ਫਿਰੋਜ਼ਪੁਰ: ਪਰਾਲੀ ਸਾੜਨਾ ਕਿਸਾਨਾਂ ਨੂੰ ਪਿਆ ਮਹਿੰਗਾ, ਜਾਣੋ ਪੂਰਾ ਮਾਮਲਾ

firozpur punjab stubble burning 3 farmer

ਫਿਰੋਜ਼ਪੁਰ: ਪਰਾਲੀ ਸਾੜਨ ਦੇ ਮਾਮਲੇ ‘ਚ ਤਿੰਨ ਕਿਸਾਨਾਂ ਖਿਲਾਫ ਮਾਮਲਾ ਦਰਜ

ਫਿਰੋਜ਼ਪੁਰ: ਫਿਰੋਜ਼ਪੁਰ ‘ਚ ਪਰਾਲੀ ਸਾੜਨ ਦੇ ਮਾਮਲੇ ‘ਚ ਪੁਲਿਸ ਨੇ ਤਿੰਨ ਕਿਸਾਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। firozpur punjab stubble burning 3 farmer ਦੱਸਿਆ ਜਾ ਰਿਹਾ ਹੈ ਕਿ ਫਿਰੋਜ਼ਪੁਰ ਦੇ ਪਿੰਡ ਲੱਖੋ ਕੇ ਬਹਿਰਾਮ ਦੇ ਰਹਿਣ ਵਾਲੇ ਕਿਸਾਨ ਬਲਵਿੰਦਰ ਸਿੰਘ, ਸਤਨਾਮ ਸਿੰਘ ਅਤੇ ਪਰਮਜੀਤ ਸਿੰਘ ਪਰਾਲੀ ਸਾੜਨ ਦੀ ਪਾਬੰਦੀ ਦੇ ਬਾਵਜੂਦ ਵੀ ਆਪਣੇ ਖੇਤਾਂ ਵਿੱਚ ਪਰਾਲੀ ਸਾੜ ਰਹੇ ਸਨ,

ਜਿਸ ਦੌਰਾਨ ਸਥਾਨਕ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਤਿੰਨਾਂ ਕਿਸਾਨਾਂ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

—PTC News