Advertisment

ਸਿੱਧੂ ਮੂਸੇਵਾਲਾ ਕਤਲਕਾਂਡ 'ਚ ਪਹਿਲੀ ਗ੍ਰਿਫਤਾਰੀ; ਪੁਲਿਸ ਨੇ ਉਤਰਾਖੰਡ ਤੋਂ ਸ਼ੱਕੀ ਮਨਪ੍ਰੀਤ ਸਿੰਘ ਨੂੰ ਕੀਤਾ ਕਾਬੂ

author-image
ਜਸਮੀਤ ਸਿੰਘ
Updated On
New Update
ਸਿੱਧੂ ਮੂਸੇਵਾਲਾ ਕਤਲਕਾਂਡ 'ਚ ਪਹਿਲੀ ਗ੍ਰਿਫਤਾਰੀ; ਪੁਲਿਸ ਨੇ ਉਤਰਾਖੰਡ ਤੋਂ ਸ਼ੱਕੀ ਮਨਪ੍ਰੀਤ ਸਿੰਘ ਨੂੰ ਕੀਤਾ ਕਾਬੂ
Advertisment
ਮਾਨਸਾ, 31 ਮਈ: ਪੰਜਾਬ ਪੁਲਿਸ ਨੇ ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਨਪ੍ਰੀਤ ਸਿੰਘ ਨੂੰ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਪੰਜ ਦਿਨਾਂ ਲਈ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਇਹ ਪਹਿਲੀ ਗ੍ਰਿਫਤਾਰੀ ਹੈ।
Advertisment
First-arrest-made-by-Punjab-Police-in-Sidhu-Moosewala’s-murder-3 ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਕੱਚੇ ਮੁਲਾਜ਼ਮਾਂ ਵੱਲੋਂ ਧਰਨਾ ਪੰਜਾਬ ਪੁਲਿਸ ਦੀ ਇੱਕ ਟੀਮ ਨੇ ਉੱਤਰਾਖੰਡ ਐਸਟੀਐਫ ਦੇ ਅਧਿਕਾਰੀਆਂ ਨਾਲ ਮਿਲ ਕੇ ਸੋਮਵਾਰ ਨੂੰ ਮਨਪ੍ਰੀਤ ਸਿੰਘ ਨੂੰ ਦੇਹਰਾਦੂਨ ਤੋਂ ਚੁੱਕਿਆ ਸੀ। ਟਾਇਮਸ ਓਫ ਇੰਡੀਆਂ ਦੀ ਇੱਕ ਰਿਪੋਰਟ ਮੁਤਾਬਿਕ, ਉਸ ਨੂੰ ਪੰਜਾਬੀ ਗਾਇਕ ਦੇ ਕਤਲ ਵਿੱਚ "ਮੁੱਖ ਲੌਜਿਸਟਿਕਲ ਸਹਾਇਤਾ" ਪ੍ਰਦਾਨ ਕਰਨ ਦਾ ਸ਼ੱਕ ਮੰਨਿਆ ਜਾ ਰਿਹਾ ਹੈ। ਪ੍ਰਸਿੱਧ ਅਖਬਾਰ ਨੇ ਇਹ ਵੀ ਦੱਸਿਆ ਕਿ ਪੰਜਾਬ ਦੇ ਫਰੀਦਕੋਟ ਦਾ ਰਹਿਣ ਵਾਲਾ ਮਨਪ੍ਰੀਤ ਸਿੰਘ ਕਥਿਤ ਤੌਰ 'ਤੇ ਸ਼ਰਧਾਲੂਆਂ ਦੇ ਵਿਚਕਾਰ ਲੁਕਣ ਦੀ ਕੋਸ਼ਿਸ਼ ਕਰ ਰਿਹਾ ਸੀ, ਜੋ ਚਮੋਲੀ ਜ਼ਿਲੇ ਦੇ ਹੇਮਕੁੰਡ ਦੀ ਯਾਤਰਾ 'ਤੇ ਜਾਣ ਵਾਲੇ ਸਨ, ਜਦੋਂ ਪੁਲਿਸ ਨੇ ਉਸਨੂੰ ਸੋਮਵਾਰ ਦੁਪਹਿਰ ਨੂੰ ਗ੍ਰਿਫਤਾਰ ਕਰ ਲਿਆ। First-arrest-made-by-Punjab-Police-in-Sidhu-Moosewala’s-murder-4 ਉੱਤਰਾਖੰਡ ਐਸਟੀਐਫ ਦੇ ਇੱਕ ਸੀਨੀਅਰ ਅਧਿਕਾਰੀ ਨੇ ਅਖ਼ਬਾਰ ਨੂੰ ਦੱਸਿਆ ਕਿ ਮਨਪ੍ਰੀਤ ਨੂੰ ਪੰਜਾਬ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ ਦੇ ਜਵਾਨਾਂ ਅਤੇ ਉੱਤਰਾਖੰਡ ਸਪੈਸ਼ਲ ਟਾਸਕ ਫੋਰਸ ਦੀ ਸਾਂਝੀ ਟੀਮ ਵੱਲੋਂ ਦੇਹਰਾਦੂਨ ਦੇ ਬਾਹਰਵਾਰ ਪੰਜਾਬ ਰਜਿਸਟ੍ਰੇਸ਼ਨ ਨੰਬਰ ਵਾਲੀ ਇੱਕ ਕਾਰ ਦਾ ਪਤਾ ਲਗਾਉਣ ਤੋਂ ਬਾਅਦ ਫੜਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਕੋਲ ਕਾਰ ਬਾਰੇ ਖਾਸ ਜਾਣਕਾਰੀ ਸੀ। ਇਸ ਤੋਂ ਬਾਅਦ ਪੁਲਿਸ ਨੇ ਸ਼ਹਿਰ ਦੇ ਬਾਹਰ ਜਾਣ ਵਾਲੇ ਰਸਤਿਆਂ ਨੂੰ ਘੇਰ ਲਿਆ। ਫਿਰ ਪੁਲਿਸ ਨੇ ਗੱਡੀ ਦਾ ਪਿੱਛਾ ਕੀਤਾ ਅਤੇ ਸ਼ਹਿਰ ਦੇ ਕੇਂਦਰ ਤੋਂ ਲਗਭਗ 15 ਕਿਲੋਮੀਟਰ ਦੂਰ ਨਯਾਗਾਓਂ ਪੁਲਿਸ ਚੈਕ ਪੋਸਟ ਦੇ ਕੋਲ ਇਸਨੂੰ ਰੋਕ ਦਿੱਤਾ।
Advertisment
ਇਹ ਵੀ ਪੜ੍ਹੋ: ਸੰਗਰੂਰ ਜ਼ਿਮਨੀ ਚੋਣ 'ਚ ਕਿਸੇ ਬੰਦੀ ਸਿੰਘ ਜਾਂ ਉਸ ਦੇ ਪਰਿਵਾਰਕ ਮੈਂਬਰ ਨੂੰ ਬਣਾਇਆ ਜਾਵੇ ਪੰਥ ਦਾ ਸਾਂਝਾ ਉਮੀਦਵਾਰ First-arrest-made-by-Punjab-Police-in-Sidhu-Moosewala’s-murder-5 ਪੰਜਾਬ ਪੁਲਿਸ ਵੱਲੋਂ ਸ਼ੱਕੀ ਵਿਅਕਤੀ ਨੂੰ ਕਾਰ ਵਿੱਚੋਂ ਬਾਹਰ ਕੱਢ ਕੇ ਕਿਸੇ ਅਣਦੱਸੀ ਥਾਂ 'ਤੇ ਲਿਜਾਇਆ ਗਿਆ। ਉਸ ਵਾਹਨ ਵਿੱਚ ਚਾਰ ਹੋਰ ਲੋਕ ਵੀ ਸਵਾਰ ਸਨ। ਉਨ੍ਹਾਂ ਨੂੰ ਸੰਖੇਪ ਪੁੱਛਗਿੱਛ ਤੋਂ ਬਾਅਦ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ। publive-image -PTC News-
punjab-police punjabi-news sidhu-moosewala manpreet-singh first-arrest uttrakhand-stf
Advertisment

Stay updated with the latest news headlines.

Follow us:
Advertisment