਹੈ। ਦੋ ਧਿਰਾਂ ਵਿਚਕਾਰ ਹੋਈ ਫਾਇਰਿੰਗ ਦੌਰਾਨ 4 ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਇਕ ਧਿਰ ਨੇ ਫਾਇਰਿੰਗ ਕਰਨ ਵਾਲੀ ਦੂਜੀ ਧਿਰ ਉਤੇ ਆਮ ਆਦਮੀ ਪਾਰਟੀ ਦੇ ਵਰਕਰ ਹੋਣ ਕਾਰਨ ਧੱਕਾ ਕਰਨ ਦੇ ਦੋਸ਼ ਲਗਾਏ। ਰਾਮਾਂ ਮੰਡੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਰਸਤੇ ਦੇ ਵਿਵਾਦ ਨੂੰ ਲੈ ਕੇ ਹੋਈ ਫਾਇਰਿੰਗ, 4 ਜਣੇ ਹੋਏ ਜ਼ਖ਼ਮੀਜਾਣਕਾਰੀ ਅਨੁਸਾਰ ਪਿੰਡ ਲਾਲੇਆਣਾ ਵਿਖੇ ਪਿਛਲੇ ਕਾਫੀ ਸਮੇਂ ਦੋ ਧਿਰਾਂ ਵਿੱਚ ਰਾਹ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਅੱਜ ਦੋਵਾਂ ਧਿਰਾ ਵਿੱਚ ਫਿਰ ਵਿਵਾਦ ਹੋ ਗਿਆ। ਇਕ ਧਿਰ ਨੇ ਦੂਜੀ ਧਿਰ ਉਤੇ ਆਮ ਆਦਮੀ ਪਾਰਟੀ ਦੇ ਵਰਕਰ ਹੋਣ ਕਰਕੇ ਫਾਇੰਰਿੰਗ ਕਰਨ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੇ ਘਰ ਵਿਚ ਧੱਕੇ ਨਾਲ ਵੜ ਕੇ ਔਰਤਾਂ ਦੀ ਕੁੱਟਮਾਰ ਕੀਤੀ ਗਈ ਜਦੋਂਕਿ ਦੂਜੀ ਧਿਰ ਨੇ ਪਹਿਲੀ ਧਿਰ ਉਤੇ ਉਨ੍ਹਾਂ ਦੀਆਂ ਔਰਤਾਂ ਨੂੰ ਘੇਰ ਕੇ ਸੱਟਾਂ ਮਾਰਨ ਦੇ ਦੋਸ਼ ਲਗਾਏ।

ਰਸਤੇ ਦੇ ਵਿਵਾਦ ਨੂੰ ਲੈ ਕੇ ਹੋਈ ਫਾਇਰਿੰਗ, 4 ਜਣੇ ਹੋਏ ਜ਼ਖ਼ਮੀਦੋਵਾਂ ਧਿਰਾਂ ਨੇ ਇਨਸਾਫ਼ ਦੀ ਮੰਗ ਕੀਤੀ ਹੈ। ਰਾਮਾਂ ਮੰਡੀ ਪੁਲਿਸ ਦੋਵਾਂ ਧਿਰਾਂ ਦੇ ਬਿਆਨ ਦਰਜ ਕਰ ਰਹੀ ਹੈ। ਜਾਂਚ ਅਧਿਕਾਰੀਆਂ ਦਾ ਮੰਨਣਾ ਹੈ ਕਿ ਹਵਾਈ ਫਾਇਰ ਹੋਏ ਹਨ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

-PTC News
ਇਹ ਵੀ ਪੜ੍ਹੋ : PSPCL 'ਚ ਸਹਾਇਕ ਲਾਈਨਮੈਨਜ਼ ਦੀਆਂ 2000 ਅਸਾਮੀਆਂ 'ਤੇ ਛੇਤੀ ਹੋਵੇਗੀ ਭਰਤੀ : ਹਰਭਜਨ ਸਿੰਘ ਈਟੀਓ

  • Share